05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੈਨਿਕਾਂ ਮਸਲਿਆਂ ਦਾ ਹੱਲ ਕਰਨ ਲਈ ਐਸ ਡੀ ਐਮ ਪੱਧਰ ’ਤੇ ਵੀ ਕੀਤੀ ਜਾਵੇਗੀ ਬੈਠਕ-ਸਹਾਇਕ ਕਮਿਸ਼ਨਰ

ਬਠਿੰਡਾ, 5 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਸੈਨਿਕ ਬੋਰਡ, ਬਠਿੰਡਾ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ, ਬਠਿੰਡਾ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਦੌਰਾਨ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਵਲੋਂ ਸ਼ਿਰਕਤ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.)

Ad Position 21
No active advertisement
ਸਹਾਇਕ ਕਮਿਸ਼ਨਰ ਅਤੇ ਐਸ.ਡੀ.ਐਮ, ਮੌੜ ਗੁਰਜਿੰਦਰ ਸਿੰਘ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ। ਤਸਵੀਰ: ਲਵਲੀ 06-08-2026
ਬਠਿੰਡਾ, 5 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਸੈਨਿਕ ਬੋਰਡ, ਬਠਿੰਡਾ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ, ਬਠਿੰਡਾ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਦੌਰਾਨ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਵਲੋਂ ਸ਼ਿਰਕਤ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਸਕੱਤਰ ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਬਠਿੰਡਾ ਵਲੋਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਗਈ। ਸਹਾਇਕ ਕਮਿਸ਼ਨਰ ਅਤੇ ਐਸ.ਡੀ.ਐਮ, ਮੌੜ ਗੁਰਜਿੰਦਰ ਸਿੰਘ ਨੇ ਸਮੂਹ ਹਾਜ਼ਰੀਨ ਨਾਲ ਜ਼ਿਲ੍ਹੇ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ । ਉਨ੍ਹਾਂ ਕਿਹਾ ਕਿ ਇਨ੍ਹਾਂ ਸਮਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਨਾਲ ਹੀ ਉਹਨਾਂ ਦੱਸਿਆ ਕਿ ਸਾਬਕਾ ਫੌਜੀਆਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਸਬ ਡਵੀਜ਼ਨ ਪੱਧਰ ’ਤੇ ਮਹੀਨੇ ਵਿਚ ਇਕ ਵਾਰ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਮੱਸਿਆਵਾਂ ਦਾ ਹੱਲ ਫੌਰੀ ਤੌਰ ’ਤੇ ਕੀਤਾ ਜਾ ਸਕੇ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਠਿੰਡਾ ਦੀ ਕਾਰਗੁਜਾਰੀ ਰਿਪੋਰਟ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਛਾਉਣੀ ਇਲਾਕੇ ਤੋਂ ਆਏ ਸੀਨੀਅਰ ਅਧਿਕਾਰੀ ਕਰਨਲ ਮੁਕੁਲ ਗੁਪਤਾ ਵਲੋਂ ਵੀਰ ਨਾਰੀਆਂ ਜਾਂ ਨੌਕਰੀ ਕਰਦੇ ਸਮੇਂ ਸੈਨਿਕਾਂ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਨੌਕਰੀ ਦੇਣ ਦਾ ਭਰੋਸਾ ਦਿਵਾਇਆ। ਬ੍ਰਿਗੇਡੀਅਰ ਅਮਰਦੀਪ ਸਿੰਘ ਢਿੱਲੋਂ (ਸੈਨਾ ਮੈਡਲ) (ਰਿਟਾ.), ਮੀਤ ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ ਵਲੋਂ ਸਾਬਕਾ ਸੈਨਿਕਾਂ ਨੂੰ ਈ.ਸੀ.ਐਚ.ਐਸ ਨਾਲ ਸਬੰਧਿਤ ਦਵਾਈਆਂ ਦੀ ਕਮੀ ਨੂੰ ਲੈ ਕੇ ਜਾਂ ਹੋਰ ਕਿਸੇ ਵੀ ਤਰ੍ਹਾਂ ਦੀਆਂ ਰਹੀਆਂ ਮੁਸ਼ਕਿਲਾਂ ਸਬੰਧੀ ਕਿਹਾ ਕਿ ਈ.ਸੀ.ਐਚ.ਐਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਸਕੱਤਰ ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਬਠਿੰਡਾ ਵਲੋਂ ਫਲੈਗ ਡੇਅ ਦਾ ਨਿਰਧਾਰਿਤ ਟੀਚਾ ਪੂਰਾ ਹੋਣ ’ਤੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ, ਦਫਤਰਾਂ, ਉਦਯੋਗਿਕ ਸੰਸਥਾਵਾਂ ਦਾ ਧੰਨਵਾਦ ਕੀਤਾ। ਸਹਾਇਕ ਕਮਿਸ਼ਨਰ ਗੁਰਜਿੰਦਰ ਸਿੰਘ ਵਲੋਂ ਲੋੜਵੰਦ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਚੈੱਕ ਭੇਂਟ ਕੀਤੇ ਗਏ। ਇਸ ਮੌਕੇ ਕਮਾਂਡਰ ਦਿਲਪ੍ਰੀਤ ਸਿੰਘ ਕੰਗ ( ਰਿਟਾ:), ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਠਿੰਡਾ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ - ਕ੍ਰਿਕਟ ’ਚ ਮੰਡੀ ਫੂਲ, ਭਗਤਾ ਅਤੇ ਬਠਿੰਡਾ-1 ਜ਼ੋਨ ਦੀਆਂ ਟੀਮਾਂ ਨੇ ਆਪੋ-ਆਪਣੇ ਮੈਚ ਜਿੱਤੇ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Ad Position 24
No active advertisement