ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਵੱਖ ਵੱਖ ਪਿੰਡਾਂ ’ਚ ਦਿਖਾਈ
ਫ਼ਾਜ਼ਿਲਕਾ, 5 ਅਗਸਤ(ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਫਾਜ਼ਿਲਕਾ ਹਲਕੇ ਦੇ ਪਿੰਡ ਮਿਆਣੀ ਬਸਤੀ, ਢਾਣੀ ਖਰਾਸ ਵਾਲੀ ਅਤੇ ਪੈਂਚਾ ਵਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਗਿਆਨ ‘ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਐਲ. ਈ.
ਫ਼ਾਜ਼ਿਲਕਾ, 5 ਅਗਸਤ(ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਫਾਜ਼ਿਲਕਾ ਹਲਕੇ ਦੇ ਪਿੰਡ ਮਿਆਣੀ ਬਸਤੀ, ਢਾਣੀ ਖਰਾਸ ਵਾਲੀ ਅਤੇ ਪੈਂਚਾ ਵਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਗਿਆਨ ‘ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਐਲ.ਈ.ਡੀ. ਵੈਨਾਂ ਰਾਹੀਂ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਫ਼ਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨਾਲ ਨੌਜਵਾਨ ਪੀੜ੍ਹੀ ਤੱਕ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੀਆਂ ਹਨ, ਜੋ ਸਮਾਜ ਵਿਚ ਆਪਸੀ ਭਾਈਚਾਰਾ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਈ ਹੋਣਗੀਆਂ।