09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਬੱਸ ਅੱਡੇ ’ਤੇ ਚੋਰੀ ਦੀ ਤਾਕ ’ਚ ਘੁੰਮਦੀਆਂ ਦੋ ਔਰਤਾਂ ਕਾਬੂ

ਫ਼ਿਰੋਜ਼ਪੁਰ, 9 ਅਗਸਤ (ਸੁਖਵਿੰਦਰ ਸਿੰਘ)- ਫਿਰੋਜ਼ਪੁਰ ਸ਼ਹਿਰ ਦੇ ਬੱਸ ਅੱਡੇ ’ਤੇ ਸਵਾਰੀਆਂ ਦੇ ਪਰਸਾਂ ਵਿਚੋਂ ਪੈਸੇ ਚੋਰੀ ਕਰਨ ਦੀ ਕਥਿਤ ਤਿਆਰੀ ਕਰ ਰਹੀਆਂ ਦੋ ਔਰਤਾਂ ਨੂੰ ਸਿਟੀ ਥਾਣਾ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 10-08-2026
ਫ਼ਿਰੋਜ਼ਪੁਰ, 9 ਅਗਸਤ (ਸੁਖਵਿੰਦਰ ਸਿੰਘ)- ਫਿਰੋਜ਼ਪੁਰ ਸ਼ਹਿਰ ਦੇ ਬੱਸ ਅੱਡੇ ’ਤੇ ਸਵਾਰੀਆਂ ਦੇ ਪਰਸਾਂ ਵਿਚੋਂ ਪੈਸੇ ਚੋਰੀ ਕਰਨ ਦੀ ਕਥਿਤ ਤਿਆਰੀ ਕਰ ਰਹੀਆਂ ਦੋ ਔਰਤਾਂ ਨੂੰ ਸਿਟੀ ਥਾਣਾ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਮੌਜੂਦ ਸੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪ੍ਰਵੀਨ ਪਤਨੀ ਵਿਕਰਮ ਵਾਸੀ ਬਸਤੀ ਬਾਗ ਵਾਲੀ, ਫਿਰੋਜ਼ਪੁਰ ਸ਼ਹਿਰ ਅਤੇ ਪ੍ਰਵੀਨ ਪਤਨੀ ਰਾਜ ਕੁਮਾਰ ਵਾਸੀ ਟਹਲ ਦਾਸ ਵਾਲੀ ਗਲੀ, ਗੋਲ ਬਾਲਾ, ਫਿਰੋਜ਼ਪੁਰ ਸ਼ਹਿਰ ਆਪਸ ਵਿਚ ਮਿਲ ਕੇ ਬੱਸ ਅੱਡਾ ਫਿਰੋਜ਼ਪੁਰ ਸ਼ਹਿਰ ਵਿਖੇ ਸਵਾਰੀਆਂ ਦੇ ਪਰਸਾਂ ਵਿਚੋਂ ਪੈਸੇ ਚੋਰੀ ਕਰਦੀਆਂ ਹਨ। ਪੁਲਿਸ ਮੁਤਾਬਕ ਮੁਖਬਰ ਨੇ ਇਹ ਵੀ ਇਤਲਾਹ ਦਿੱਤੀ ਕਿ ਦੋਵੇਂ ਔਰਤਾਂ ਇਸ ਸਮੇਂ ਵੀ ਬੱਸ ਅੱਡੇ ’ਤੇ ਚੋਰੀ ਕਰਨ ਦੀ ਤਾਕ ਵਿਚ ਮੌਜੂਦ ਹਨ ਅਤੇ ਜੇਕਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਚੋਰੀ ਦੇ ਸਮਾਨ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਪੁਲਿਸ ਨੇ ਮੁਖਬਰ ਦੀ ਇਤਲਾਹ ਨੂੰ ਭਰੋਸੇਯੋਗ ਮੰਨਦਿਆਂ ਤੁਰੰਤ ਕਾਰਵਾਈ ਕੀਤੀ ਅਤੇ ਦੋਵੇਂ ਔਰਤਾਂ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਦੋਵਾਂ ਖ਼ਿਲਾਫ਼ ਬੀ.ਐੱਨ.ਐੱਸ. ਅਤੇ ਆਈ.ਪੀ.ਸੀ. ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਿਕਵਰੀ ਲਈ ਘਰ ਪਹੁੰਚੇ ਵਿਅਕਤੀ ’ਤੇ ਹਮਲਾ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਅਗਲੀ ਖ਼ਬਰ ਹਾਈਕੋਰਟ ਦੇ ਫੈਸਲੇ ਅੱਗੇ ਝੁਕੇ ਪੰਜਾਬ ਸਰਕਾਰ, ਮੁਲਾਜ਼ਮਾਂ ਪੈਨਸ਼ਨਰਾਂ ਦੇ ਡੀਏ ਬਕਾਏ ਤੁਰੰਤ ਜਾਰੀ ਕਰੇ - ਜ਼ਿਲ੍ਹਾ ਪ੍ਰ...
Ad Position 24