20.23 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ
ਤਲਵੰਡੀ ਭਾਈ, 7 ਅਗਸਤ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ, ਜੋ ਇਸ ਵਕਤ ਕੋਟਲਾ ਬੱਸ ਸਟੈਂਡ ਵਿਚ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਤਲਵੰਡੀ ਭਾਈ, 7 ਅਗਸਤ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ, ਜੋ ਇਸ ਵਕਤ ਕੋਟਲਾ ਬੱਸ ਸਟੈਂਡ ਵਿਚ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ ਤਲਾਸ਼ੀ ਦੌਰਾਨ 20.23 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਵਕੀਲ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕੋਟ ਕਰੋੜ ਕਲਾਂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਤਲਵੰਡੀ ਭਾਈ ਵਿਖੇ ਐਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।