09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸਾਵਣ ਮਹੀਨੇ ਨੂੰ ਲੈ ਕੇ ਮਾਤਾ ਜੱਜਲ ਵਾਲੀ ਮੰਦਰ ਤੋਂ ਕੱਢੀ ਸ਼ਾਨਦਾਰ ਝੰਡਾ ਸ਼ੋਭਾ ਯਾਤਰਾ

ਗੁਰੂਹਰਸਹਾਏ, 8 ਅਗਸਤ (ਕਪਿਲ ਕੰਧਾਰੀ)-ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਜੱਜਲ ਵਾਲੀ ਮੰਦਰ ਦੇ ਪ੍ਰਧਾਨ ਰਵੀ ਸ਼ਰਮਾ ਦੀ ਅਗਵਾਈ ਹੇਠ ਸ਼ਹਿਰ ਵਿਚ ਵਿਸ਼ਾਲ ਝੰਡਾ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਵਿਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਧਾਰਮਿਕ ਉਤਸ਼ਾਹ ਨਾਲ ਯਾਤਰਾ ਦਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 09-08-2026
ਗੁਰੂਹਰਸਹਾਏ, 8 ਅਗਸਤ (ਕਪਿਲ ਕੰਧਾਰੀ)-ਸਾਵਣ ਮਹੀਨੇ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਜੱਜਲ ਵਾਲੀ ਮੰਦਰ ਦੇ ਪ੍ਰਧਾਨ ਰਵੀ ਸ਼ਰਮਾ ਦੀ ਅਗਵਾਈ ਹੇਠ ਸ਼ਹਿਰ ਵਿਚ ਵਿਸ਼ਾਲ ਝੰਡਾ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਵਿਚ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਧਾਰਮਿਕ ਉਤਸ਼ਾਹ ਨਾਲ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ ਕਲਾਕਾਰਾਂ ਵਲੋਂ ਭਗਵਾਨ ਸ਼ਿਵ ਜੀ, ਮਾਤਾ ਪਾਰਵਤੀ, ਮਾਤਾ ਕਾਲੀ ਅਤੇ ਹੋਰ ਧਾਰਮਿਕ ਵਿਸ਼ਿਆਂ ਨਾਲ ਸਬੰਧਿਤ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ, ਜੋ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਸ਼ੋਭਾ ਯਾਤਰਾ ਦੌਰਾਨ ਸ਼ਹਿਰ ਵਿਚ ਥਾਂ-ਥਾਂ ਸ਼ਰਧਾਲੂਆਂ ਵਲੋਂ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੂਰਾ ਸ਼ਹਿਰ ਧਾਰਮਿਕ ਰੰਗ ਵਿਚ ਰੰਗਿਆ ਨਜ਼ਰ ਆਇਆ। ਮੰਦਰ ਦੇ ਪ੍ਰਧਾਨ ਰਵੀ ਸ਼ਰਮਾ, ਪੰਡਿਤ ਅੰਸ਼ ਸ਼ੁਕਲਾ, ਪੰਡਿਤ ਜਗਤ ਰਾਮ, ਕੌਂਸਲਰ ਬ੍ਰਿਜ ਭੂਸ਼ਨ ਭਾਰਦਵਾਜ, ਕੁਲਦੀਪ ਸ਼ਰਮਾ, ਟੀਟੂ ਗਿਰਧਰ, ਪੰਡਿਤ ਬਿੰਦੂ ਭਾਰਦਵਾਜ ਮਨੋਜ ਮੋਂਗਾ, ਪ੍ਰਿੰਸ ਗਲਹੋਤਰਾ, ਛਿੰਦਰਪਾਲ ਸਿੰਘ ਭੋਲਾ, ਅਨਿਲ ਹਾਂਡਾ ਅਰੁਣ ਧਿੰਗੜਾ ਰਮਨ ਕੁਮਾਰ ਸ਼ਰਮਾ ਰਕੇਸ਼ ਕੁਮਾਰ ਬਜਾਜ, ਰਾਮ ਨਰੂਲਾ, ਤੁਸ਼ਾਰ ਵੋਹਰਾ, ਅਮਨ ਦੁਗਲ, ਸੀਮੂ ਪਾਸੀ ਅਤੇ ਮਹੰਤ ਬਿੱਟੂ ਮੋਂਗਾ ਨੇ ਦੱਸਿਆ ਕਿ ਮੰਦਰ ਕਮੇਟੀ ਵਲੋਂ ਹਰ ਸਾਲ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਾਵਣ ਮਹੀਨੇ ਦੌਰਾਨ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਇਹ ਸ਼ੋਭਾ ਯਾਤਰਾ ਬੜੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ। ਯਾਤਰਾ ਦੌਰਾਨ ਵੱਖ-ਵੱਖ ਧਾਰਮਿਕ ਝਾਕੀਆਂ ਨੇ ਲੋਕਾਂ ਦਾ ਧਿਆਨ ਖਿੱਚਿਆ। ਇਸ ਤੋਂ ਇਲਾਵਾ ਆਤਸ਼ਬਾਜ਼ੀ ਵੀ ਕੀਤੀ ਗਈ, ਜਦਕਿ ਭੰਗੜਾ ਅਤੇ ਢੋਲ ਪਾਰਟੀ ਵਲੋਂ ਸ਼ਾਨਦਾਰ ਪੇਸ਼ਕਾਰੀ ਕਰਕੇ ਮਾਹੌਲ ਨੂੰ ਹੋਰ ਵੀ ਉਤਸ਼ਾਹਪੂਰਨ ਬਣਾਇਆ ਗਿਆ। ਸ਼ਹਿਰ ਵਾਸੀਆਂ ਵਲੋਂ ਧਾਰਮਿਕ ਗੀਤਾਂ ਅਤੇ ਜੈਕਾਰਿਆਂ ਨਾਲ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ। ਸ਼ੋਭਾ ਯਾਤਰਾ ਦੇ ਸਵਾਗਤ ਲਈ ਸ਼ਹਿਰ ਵਾਸੀਆਂ ਵਲੋਂ ਥਾਂ-ਥਾਂ ਸੁੰਦਰ ਸਵਾਗਤੀ ਗੇਟ ਲਗਾਏ ਗਏ ਸਨ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਸੰਗਤਾਂ ਲਈ ਲੰਗਰ ਵੀ ਲਗਾਏ ਗਏ, ਜਿੱਥੇ ਸ਼ਰਧਾਲੂਆਂ ਨੇ ਪ੍ਰਸ਼ਾਦ ਅਤੇ ਲੰਗਰ ਛਕਿਆ। ਸ਼ਹਿਰ ਵਾਸੀਆਂ ਵਲੋਂ ਸ਼ੋਭਾ ਯਾਤਰਾ ਪ੍ਰਤੀ ਦਿਖਾਏ ਗਏ ਉਤਸ਼ਾਹ ਅਤੇ ਸਹਿਯੋਗ ਦੀ ਮੰਦਰ ਕਮੇਟੀ ਵਲੋਂ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੀ ਰੋਕਥਾਮ ਲਈ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਪੈਲੇਟ ਪਲਾਂਟਾਂ, ਬਾਇਓਮਾਸ ਪਲਾਂਟਾਂ ਦੇ ਨੁਮਾਇੰਦਿਆਂ, ਅਤੇ ਬੇ... ਅਗਲੀ ਖ਼ਬਰ ‘ ਆਪ’ ਦੀ ਮਹਿਲਾ ਆਗੂ ਉਰਮਿਲਾ ਗੁਲ੍ਹਾਟੀ ਨੇ ਸ਼ਹਿਰੀ ਹਲਕੇ ਤੋਂ ਉਮੀਦਵਾਰੀ ਦੇਣ ਲਈ ਹਾਈਕਮਾਂਡ ਨੂੰ ਕੀਤੀ ਅਪੀਲ ਪਾਰਟੀ ਦ...
Ad Position 24