8 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗ੍ਰਿਫਤਾਰ
ਜ਼ੀਰਾ,7 ਅਗਸਤ (ਰਜਨੀਸ਼ ਕਥੂਰੀਆ)- ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਅੱਠ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਤੇ ਸਨ।
ਜ਼ੀਰਾ,7 ਅਗਸਤ (ਰਜਨੀਸ਼ ਕਥੂਰੀਆ)- ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਅੱਠ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਤੇ ਸਨ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦੇ ਪਿੰਡ ਝਤਰਾ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛ ਗਿਛ ਕਰਨ ਤੇ ਉਸ ਨੇ ਆਪਣਾ ਨਾਮ ਗੁਰਭੇਜ ਸਿੰਘ ਉਰਫ ਬਾਜ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਝਤਰਾ ਦੱਸਿਆ। ਜਿਸ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਐਨ.ਡੀ.ਪੀ.ਐਸ.ਐਕਟ ਤੇ ਤਹਿਤ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।