06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਫੱਤੇ ਵਾਲਾ ਤੋਂ ਆਲੇ ਵਾਲਾ ਜਾਂਦੀ ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ ਸਕੂਲੀ ਬੱਚਿਆਂ ਤੇ ਰਾਹਗੀਰਾਂ ਲਈ ਬਣੀ ਵੱਡੀ ਮੁਸੀਬਤ

ਮੱਲਾਂਵਾਲਾ, 6 ਅਗਸਤ (ਗੁਰਦੇਵ ਸਿੰਘ)- 2023 ਅਤੇ 2025 ਦੌਰਾਨ ਆਏ ਹੜ੍ਹਾਂ ਤੋਂ ਬਾਅਦ ਫੱਤੇ ਵਾਲਾ ਤੋਂ ਲੈ ਕੇ ਆਲੇ ਵਾਲਾ ਤੱਕ ਸੜਕ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ। ਇਸ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਖਾਸ ਕਰਕੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਪਿੰਡ ਫੱਤੇ ਵਾਲਾ ਤੋਂ ਆਲੇ ਵਾਲਾ ਨੂੰ ਜਾਂਦੀ ਸੜਕ ਦੀ ਮਾੜੀ ਹਾਲਤ ਦੇ ਦ੍ਰਿਸ਼। ਤਸਵੀਰਾਂ-ਗੁਰਦੇਵ ਸਿੰਘ 07-08-2026
ਮੱਲਾਂਵਾਲਾ, 6 ਅਗਸਤ (ਗੁਰਦੇਵ ਸਿੰਘ)- 2023 ਅਤੇ 2025 ਦੌਰਾਨ ਆਏ ਹੜ੍ਹਾਂ ਤੋਂ ਬਾਅਦ ਫੱਤੇ ਵਾਲਾ ਤੋਂ ਲੈ ਕੇ ਆਲੇ ਵਾਲਾ ਤੱਕ ਸੜਕ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ। ਇਸ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਖਾਸ ਕਰਕੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਸੜਕ ’ਤੇ ਕਈ ਥਾਵਾਂ ’ਤੇ ਹਾਲਤ ਇੰਨੀ ਮਾੜੀ ਹੈ ਕਿ ਵਾਹਨਾਂ ਦੀ ਰੋਜ਼ਾਨਾ ਟੁੱਟ-ਭੱਜ ਹੁੰਦੀ ਰਹਿੰਦੀ ਹੈ। ਥੋੜ੍ਹੀ ਜਿਹੀ ਬਾਰਿਸ਼ ਪੈਣ ’ਤੇ ਸੜਕ ’ਤੇ ਚਿੱਕੜ ਅਤੇ ਤਿਲਕਣ ਵੱਧ ਜਾਂਦੀ ਹੈ। ਜਿਸ ਕਾਰਨ ਸਾਈਕਲ ਅਤੇ ਮੋਟਰਸਾਈਕਲ ਸਵਾਰਾਂ ਲਈ ਲੰਘਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ। ਕਈ ਸਕੂਲੀ ਬੱਚਿਆਂ ਦੇ ਸਾਈਕਲਾਂ ਤੋਂ ਡਿੱਗਣ ਅਤੇ ਮੋਟਰਸਾਈਕਲਾਂ ਦੇ ਸਲਿੱਪ ਹੋਣ ਦੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਜੇਕਰ ਕਿਸੇ ਨੂੰ ਜ਼ਰੂਰੀ ਕੰਮ ਲਈ ਇਸ ਰਸਤੇ ਤੋਂ ਜਾਣਾ ਪਵੇ ਤਾਂ ਸੜਕ ਦੀ ਖਸਤਾ ਹਾਲਤ ਕਾਰਨ ਭਾਰੀ ਪ੍ਰੇਸ਼ਾਨੀ ਹੁੰਦੀ ਹੈ। ਇਸ ਤੋਂ ਇਲਾਵਾ ਵੱਡੇ ਵਾਹਨਾਂ ਨੂੰ ਵੀ ਇਸ ਸੜਕ ਤੋਂ ਲੰਘਣ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸੰਬੰਧੀ ਪਿੰਡਾਂ ਦੇ ਲੋਕਾਂ ਵਲੋਂ ਪੀ.ਡਬਲਿਊ.ਡੀ ਵਿਭਾਗ ਦੇ ਜੇ.ਈ ਅਤੇ ਐਕਸੀਅਨ ਨੂੰ ਵੀ ਅਨੇਕਾਂ ਵਾਰ ਸੜਕ ਦੀ ਮੁਰੰਮਤ ਕਰਨ ਸੰਬੰਧੀ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ ਅਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਵਾਰ-ਵਾਰ ਭਰੋਸੇ ਦਿੱਤੇ ਜਾ ਰਹੇ ਹਨ। ਇਸ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਮੱਲਾਂਵਾਲਾ ਦੇ ਕਿਸਾਨ ਆਗੂ ਗੁਰਮੇਲ ਸਿੰਘ ਫੱਤੇ ਵਾਲਾ, ਆਲੇ ਵਾਲਾ ਇਕਾਈ ਦੇ ਪ੍ਰਧਾਨ ਪ੍ਰਤਾਪ ਸਿੰਘ ਆਲੇ ਵਾਲਾ, ਪਿੰਡ ਵਾਸੀ ਜਸਵੀਰ ਸਿੰਘ, ਗੁਰਚਰਨ ਸਿੰਘ ਤੇ ਕੇਵਲ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਫੱਤੇ ਵਾਲਾ ਤੋਂ ਆਲੇ ਵਾਲਾ ਤੱਕ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਾਅਦ ਬੰਨ੍ਹ ਤੋਂ ਅੰਦਰਲੇ ਇਲਾਕੇ ਦੀਆਂ ਸੜਕਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਇਲਾਕਾ ਵਾਸੀਆਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸੜਕ ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ ਤਾਂ ਜੋ ਸਕੂਲੀ ਬੱਚਿਆਂ ਅਤੇ ਆਮ ਰਾਹਗੀਰਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ੀਰਾ ਦੀ ਮੀਟਿੰਗ ਬੀ.ਡੀ.ਯੂ ਮੀਟਿੰਗ ’ਚ ਹੋਈ ਚਰਚਾ ਮਿੰਨੀ ਰੇਕ ਸਹੂਲਤ ਨਾਲ ਕੰਟੇਨਰ ਲੋਡਿੰਗ... ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਲੋਂ ਮੁਫ਼ਤ...
Ad Position 24
No active advertisement