08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਿੰਡ ਬਾਰੇ ਕੇ ਅਤੇ ਮਾਛੀਵਾੜਾ ਦੇ ਵਾਸੀਆਂ ਨੂੰ ਐੱਲ.ਈ.ਡੀ. ਵੈਨ ਰਾਹੀਂ ਗੁਰੂ ਰਵਿਦਾਸ ਦੇ ਸੰਦੇਸ਼ ਬਾਰੇ ਕਰਵਾਇਆ ਜਾਣੂ

ਫ਼ਿਰੋਜ਼ਪੁਰ, 8 ਅਗਸਤ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐੱਲ. ਈ.

Ad Position 21
No active advertisement
ਅਜੀਤ ਡੈਸਕ 09-08-2026
ਫ਼ਿਰੋਜ਼ਪੁਰ, 8 ਅਗਸਤ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐੱਲ. ਈ. ਡੀ. ਵੈਨ ਵਲੋਂ ਬੀਤੀ ਸ਼ਾਮ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਪਿੰਡ ਬਾਰੇ ਕੇ ਤੇ ਮਾਛੀਵਾੜਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ। ਸ਼੍ਰੀ ਗੁਰੂ ਰਵਿਦਾਸ ਦੇ ਜੀਵਨ ਨੂੰ ਦਰਸਾਉਂਦੀ ਡਾਕੂਮੈਂਟਰੀ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਨ੍ਹਾਂ ਵਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬ-ਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਪਿੰਡ ਵਾਸੀਆਂ ਨੂੰ ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿਚ ਬਰਾਬਰੀ ਅਤੇ ਮਨੁੱਖੀ ਅਧਿਕਾਰਾਂ ਲਈ ਗੁਰੂ ਰਵਿਦਾਸ ਜੀ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਜਥੇਬੰਦੀ ਦੇ ਕੋਰ ਕਮੇਟੀ ਮੈਂਬਰਾਂ ਦੀ ਹੋਈ ਮੀਟਿੰਗ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਕਲੱਬ ਵਲੋਂ 80ਵੇਂ ਆਜ਼ਾਦੀ ਦਿਹਾੜੇ ਦੇ ਸੰਬੰਧ ’ਚ ਜਾਗਰੂਕਤਾ ਮੁਹਿੰਮ ਸ਼ੁਰੂ
Ad Position 24