09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਘਰ ਦੇ ਬਾਹਰ ਤੂੜੀ ਹੇਠ ਲੁਕਾਇਆ ਸੀ ਨਸ਼ੇ ਦਾ ਜ਼ਖੀਰਾ

ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 1 ਕਿੱਲੋ 800 ਗ੍ਰਾਮ ਹੈਰੋਇਨ, 4 ਲੱਖ 20 ਹਜ਼ਾਰ ਰੁਪਏ ਡਰੱਗ ਮਨੀ ਅਤੇ ਦੋ ਕੰਪਿਊਟਰ ਕੰਡੇ ਬਰਾਮਦ ਕੀਤੇ ਹਨ। ਜਦੋਂ ਕਿ ਨਸ਼ਾ ਤਸਕਰ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ।

Ad Position 21
No active advertisement
ਫੜੀ ਗਈ ਹੈਰੋਇਨ ਅਤੇ ਡਰੱਗ ਮਨੀ ਬਾਰੇ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਅਤੇ ਸਾਥੀ ਪੁਲਿਸ ਕਰਮੀ। ਤਸਵੀਰ-ਗੁਰਿੰਦਰ ਸਿੰਘ 09-08-2026
ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 1 ਕਿੱਲੋ 800 ਗ੍ਰਾਮ ਹੈਰੋਇਨ, 4 ਲੱਖ 20 ਹਜ਼ਾਰ ਰੁਪਏ ਡਰੱਗ ਮਨੀ ਅਤੇ ਦੋ ਕੰਪਿਊਟਰ ਕੰਡੇ ਬਰਾਮਦ ਕੀਤੇ ਹਨ। ਜਦੋਂ ਕਿ ਨਸ਼ਾ ਤਸਕਰ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਪਾਰਟੀ ਗਸ਼ਤ ’ਤੇ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਢਾਣੀ ਲਧਾ ਸਿੰਘ ਵਾਲੀ, ਦਾਖ਼ਲੀ ਖਿਲਚੀਆਂ ਕਦੀਮ, ਥਾਣਾ ਸਦਰ ਫ਼ਿਰੋਜ਼ਪੁਰ ਨੇ ਕਥਿਤ ਤੌਰ ’ਤੇ ਹੈਰੋਇਨ ਤਸਕਰਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਮੰਗਵਾ ਕੇ ਆਪਣੇ ਘਰ ਦੇ ਬਾਹਰ ਤੂੜੀ ਦੇ ਢੇਰ ਹੇਠ ਲੁਕਾ ਕੇ ਰੱਖੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਨੂੰ ਠੋਸ ਅਤੇ ਭਰੋਸੇਯੋਗ ਮੰਨਦਿਆਂ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਤੂੜੀ ਦੇ ਢੇਰ ਵਿਚੋਂ 1 ਕਿੱਲੋ 800 ਗ੍ਰਾਮ ਹੈਰੋਇਨ ਅਤੇ 4 ਲੱਖ 20 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਤੋਂ ਇਲਾਵਾ ਇਕ ਵੱਡਾ ਅਤੇ ਇਕ ਛੋਟਾ ਕੰਪਿਊਟਰ ਕੰਡਾ ਵੀ ਬਰਾਮਦ ਕੀਤਾ ਗਿਆ, ਜੋ ਚਾਲੂ ਹਾਲਤ ਵਿਚ ਸਨ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮੁਲਜ਼ਮ ਗੁਰਪ੍ਰੀਤ ਸਿੰਘ ਖ਼ਿਲਾਫ਼ ਧਾਰਾ 21 /61/85 ਐਨ.ਡੀ.ਪੀ.ਐਸ ਐਕਟ (ਕਮਰਸ਼ੀਅਲ ਮਾਤਰਾ) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕਸਬਾ ਮਮਦੋਟ ਦੇ ਚੱਕ ਸਰਕਾਰ ਦੇ ਆਬਾਦਕਾਰ ਕਿਸਾਨਾਂ ਦੇ ਵਫ਼ਦ ਨੇ ਡੀ.ਸੀ. ਫ਼ਿਰੋਜ਼ਪੁਰ ਨਾਲ ਕੀਤੀ ਮੁਲਾਕਾਤf ਅਗਲੀ ਖ਼ਬਰ ਕੈਂਟ ਫ਼ਿਰੋਜ਼ਪੁਰ ’ਚ ਸਿਲੰਡਰ ਚੋਰੀ ਦੇ ਸ਼ੱਕ ਨੂੰ ਲੈ ਕੇ ਵਿਵਾਦ, ਨੌਜਵਾਨ ਅਤੇ ਉਸ ਦੀ ਮਾਂ ਨਾਲ ਕੁੱਟਮਾਰ ਪੁਲਿਸ ਨੇ 6 ਵਿਅ...
Ad Position 24