ਏ.ਐੱਸ.ਆਈ. ਸਤਵੰਤ ਸਿੰਘ ਬਣੇ ਸਬ ਇੰਸਪੈਕਟਰ
ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਲਗਾਏ ਸਟਾਰ
ਜ਼ੀਰਾ,8 ਅਗਸਤ (ਰਜਨੀਸ਼ ਕਥੂਰੀਆ)-ਪੰਜਾਬ ਪੁਲਿਸ ਵਿੱਚ ਦਿੱਤੀਆਂ ਜਾ ਰਹੀਆਂ ਬਿਹਤਰ ਸੇਵਾਵਾਂ ਨੂੰ ਵੇਖਦੇ ਹੋਏ ਥਾਣਾ ਸਿਟੀ ਜ਼ੀਰਾ ਵਿਖੇ ਡਿਊਟੀ ਕਰ ਰਹੇ ਏ. ਐਸ.
ਜ਼ੀਰਾ,8 ਅਗਸਤ (ਰਜਨੀਸ਼ ਕਥੂਰੀਆ)-ਪੰਜਾਬ ਪੁਲਿਸ ਵਿੱਚ ਦਿੱਤੀਆਂ ਜਾ ਰਹੀਆਂ ਬਿਹਤਰ ਸੇਵਾਵਾਂ ਨੂੰ ਵੇਖਦੇ ਹੋਏ ਥਾਣਾ ਸਿਟੀ ਜ਼ੀਰਾ ਵਿਖੇ ਡਿਊਟੀ ਕਰ ਰਹੇ ਏ.ਐਸ.ਆਈ ਸਤਵੰਤ ਸਿੰਘ ਨੂੰ ਤਰੱਕੀ ਦੇ ਕੇ ਸਬ ਇੰਸਪੈਕਟਰ ਬਣਾ ਦਿੱਤਾ ਗਿਆ ਹੈ। ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਏ.ਐਸ.ਆਈ.ਸਤਵੰਤ ਸਿੰਘ ਦੇ ਮੋਢਿਆਂ ’ਤੇ ਸਬ ਇੰਸਪੈਕਟਰ ਦੇ ਸਟਾਰ ਲਗਾਏ ਅਤੇ ਉਹਨਾਂ ਨੂੰ ਤਰੱਕੀ ਦੀ ਵਧਾਈ ਦਿੰਦਿਆਂ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਐਸ.ਐਸ.ਪੀ.ਫਿਰੋਜ਼ਪੁਰ ਦੇ ਨਾਲ ਉਹਨਾਂ ਦੇ ਹੈਡ ਕਲਰਕ ਹਰਜੀਤ ਸਿੰਘ ਵੀ ਹਾਜ਼ਰ ਸਨ।