ਵਿਆਹੁਤਾ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਮਗਰੋਂ ਘਰੋਂ ਕੱਢਿਆ, ਮਾਮਲਾ ਦਰਜ
ਫ਼ਿਰੋਜ਼ਪੁਰ, 7 ਅਗਸਤ (ਰਾਕੇਸ਼ ਚਾਵਲਾ)-ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ’ਤੇ ਥਾਣਾ ਵੂਮੈਨ ਫਿਰੋਜ਼ਪੁਰ ਦੀ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਪਿੰਡ ਮੇਘਾ ਪੰਜ ਗਰਾਈਂ ਹਿਠਾੜ ਥਾਣਾ ਗੁਰੂਹਰਸਹਾਏ ਦੀ ਰਹਿਣ ਵਾਲੀ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2022 ਦੌਰਾਨ ਸਤਪਾਲ ਸਿੰਘ ਵਾਸੀ ਪਿੰਡ ਮੋਹਨ ਕੇ ਉਤਾੜ ਨਾਲ ਹੋਇਆ ਸੀ।
ਫ਼ਿਰੋਜ਼ਪੁਰ, 7 ਅਗਸਤ (ਰਾਕੇਸ਼ ਚਾਵਲਾ)-ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਕੇ ਘਰੋਂ ਕੱਢਣ ’ਤੇ ਥਾਣਾ ਵੂਮੈਨ ਫਿਰੋਜ਼ਪੁਰ ਦੀ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਪਿੰਡ ਮੇਘਾ ਪੰਜ ਗਰਾਈਂ ਹਿਠਾੜ ਥਾਣਾ ਗੁਰੂਹਰਸਹਾਏ ਦੀ ਰਹਿਣ ਵਾਲੀ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2022 ਦੌਰਾਨ ਸਤਪਾਲ ਸਿੰਘ ਵਾਸੀ ਪਿੰਡ ਮੋਹਨ ਕੇ ਉਤਾੜ ਨਾਲ ਹੋਇਆ ਸੀ। ਪੀੜਤਾ ਦਾ ਕਹਿਣਾ ਹੈ ਕਿ ਵਿਆਹ ਮੌਕੇ ਉਸ ਦੇ ਪਰਿਵਾਰ ਵਲੋਂ ਆਪਣੀ ਸਮਰੱਥਾ ਅਨੁਸਾਰ ਦਾਜ - ਦਹੇਜ ਦਿੱਤਾ ਗਿਆ ਸੀ। ਪੀੜ੍ਹਤ ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦਾ ਪਤੀ ਸਤਪਾਲ ਸਿੰਘ ਅਤੇ ਸੱਸ ਗੁਰਮੀਤ ਕੌਰ ਵੱਲੋਂ ਕਥਿਤ ਤੌਰ ’ਤੇ ਹੋਰ ਦਾਜ ਲਿਆਉਣ ਲਈ ਉਸ ’ਤੇ ਦਬਾਅ ਬਣਾਇਆ ਜਾਣ ਲੱਗਾ। ਉਸ ਮੁਤਾਬਕ ਦਾਜ ਦੀ ਵਾਧੂ ਮੰਗ ਪੂਰੀ ਕਰਨ ਤੋਂ ਅਸਮਰੱਥਤਾ ਜਤਾਉਣ ’ਤੇ ਉਸ ਨੂੰ ਕਥਿਤ ਤੌਰ ’ ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ। ਸ਼ਿਕਾਇਤ ’ਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਜਦੋਂ ਉਸ ਨੇ ਹੋਰ ਦਾਜ ਲਿਆਉਣ ਤੋਂ ਇਨਕਾਰ ਕੀਤਾ ਤਾਂ ਪਤੀ ਅਤੇ ਸੱਸ ਨੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਵਿਆਹੁਤਾ ਨੇ ਪੁਲਿਸ ਕੋਲ ਪਹੁੰਚ ਕਰਕੇ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਵਿਆਹੁਤਾ ਦੀ ਦਰਖਾਸਤ ਨੰਬਰ 3781-ਪੀਸੀ, ਮਿਤੀ 30 ਦਸੰਬਰ 2025 ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਥਾਣਾ ਵੂਮੈਨ ਫਿਰੋਜ਼ਪੁਰ ਵਿਖੇ ਸਤਪਾਲ ਸਿੰਘ ਅਤੇ ਗੁਰਮੀਤ ਕੌਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੇ ਤੱਥਾਂ ਦੀ ਅਗਲੇ ਪੱਧਰ ’ਤੇ ਜਾਂਚ ਕੀਤੀ ਜਾ ਰਹੀ ਹੈ।