ਚੋਰੀ ਦੇ 7 ਮੋਟਰਸਾਈਕਲਾਂ ਸਮੇਤ ਤਿੰਨ ਮੁਲਜ਼ਮ ਕਾਬੂ, ਮਾਮਲਾ ਦਰਜ
ਮੱਲਾਂਵਾਲਾ, 9 ਅਗਸਤ (ਗੁਰਦੇਵ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਇਲਾਕਾ ਸਬ ਡਵੀਜਨ ਜ਼ੀਰਾ ਰਵਾਨਾ ਸੀ।
ਮੱਲਾਂਵਾਲਾ, 9 ਅਗਸਤ (ਗੁਰਦੇਵ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਇਲਾਕਾ ਸਬ ਡਵੀਜਨ ਜ਼ੀਰਾ ਰਵਾਨਾ ਸੀ। ਜਿਸ ਦੌਰਾਨ ਜਦ ਪੁਲਿਸ ਪਾਰਟੀ ਨੇੜੇ ਬੱਸ ਅੱਡਾ ਨੌਰੰਗ ਸਿੰਘ ਵਾਲਾ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਗੁਰਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਅਤੇ ਗੁਰਦੇਵ ਸਿੰਘ ਵਾਸੀਆਨ ਫਤਿਹਗੜ੍ਹ ਸਭਰਾ ਚੋਰੀ ਦੇ ਮੋਟਰ ਸਾਈਕਲ ਵੇਚਣ ਦੇ ਆਦੀ ਹਨ। ਉਹਨਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਤਿੰਨਾਂ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਜਿੰਨਾਂ ਕੋਲੋਂ ਪੁੱਛਗਿੱਛ ਦੌਰਾਨ 7 ਮੋਟਰਸਾਈਕਲ ਬਰਾਮਦ ਕੀਤੇ ਗਏ। ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਮੰਗਾ ਸਿੰਘ, ਅਕਾਸ਼ਦੀਪ ਸਿੰਘ ਉਰਫ਼ ਪੋਲਾ ਪੁੱਤਰ ਛਿੰਦਰ ਸਿੰਘ ਅਤੇ ਗੁਰਦੇਵ ਸਿੰਘ ਉਰਫ਼ ਮੋਟਾ ਪੁੱਤਰ ਨਿੰਦਰ ਸਿੰਘ ਵਾਸੀਅਨ ਫਤਿਹਗੜ ਸਭਰਾ ਨੂੰ ਕਾਬੂ ਕੀਤਾ ਗਿਆ। ਜਿੰਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।