06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

2 ਮਹੀਨਿਆਂ ਤੋਂ ਨਿਰੰਤਰ ਜਾਰੀ ਹੈ ਹਬੀਬ ਕੇ ਬੰਨ੍ਹ ਨੂੰ ਹਰਿਆ-ਭਰਿਆ ਬਣਾਉਣ ਦੀ ਮੁਹਿੰਮ

ਫਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ)-ਵਾਤਾਵਰਨ ਸੰਭਾਲ ਲਈ ਕੇ. ਜੀ.

Ad Position 21
No active advertisement
ਅਜੀਤ ਡੈਸਕ 07-08-2026
ਫਿਰੋਜ਼ਪੁਰ, 6 ਅਗਸਤ (ਗੁਰਿੰਦਰ ਸਿੰਘ)-ਵਾਤਾਵਰਨ ਸੰਭਾਲ ਲਈ ਕੇ.ਜੀ.ਐੱਸ ਟੀਮ ਫਾਊਂਡੇਸ਼ਨ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨਜ਼ਦੀਕੀ ਹਬੀਬ ਕੇ ਬੰਨ੍ਹ ’ਤੇ ਸ਼ੁਰੂ ਕੀਤੀ ਗਈ ਪੌਦਾ ਲਗਾਓ ਮੁਹਿੰਮ ਪਿਛਲੇ ਦੋ ਮਹੀਨਿਆਂ ਤੋਂ ਸਫ਼ਲਤਾ ਪੂਰਵਕ ਜਾਰੀ ਹੈ। ਇਸ ਦੌਰਾਨ ਸ਼ਹਿਰ ਵਾਸੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਸੇਵਾਦਾਰਾਂ ਦੇ ਲਗਾਤਾਰ ਸਹਿਯੋਗ ਨਾਲ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ ਹਨ। ਜਿਸ ਨਾਲ ਬੰਨ੍ਹ ਨੂੰ ਹਰਿਆ-ਭਰਿਆ ਬਣਾਉਣ ਦਾ ਸੁਪਨਾ ਹੌਲੀ-ਹੌਲੀ ਸਾਕਾਰ ਹੁੰਦਾ ਨਜ਼ਰ ਆ ਰਿਹਾ ਹੈ। ਸੰਸਥਾ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਹਰ ਰੋਜ਼ ਸੇਵਾਦਾਰ ਨਿਰੰਤਰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਸੇਵਾ ਨਿਭਾ ਰਹੇ ਹਨ। ਇਸ ਸੇਵਾ ਕਾਰਜ ਦੌਰਾਨ ਸੰਗਤਾਂ ਵਲੋਂ ਲੰਗਰ ਦੀ ਵੀ ਨਿਰੰਤਰ ਸੇਵਾ ਕੀਤੀ ਜਾ ਰਹੀ ਹੈ। ਜਿਸ ਕਾਰਨ ਵੱਡੀ ਗਿਣਤੀ ਵਿਚ ਲੋਕ ਇਸ ਮੁਹਿੰਮ ਨਾਲ ਜੁੜ ਰਹੇ ਹਨ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜ਼ੋਨਲ ਪ੍ਰਧਾਨ ਇੰਦਰਪਾਲ ਸਿੰਘ ਅਤੇ ਕੇ.ਜੀ.ਐੱਸ ਟੀਮ ਫਾਊਂਡੇਸ਼ਨ ਦੇ ਆਗੂ ਕੁਲਜੀਤ ਸਿੰਘ, ਗੁਰਜੀਤ ਸਿੰਘ, ਕੁੰਵਰ ਵਿਜੇ ਪਾਲ ਸਿੰਘ (ਡਾ. ਬੌਬੀ) ਅਤੇ ਸੁਖਵਿੰਦਰ ਸਿੰਘ ਨੇ ਕਿਹਾ ਕਿ ਹੁਣ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਅਨੁਕੂਲ ਹੈ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜ ਕੇ ਆਪਣਾ ਯੋਗਦਾਨ ਪਾਉਣ ਤਾਂ ਜੋ ਇਸ ਵੱਡੇ ਲੋਕ ਭਲਾਈ ਦੇ ਕਾਰਜ ਨੂੰ ਸਫ਼ਲਤਾਪੂਰਵਕ ਅੰਜਾਮ ਤੱਕ ਪਹੁੰਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ‘ਨਸ਼ਾ ਮੁਕਤ ਯੁਵਾ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਫ਼ਿਰੋਜ਼ਪੁਰ ਵਲੋਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਗੇਟ ਰੈਲੀ
Ad Position 24
No active advertisement