ਚੰਡੀਗੜ੍ਹ ਮਹਾਂ ਰੈਲੀ ’ਚ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਪ.ਸ.ਸ.ਫ ਦੇ ਵਰਕਰ ਸ਼ਾਮਿਲ ਹੋਣਗੇ : ਸਿੱਧੂ, ਮਾਂਗਟ
ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ)-ਪੰਜਾਬ ਮੁਲਾਜ਼ਮ ’ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੰਚ ਦੀ ਅਗਵਾਈ ਹੇਠ ਮੁਲਾਜ਼ਮ ਮੰਗਾਂ ਸਬੰਧੀ ਚੰਡੀਗੜ੍ਹ ਵਿਖੇ 7 ਅਗਸਤ ਨੂੰ ਹੋ ਰਹੀ ਸੂਬਾ ਪੱਧਰੀ ਰੋਸ ਰੈਲੀ ’ਚ ਜ਼ਿਲ੍ਹਾ ਫਿਰੋਜ਼ਪੁਰ ਦੇ ਪ. ਸ.
ਫ਼ਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ)-ਪੰਜਾਬ ਮੁਲਾਜ਼ਮ ’ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੰਚ ਦੀ ਅਗਵਾਈ ਹੇਠ ਮੁਲਾਜ਼ਮ ਮੰਗਾਂ ਸਬੰਧੀ ਚੰਡੀਗੜ੍ਹ ਵਿਖੇ 7 ਅਗਸਤ ਨੂੰ ਹੋ ਰਹੀ ਸੂਬਾ ਪੱਧਰੀ ਰੋਸ ਰੈਲੀ ’ਚ ਜ਼ਿਲ੍ਹਾ ਫਿਰੋਜ਼ਪੁਰ ਦੇ ਪ.ਸ.ਸ.ਫ ਦੇ ਵਰਕਰ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਅਤੇ ਜਿਲ੍ਹਾ ਜਨਰਲ ਸਕੱਤਰ ਇੰਜੀਨੀਅਰ ਜਗਦੀਪ ਸਿੰਘ ਮਾਂਗਟ ਨੇ ਦੱਸਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406-22 ਬੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਮੇਟੀ ਫਿਰੋਜਪੁਰ ਦੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਜਲ ਸਪਲਾਈ, ਸੀਵਰੇਜ ਬੋਰਡ, ਪੀ ਡਬਲਯੂ ਡੀ, ਡ੍ਰੇਨੇਜ ਵਿਭਾਗ, ਸਫਾਈ ਮੁਲਾਜ਼ਮ, ਸਿੰਚਾਈ ਵਿਭਾਗ, ਅਧਿਆਪਕ, ਮਿਡ ਡੇ ਮੀਲ ਵਰਕਰ, ਸਿਹਤ ਵਿਭਾਗ ਦੇ ਕਾਮੇ ਮੁਲਾਜ਼ਮ ਮੰਗਾਂ ਦੇ ਹੱਲ ਕਰਵਾਉਣ ਲਈ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕਰਨਗੇ।ਮੀਟਿੰਗ ਵਿਚ ਪ.ਸ.ਸ.ਫ ਦੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਬੱਧਣ ਘੱਲ ਖੁਰਦ, ਸਤਨਾਮ ਸਿੰਘ ਬਲਾਕ ਪ੍ਰਧਾਨ ਫਿਰੋਜ਼ਪੁਰ, ਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਸੁਖਦੇਵ ਸਿੰਘ ਬਲਾਕ ਪ੍ਰਧਾਨ ਮੱਖੂ, ਜਨਰਲ ਸਕੱਤਰ ਸੁਰਿੰਦਰ ਹੈਪੀ, ਰਾਮੇਸ਼ ਕੁਮਾਰ ਬਲਾਕ ਪ੍ਰਧਾਨ ਪੀ ਡਬਲਯੂ ਡੀ, ਬਲਵੰਤ ਸਿੰਘ, ਪੰਮਾ ਸਿੰਘ, ਰਵੀ ਕੁਮਾਰ, ਨਿਸ਼ਾਨ ਸਿੰਘ, ਗੁਰਬੀਰ ਸਿੰਘ, ਮਹਿੰਦਰ ਸਿੰਘ ਧਾਲੀਵਾਲ, ਬਲਵੰਤ ਸਿੰਘ, ਮਹਿੰਦਰ ਸਿੰਘ ਬਰਾੜ, ਧੀਰਜ ਕੁਮਾਰ ਆਦਿ ਹਾਜ਼ਰ ਸਨ।