08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ’ਚ ਦੇਵ ਸਮਾਜ ਕਾਲਜ ਫਾਰ ਵੁਮੈਨ ਦੀਆਂ ‘ਮੁਸਕਾਨ’ ਅਤੇ ‘ਮਲੀ’ ਨੇ ਮਾਰੀ ਬਾਜ਼ੀ

ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੀਆਂ ਹੋਣਹਾਰ ਵਿਦਿਆਰਥਣਾਂ ਮੁਸਕਾਨ ਅਤੇ ਮਿਲੀ ਨੇ ਆਪਣੀ ਮਿਹਨਤ, ਲਗਨ ਅਤੇ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਟੌਪਰ ਸੂਚੀ ਵਿਚ ਪੰਜਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਬੀ.

Ad Position 21
No active advertisement
ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ’ਚ ਪੰਜਵਾਂ ਸਥਾਨ ਹਾਸਲ ਕਰਨ ਵਾਲੀਆਂ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਮੁਸਕਾਨ ਅਤੇ ਮਿਲੀ। ਅਜੀਤ ਤਸਵੀਰ 09-08-2026
ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੀਆਂ ਹੋਣਹਾਰ ਵਿਦਿਆਰਥਣਾਂ ਮੁਸਕਾਨ ਅਤੇ ਮਿਲੀ ਨੇ ਆਪਣੀ ਮਿਹਨਤ, ਲਗਨ ਅਤੇ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਟੌਪਰ ਸੂਚੀ ਵਿਚ ਪੰਜਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਬੀ.ਸੀ.ਏ. ਚੌਥੇ ਸਮੈਸਟਰ ਦੀ ਪ੍ਰੀਖਿਆ ਵਿਚ ਮੁਸਕਾਨ ਅਤੇ ਮਿਲੀ ਨੇ 8.67 ਸੀ.ਜੀ.ਪੀ.ਏ ਪ੍ਰਾਪਤ ਕਰਦਿਆਂ ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ਵਿਚ ਪੰਜਵਾਂ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਨਾਲ ਵਿਦਿਆਰਥਣਾਂ ਨੇ ਆਪਣੇ ਮਾਪਿਆਂ ਦੇ ਨਾਲ-ਨਾਲ ਕਾਲਜ ਦਾ ਨਾਮ ਵੀ ਮਾਣ ਨਾਲ ਉੱਚਾ ਕੀਤਾ ਹੈ। ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਿਤ ਅਤੇ ਨੈਕ ਵਲੋਂ ਏ+ ਗ੍ਰੇਡ ਨਾਲ ਮਾਨਤਾ ਪ੍ਰਾਪਤ ਸੰਸਥਾ ਹੈ। ਕਾਲਜ ਵਲੋਂ ਸਿੱਖਿਆ ਦੇ ਨਾਲ-ਨਾਲ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਸਮਾਜਿਕ, ਸਭਿਆਚਾਰਕ, ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਕਾਲਜ ਦੀ ਚੇਅਰਪਰਸਨ ਡਾ.ਅਗਨੀਜ਼ ਢਿੱਲੋਂ ਨੇ ਦੋਵੇਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਮਾਣ ਦਾ ਵਿਸ਼ਾ ਹੋਣ ਦੇ ਨਾਲ-ਨਾਲ ਹੋਰ ਵਿਦਿਆਰਥਣਾਂ ਲਈ ਵੀ ਪੇ੍ਰਰਨਾ ਦਾ ਸਰੋਤ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥਣਾਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪ੍ਰਿੰਸੀਪਲ ਡਾ.ਸੰਗੀਤਾ ਨੇ ਵੀ ਵਿਦਿਆਰਥਣਾਂ ਦੀ ਸਫਲਤਾ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਉਪਲਬਧੀ ਪੂਰੇ ਕਾਲਜ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਬੀ.ਸੀ.ਏ. ਵਿਭਾਗ ਦੇ ਅਧਿਆਪਕਾਂ ਨੇ ਵੀ ਮੁਸਕਾਨ ਅਤੇ ਮਿਲੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਇਹ ਮਾਣਮੱਤੀ ਪ੍ਰਾਪਤੀ ਸੰਸਥਾ ਦੀਆਂ ਅਕਾਦਮਿਕ ਉਪਲਬਧੀਆਂ ਵਿਚ ਇਕ ਹੋਰ ਮਹੱਤਵਪੂਰਨ ਮੀਲ ਪੱਥਰ ਸਾਬਤ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਲੋਕਾਂ ਵਲ਼ੋਂ ਮਿਲ ਰਿਹਾ ਭਰਵਾਂ ਹੁੰਗਾਰਾ-ਹਰਜਿੰਦਰ ਸਿੰਘ ਸੰਧੂ ਅਗਲੀ ਖ਼ਬਰ ਪੰਜਾਬ ਸਕੂਲ ਖੇਡਾਂ ਫ਼ਿਰੋਜ਼ਪੁਰ ਜ਼ੋਨ-1 ਸ਼ਤਰੰਜ ਚੈਂਪੀਅਨਸ਼ਿਪ ’ਚ ਡੀ.ਸੀ. ਮਾਡਲ ਸਕੂਲ ਦਾ ਦਬਦਬਾ ਅੰਡਰ-17 ਤੇ ਅੰਡਰ-19 ਲੜ...
Ad Position 24