ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਇੰਜੀਨੀਅਰ ਜਾਣਗੇ ਸਮੂਹਿਕ ਛੁੱਟੀ ’ਤੇ
ਫ਼ਿਰੋਜ਼ਪੁਰ 6 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਵਿਰੋਧ ਵਿਚ ਰਾਜ ਭਰ ਦੇ ਤਕਨੀਕੀ ਵਿਭਾਗਾਂ ਵਿਚ ਤਾਇਨਾਤ ਜੂਨੀਅਰ ਇੰਜੀਨੀਅਰਾਂ ਅਤੇ ਉਪ ਮੰਡਲ ਇੰਜੀਨੀਅਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ। ਸਾਂਝੇ ਫਰੰਟ ਦੇ ਸੱਦੇ ’ਤੇ ਲਏ ਗਏ ਇਸ ਫੈਸਲੇ ਅਧੀਨ ਇੰਜੀਨੀਅਰਾਂ ਵਲੋਂ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਗਿਆ ਹੈ।
ਫ਼ਿਰੋਜ਼ਪੁਰ 6 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਵਿਰੋਧ ਵਿਚ ਰਾਜ ਭਰ ਦੇ ਤਕਨੀਕੀ ਵਿਭਾਗਾਂ ਵਿਚ ਤਾਇਨਾਤ ਜੂਨੀਅਰ ਇੰਜੀਨੀਅਰਾਂ ਅਤੇ ਉਪ ਮੰਡਲ ਇੰਜੀਨੀਅਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ। ਸਾਂਝੇ ਫਰੰਟ ਦੇ ਸੱਦੇ ’ਤੇ ਲਏ ਗਏ ਇਸ ਫੈਸਲੇ ਅਧੀਨ ਇੰਜੀਨੀਅਰਾਂ ਵਲੋਂ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਇੰਜੀਨੀਅਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਫ਼ਿਰੋਜ਼ਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤੇ (ਡੀ.ਏ) ਦੀਆਂ ਬਕਾਇਆ ਕਿਸ਼ਤਾਂ ਨਾ ਦੇਣਾ, ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐੱਸ) ਨੂੰ ਬਹਾਲ ਨਾ ਕਰਨਾ ਅਤੇ ਭੱਤਿਆਂ ਵਿੱਚ ਕਟੌਤੀਆਂ ਕਰਨਾ ਵਰਗੇ ਫੈਸਲਿਆਂ ਨੇ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਰੋਸ ਦੇ ਚੱਲਦਿਆਂ ਪੰਜਾਬ ਦੇ ਵੱਖ-ਵੱਖ ਤਕਨੀਕੀ ਵਿਭਾਗਾਂ ਦੇ ਇੰਜੀਨੀਅਰ ਅੱਜ ਸਮੂਹਿਕ ਛੁੱਟੀ ਭਰਕੇ ਜ਼ਿਲ੍ਹਾ ਪੱਧਰ ’ਤੇ ਇੱਕਤਰ ਹੋਣਗੇ ਅਤੇ ਚੰਡੀਗੜ੍ਹ ਦੇ ਸੈਕਟਰ 39 ਵਿਖੇ ਹੋਣ ਵਾਲੇ ਵਿਸ਼ਾਲ ਇਕੱਠ ਵਿਚ ਸ਼ਮੂਲੀਅਤ ਕਰਨਗੇ। ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿਚ ਜਥੇਬੰਦੀਆਂ ਹੋਰ ਤਿੱਖੇ ਅਤੇ ਵੱਡੇ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਗੀਆਂ। ਜਿਸ ਦੀ ਪੂਰੀ ਜ਼ਿੰਮੇਵਾਰੀ ਸ਼ਾਸਨ ਅਤੇ ਪ੍ਰਸ਼ਾਸਨ ਦੀ ਹੋਵੇਗੀ।