ਕਿਸਾਨੀ ਮੰਗਾਂ ਨੂੰ ਲੈ ਕੇ 11 ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਏਗਾ-ਕਿਸਾਨ ਆਗੂ ਗੁਰਜੀਤ ਸਿੰਘ
ਮੱਖੂ, 9 ਅਗਸਤ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਜ਼ਿਲ੍ਹਾ ਸਕੱਤਰ ਗੁਰਜੀਤ ਸਿੰਘ ਜੋਗੇਵਾਲਾ ਨੇ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨਾਲ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਈਆਂ ਸਨ। ਜਿਨ੍ਹਾਂ ਵਿੱਚ ਬਹੁਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਅਤੇ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕੱਚੀਆਂ ਜਮੀਨਾਂ ਨੂੰ ਪੱਕਾ ਕੀਤਾ ਜਾਵੇ ਜਾਂ ਫਿਰ ਵਿਸ਼ੇਸ਼ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਬਣਦਾ ਹੱਕ ਦਿਵਾਇਆ ਜਾਵੇ।
ਮੱਖੂ, 9 ਅਗਸਤ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਜ਼ਿਲ੍ਹਾ ਸਕੱਤਰ ਗੁਰਜੀਤ ਸਿੰਘ ਜੋਗੇਵਾਲਾ ਨੇ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨਾਲ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਈਆਂ ਸਨ। ਜਿਨ੍ਹਾਂ ਵਿੱਚ ਬਹੁਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਅਤੇ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕੱਚੀਆਂ ਜਮੀਨਾਂ ਨੂੰ ਪੱਕਾ ਕੀਤਾ ਜਾਵੇ ਜਾਂ ਫਿਰ ਵਿਸ਼ੇਸ਼ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਬਣਦਾ ਹੱਕ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ 11 ਅਗਸਤ ਨੂੰ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਲਈ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਜਤਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਵੀ ਆਪਣੇ ਅਜੰਡੇ ਦੇ ਮੰਗ ਪੱਤਰ ਦੇ ਚੁੱਕੇ ਹਾਂ ਅਤੇ ਸਮੂਹ ਪ੍ਰਭਾਵਿਤ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਸਾਡੇ ਇਸ ਅੰਦੋਲਨ ਦਾ ਹਿੱਸਾ ਬਣ ਕੇ ਆਪਣੀ ਹੱਕੀ ਮੰਗਾਂ ਲਈ ਆਪਣੀ ਆਵਾਜ਼ ਬੁਲੰਦ ਕਰੋ।