08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਗਨੀਵ ਕੌਰ ਮਜੀਠੀਆ ਨਾਲ ਵਿਧਾਨ ਸਭਾ ’ਚ ਕਥਿਤ ਦੁਰਵਿਵਹਾਰ ਨਾਰੀ ਸਨਮਾਨ ’ਤੇ ਹਮਲਾ-ਅਕਾਲੀ ਆਗੂ

ਮੁੱਦਕੀ, 7 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਪੰਜਾਬ ਵਿਧਾਨ ਸਭਾ ’ਚ ਹੋਏ ਕਥਿਤ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਮਰੀਕ ਸਿੰਘ ਬੇਦੀ, ਬਲਵਿੰਦਰ ਸਿੰਘ ਖੁਰਮੀ, ਨਿਮਰਤ ਸਿੰਘ ਭੁੱਚੋ ਕਾ, ਦਵਿੰਦਰ ਕੁਮਾਰ ਪਿੰਕਾ, ਗੁਰਲਾਲ ਸਿੰਘ ਖੋਸਾ ਅਤੇ ਸਤਵਿੰਦਰ ਸਿੰਘ ਬਿੰਦਰ ਪ੍ਰਧਾਨ ਨੇ ਕਿਹਾ ਕਿ ਨਸ਼ੇ ਵਿਚ ਚੂਰ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਇਕ ਮਹਿਲਾ ਵਿਧਾਇਕਾ ਪ੍ਰਤੀ ਅਪਣਾਇਆ ਗਿਆ ਰਵੱਈਆ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਾਰੀ ਸਨਮਾਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਬੀਬਾ ਗਨੀਵ ਕੌਰ ਮਜੀਠੀਆ ਨੇ ਸਦਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜਾਰੀ ਆਦੇਸ਼ਾਂ ਨੂੰ ਲਾਗੂ ਕਰਨ ਦੀ ਹਮਾਇਤ ਕੀਤੀ ਤਾਂ ਉਸ ਦੌਰਾਨ ਉਨ੍ਹਾਂ ਨਾਲ ਸੱਤਾਧਾਰੀ ਧਿਰ ਦੇ ਕੁਝ ਵਿਧਾਇਕਾਂ ਵਲੋਂ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਗਿਆ, ਜੋ ਬਹੁਤ ਹੀ ਨਿੰਦਣਯੋਗ ਤੇ ਦੁਖਦਾਈ ਹੈ।

Ad Position 21
No active advertisement
ਅਜੀਤ ਡੈਸਕ 08-08-2026
ਮੁੱਦਕੀ, 7 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਪੰਜਾਬ ਵਿਧਾਨ ਸਭਾ ’ਚ ਹੋਏ ਕਥਿਤ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਅਮਰੀਕ ਸਿੰਘ ਬੇਦੀ, ਬਲਵਿੰਦਰ ਸਿੰਘ ਖੁਰਮੀ, ਨਿਮਰਤ ਸਿੰਘ ਭੁੱਚੋ ਕਾ, ਦਵਿੰਦਰ ਕੁਮਾਰ ਪਿੰਕਾ, ਗੁਰਲਾਲ ਸਿੰਘ ਖੋਸਾ ਅਤੇ ਸਤਵਿੰਦਰ ਸਿੰਘ ਬਿੰਦਰ ਪ੍ਰਧਾਨ ਨੇ ਕਿਹਾ ਕਿ ਨਸ਼ੇ ਵਿਚ ਚੂਰ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਇਕ ਮਹਿਲਾ ਵਿਧਾਇਕਾ ਪ੍ਰਤੀ ਅਪਣਾਇਆ ਗਿਆ ਰਵੱਈਆ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਾਰੀ ਸਨਮਾਨ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਬੀਬਾ ਗਨੀਵ ਕੌਰ ਮਜੀਠੀਆ ਨੇ ਸਦਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜਾਰੀ ਆਦੇਸ਼ਾਂ ਨੂੰ ਲਾਗੂ ਕਰਨ ਦੀ ਹਮਾਇਤ ਕੀਤੀ ਤਾਂ ਉਸ ਦੌਰਾਨ ਉਨ੍ਹਾਂ ਨਾਲ ਸੱਤਾਧਾਰੀ ਧਿਰ ਦੇ ਕੁਝ ਵਿਧਾਇਕਾਂ ਵਲੋਂ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਗਿਆ, ਜੋ ਬਹੁਤ ਹੀ ਨਿੰਦਣਯੋਗ ਤੇ ਦੁਖਦਾਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਦਨ ਦੀ ਮਰਿਆਦਾ ਅਤੇ ਮਹਿਲਾਵਾਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪੰਜਾਬ ਭਰ ’ਚ ਕਮਿਊਨਿਟੀ ਹੈੱਲਥ ਅਫ਼ਸਰਾਂ ਦੀ ਹੜਤਾਲ ਤੀਜੇ ਦਿਨ ਜਾਰੀ
Ad Position 24