10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੇਵਾ ਭਾਰਤੀ ਨੇ ਐੱਸ.ਡੀ. ਗਰਲਜ਼ ਸਕੂਲ ’ਚ 40 ਪੌਦੇ ਲਗਾਏ

ਫ਼ਾਜ਼ਿਲਕਾ, 9 ਅਗਸਤ(ਦਵਿੰਦਰ ਪਾਲ ਸਿੰਘ)-ਸੇਵਾ ਭਾਰਤੀ ਫ਼ਾਜ਼ਿਲਕਾ ਇਕਾਈ ਵਲੋਂ ਆਪਣੇ ਪੌਦੇ ਲਗਾਉਣ ਦੀ ਮੁਹਿੰਮ ਦੇ ਦੂਜੇ ਚਰਨ ਤਹਿਤ ਐੱਸ. ਡੀ.

Ad Position 21
No active advertisement
ਅਜੀਤ ਡੈਸਕ 10-08-2026
ਫ਼ਾਜ਼ਿਲਕਾ, 9 ਅਗਸਤ(ਦਵਿੰਦਰ ਪਾਲ ਸਿੰਘ)-ਸੇਵਾ ਭਾਰਤੀ ਫ਼ਾਜ਼ਿਲਕਾ ਇਕਾਈ ਵਲੋਂ ਆਪਣੇ ਪੌਦੇ ਲਗਾਉਣ ਦੀ ਮੁਹਿੰਮ ਦੇ ਦੂਜੇ ਚਰਨ ਤਹਿਤ ਐੱਸ.ਡੀ. ਗਰਲਜ਼ ਸਕੂਲ ਕੰਪਲੈਕਸ ਵਿਖੇ 40 ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਕੂਲ ਵਿਚ ਹਰਿਆਵਲ ਵਧਾਉਣਾ ਅਤੇ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਸੇਵਾ ਭਾਰਤੀ ਦੇ ਪ੍ਰਧਾਨ ਰਵੀ ਅਰੋੜਾ ਅਤੇ ਰਮਾ ਭਾਰਤੀ ਸ਼ਰਮਾ ਨੇ ਦੱਸਿਆ ਕਿ ਸੰਸਥਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਜਨਤਕ ਅਦਾਰਿਆਂ ਵਿਚ ਲੜੀਵਾਰ ਪੌਦੇ ਲਗਾਏ ਜਾ ਰਹੇ ਹਨ। ਸਕੂਲ ਦੀ ਪ੍ਰਿੰਸੀਪਲ ਅਲਕਾ ਨੇ ਸੇਵਾ ਭਾਰਤੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥਣਾਂ ਨੂੰ ਇਨ੍ਹਾਂ ਪੌਦਿਆਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਤਾਂ ਜੋ ਉਨ੍ਹਾਂ ਵਿਚ ਕੁਦਰਤ ਪ੍ਰਤੀ ਲਗਾਅ ਪੈਦਾ ਹੋ ਸਕੇ। ਇਸ ਮੌਕੇ ਪ੍ਰੋਜੈਕਟ ਇੰਚਾਰਜ ਵਿਜੇ ਅੰਗੀ, ਰਤਨ ਕਟਾਰੀਆ, ਪੰਕਜ ਗਰਗ, ਰਿਤਨੇਸ਼, ਸ਼ਰੂਤੀ ਨਾਗਪਾਲ, ਮੋਨਿਕਾ ਅਰੋੜਾ, ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਅਤੇ ਪੰਜਾਬ ਦੀ ਸਾਂਝੀ ਤਾਕਤ ਸੂਬੇ ਦੇ ਵਿਕਾਸ ਨੂੰ ਗਤੀ ਦੇਵੇਗੀ- ਸਤਨਾਮ ਸਿੰਘ ਸੰਧੂ ਕਿਹਾ, ਸੂਬੇ ’ਚ 26,382 ਕਰ... ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪਾਕਾਂ ਵਿਚ ਮਾਤਾਵਾਂ ਲਈ ਵਰਕਸ਼ਾਪ ਲਗਾਈ
Ad Position 24