ਮੋਟਰਸਾਈਕਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ
ਬਠਿੰਡਾ , 5 ਅਗਸਤ ( ਵੀਰਪਾਲ ਸਿੰਘ )- ਮੋਟਰਸਾਈਕਲ ਚੋਰੀ ਕਰਨ ਦੇ ਆਦੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਜਿਸ ਪਾਸੋਂ ਬਿਨ੍ਹਾਂ ਨੰਬਰੀ ਚੋਰੀ ਕੀਤਾ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸਹਾਇਕ ਥਾਣੇਦਾਰ ਕੌਰ ਸਿੰਘ ਸਿੱਧੂ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ ਤੇ ਕਾਰਵਾਈ ਕਰਦੇ ਹੋਏ ਮਾਲ ਗੋਦਾਮ ਰੋਡ ਬਠਿੰਡਾ ਤੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤਾ ਹੋਇਆ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ ।
ਬਠਿੰਡਾ , 5 ਅਗਸਤ ( ਵੀਰਪਾਲ ਸਿੰਘ )- ਮੋਟਰਸਾਈਕਲ ਚੋਰੀ ਕਰਨ ਦੇ ਆਦੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ , ਜਿਸ ਪਾਸੋਂ ਬਿਨ੍ਹਾਂ ਨੰਬਰੀ ਚੋਰੀ ਕੀਤਾ ਹੋਇਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸਹਾਇਕ ਥਾਣੇਦਾਰ ਕੌਰ ਸਿੰਘ ਸਿੱਧੂ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ ਤੇ ਕਾਰਵਾਈ ਕਰਦੇ ਹੋਏ ਮਾਲ ਗੋਦਾਮ ਰੋਡ ਬਠਿੰਡਾ ਤੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤਾ ਹੋਇਆ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਮਹਿਮਾ ਸਰਜਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ । ਜਿਸ ’ ਤੇ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ । ਰੇਲਗੱਡੀ ਦੀ ਲਪੇਟ ਵਿਚ ਆਉਣ ਤੋਂ ਬਾਅਦ ਨਹਿਰ ਵਿਚ ਡਿਗਣ ਵਾਲੇ ਨੌਜਵਾਨ ਦੀ ਪਹਿਚਾਣ ਬਠਿੰਡਾ , 5 ਅਗਸਤ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੀ ਫ਼ਿਰੋਜ਼ਪੁਰ ਰੇਲਵੇ ਲਾਇਨ ’ ਤੇ ਚਾਰ / ਪੰਜ ਦਿਨ ਪਹਿਲਾਂ ਰੇਲਗੱਡੀ ਦੀ ਲਪੇਟ ਵਿਚ ਆਉਣ ਤੋਂ ਬਾਅਦ ਨਹਿਰ ਵਿਚ ਡਿੱਗੇ ਇਕ ਨੌਜਵਾਨ ਦੀ ਲਾਸ਼ ਦੀ ਪਹਿਚਾਣ ਸਹਾਰਾ ਜਨ ਸੇਵਾ ਟੀਮ ਨੇ ਕੀਤੀ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸੌਂਪ ਦਿੱਤੀ । ਮ੍ਰਿਤਕ ਦੀ ਪਹਿਚਾਣ ਸ਼ਾਮ (22) ਵਾਸੀ ਖੇਤਾ ਸਿੰਘ ਬਸਤੀ ਵਜੋਂ ਹੋਈ ਹੈ । ਪਰਿਵਾਰ ਨੇ ਸਹਾਰਾ ਜਨ ਸੇਵਾ ਸੰਸਥਾ ਦਾ ਧੰਨਵਾਦ ਕੀਤਾ ।