09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਵਲੋਂ ਸੁਰੱਖਿਆ ਜਾਂਚ, ਯਾਤਰੀਆਂ ਨੂੰ ਕੀਤਾ ਜਾਗਰੂਕ

ਫ਼ਿਰੋਜ਼ਪੁਰ, 8 ਅਗਸਤ (ਰਾਕੇਸ਼ ਚਾਵਲਾ)-ਆਜ਼ਾਦੀ ਦਿਵਸ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜੀ. ਆਰ.

Ad Position 21
No active advertisement
ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਦੇ ਅਧਿਕਾਰੀਆਂ ਵਲੋਂ ਚੈਕਿੰਗ ਕਰਨ ਦੀ ਤਸਵੀਰ। ਅਜੀਤ ਤਸਵੀਰ 09-08-2026
ਫ਼ਿਰੋਜ਼ਪੁਰ, 8 ਅਗਸਤ (ਰਾਕੇਸ਼ ਚਾਵਲਾ)-ਆਜ਼ਾਦੀ ਦਿਵਸ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਜੀ.ਆਰ.ਪੀ. ਫ਼ਿਰੋਜ਼ਪੁਰ ਵਲੋਂ ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਸੰਜਰ ਅਵੇਅਰਨੈੱਸ ਐਂਡ ਸਰਚ ਅਪਰੇਸ਼ਨ ਦੇ ਤਹਿਤ ਕੀਤੀ ਗਈ। ਚੈਕਿੰਗ ਮੁਹਿੰਮ ਦੌਰਾਨ ਪੁਲਿਸ ਟੀਮ ਵਲੋਂ ਰੇਲਵੇ ਸਟੇਸ਼ਨ ਦੇ ਵੱਖ-ਵੱਖ ਪਲੇਟਫ਼ਾਰਮਾਂ, ਰੇਲ ਗੱਡੀਆਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਐਂਟਰੀ ਗੇਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਲਾਵਾਰਿਸ ਜਾਂ ਸ਼ੱਕੀ ਸਮਾਨ ਦੀ ਵੀ ਤਲਾਸ਼ੀ ਲਈ ਗਈ। ਇਸ ਸਰਚ ਅਭਿਆਨ ਵਿਚ ਸਨਾਈਫ਼ਰ ਡੌਗ ਅਤੇ ਆਰ.ਪੀ.ਐੱਫ. ਦੇ ਜਵਾਨਾਂ ਦੀ ਵੀ ਮੱਦਦ ਲਈ ਗਈ। ਇਸ ਮੌਕੇ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਦੇ ਮੁੱਖ ਅਫ਼ਸਰ ਇੰਸਪੈਕਟਰ ਨਵੀਨ ਕੁਮਾਰ ਅਤੇ ਇੰਸਪੈਕਟਰ ਕ੍ਰਿਸ਼ਨ ਕੁਮਾਰ ਨੇ ਆਖਿਆ ਕਿ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਲਾਵਾਰਿਸ ਸਮਾਨ ਸਾਹਮਣੇ ਨਹੀਂ ਆਇਆ। ਪੁਲਿਸ ਵਲੋਂ ਰੇਲਵੇ ਸਟੇਸ਼ਨ ’ਤੇ ਮੌਜੂਦ ਯਾਤਰੀਆਂ ਅਤੇ ਰੇਲ ਗੱਡੀਆਂ ਵਿਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੀ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਗਿਆ। ਯਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਮੋਬਾਈਲ ਫ਼ੋਨ, ਲੈਪਟਾਪ, ਬੈਗ, ਦਸਤਾਵੇਜ਼ਾਂ ਅਤੇ ਹੋਰ ਕੀਮਤੀ ਸਮਾਨ ਦੀ ਖ਼ੁਦ ਨਿਗਰਾਨੀ ਕਰਨ ਅਤੇ ਕਿਸੇ ਅਣਜਾਣ ਵਿਅਕਤੀ ’ਤੇ ਭਰੋਸਾ ਨਾ ਕਰਨ। ਇਸ ਦੇ ਨਾਲ ਹੀ ਯਾਤਰੀਆਂ ਨੂੰ ਹਦਾਇਤ ਕੀਤੀ ਗਈ ਕਿ ਜੇਕਰ ਸਟੇਸ਼ਨ ਜਾਂ ਰੇਲ ਗੱਡੀ ਵਿਚ ਕੋਈ ਲਾਵਾਰਿਸ ਸਮਾਨ, ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਉਸ ਨੂੰ ਖ਼ੁਦ ਹੱਥ ਨਾ ਲਗਾਇਆ ਜਾਵੇ ਅਤੇ ਤੁਰੰਤ ਟਰੇਨ ਐਸਕੋਰਟ, ਗਾਰਦ ਪਾਰਟੀ, ਨੇੜਲੇ ਜੀ.ਆਰ.ਪੀ. ਥਾਣੇ ਜਾਂ ਆਰ.ਪੀ.ਐੱਫ. ਨੂੰ ਸੂਚਿਤ ਕੀਤਾ ਜਾਵੇ। ਜੀ.ਆਰ.ਪੀ. ਅਧਿਕਾਰੀਆਂ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ, ਰੇਲਵੇ ਸੰਪਤੀ ਦੀ ਰੱਖਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਕ੍ਰਿਕਟ ਟੂਰਨਾਮੈਂਟ ’ਚ ਗਿਆਨ ਜੋਤੀ ਦੀਆਂ ਲੜਕੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਸਬਾ ਮਮਦੋਟ ਦੇ ਚੱਕ ਸਰਕਾਰ ਦੇ ਆਬਾਦਕਾਰ ਕਿਸਾਨਾਂ ਦੇ ਵਫ਼ਦ ਨੇ ਡੀ.ਸੀ. ਫ਼ਿਰੋਜ਼ਪੁਰ ਨਾਲ ਕੀਤੀ ਮੁਲਾਕਾਤf
Ad Position 24