11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪਿੰਡ ਮਹੀਆਂ ਵਾਲਾ ਖ਼ੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜ਼ੀਰਾ, 10 ਅਗਸਤ (ਹਰਜੀਤ ਸਿੰਘ ਗਿੱਲ)-ਪੰਜਾਬ ਦੀ ਪਰੰਪਰਾ ਅਤੇ ਸਭਿਆਚਾਰ ਨੂੰ ਸੰਭਾਲਦਿਆਂ ਇੱਥੋਂ ਦੇ ਨੇੜਲੇ ਪਿੰਡ ਮਹੀਆਂ ਵਾਲਾ ਖ਼ੁਰਦ ਵਿਖੇ ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਬਰਾੜ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪਿੰਡ ਦੀਆਂ ਔਰਤਾਂ, ਮੁਟਿਆਰਾਂ ਅਤੇ ਬੱਚੀਆਂ ਨੇ ਬੜੇ ਉਤਸ਼ਾਹ ਨਾਲ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

Ad Position 21
No active advertisement
ਪਿੰਡ ਮਹੀਆਂ ਵਾਲਾ ਖ਼ੁਰਦ ਵਿਖੇ ਗੁਰਪ੍ਰੀਤ ਸਿੰਘ ਸੇਖੋਂ ਦੇ ਪਿਤਾ ਜੀ ਤੇ ਮਾਤਾ ਜੀ ਨੂੰ ਸਨਮਾਨਿਤ ਕਰਦੇ ਹੋਏ ਸਰਪੰਚ ਗੁਰਪ੍ਰੀਤ ਕੌਰ ਬਰਾੜ ਅਤੇ ਉਸ ਦੇ ਪਤੀ ਰਣਜੀਤ ਸਿੰਘ ਬਰਾੜ। ਤਸਵੀਰ-ਹਰਜੀਤ ਸਿੰਘ ਗਿੱਲ 11-08-2026
ਜ਼ੀਰਾ, 10 ਅਗਸਤ (ਹਰਜੀਤ ਸਿੰਘ ਗਿੱਲ)-ਪੰਜਾਬ ਦੀ ਪਰੰਪਰਾ ਅਤੇ ਸਭਿਆਚਾਰ ਨੂੰ ਸੰਭਾਲਦਿਆਂ ਇੱਥੋਂ ਦੇ ਨੇੜਲੇ ਪਿੰਡ ਮਹੀਆਂ ਵਾਲਾ ਖ਼ੁਰਦ ਵਿਖੇ ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਬਰਾੜ ਦੀ ਅਗਵਾਈ ਹੇਠ ਪਿੰਡ ਵਾਸੀਆਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪਿੰਡ ਦੀਆਂ ਔਰਤਾਂ, ਮੁਟਿਆਰਾਂ ਅਤੇ ਬੱਚੀਆਂ ਨੇ ਬੜੇ ਉਤਸ਼ਾਹ ਨਾਲ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਤੀਆਂ ਦੇ ਤਿਉਹਾਰ ਸਮੇਂ ਹਲਕਾ ਜ਼ੀਰਾ ਦੇ ਵਿਧਾਨ ਸਭਾ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਸੇਖੋਂ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਜਿਸ ਵਿਚ ਉਨ੍ਹਾਂ ਦੇ ਪਿਤਾ ਜਗੀਰ ਸਿੰਘ ਸੇਖੋਂ, ਮਾਤਾ ਕੁਲਵੀਰ ਕੌਰ ਸੇਖੋਂ, ਉਨ੍ਹਾਂ ਦੀਆਂ ਦੋਨੋਂ ਪਤਨੀਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਦੀਪ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਪਿੰਡ ਮਹੀਆਂ ਵਾਲਾ ਖ਼ੁਰਦ ਦੇ ਵਾਸੀਆਂ ਵਲੋਂ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਵਿਚ ਪੰਜਾਬ ਦੀ ਵਿਰਾਸਤ ਦੀ ਸੰਭਾਲ ਕਰਦਿਆਂ ਤੀਆਂ ਦਾ ਤਿਉਹਾਰ ਬੜੇ ਹੀ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਇਸ ਤੀਆਂ ਦੇ ਤਿਉਹਾਰ ਨੂੰ ਸੰਭਾਲਣ ਦੀ ਅਪੀਲ ਕੀਤੀ। ਇਸ ਸਮੇਂ ਇਕੱਠੀਆਂ ਹੋਈਆਂ ਔਰਤਾਂ, ਮੁਟਿਆਰਾਂ ਅਤੇ ਬੱਚੀਆਂ ਵਲੋਂ ਗਿੱਧਾ, ਬੋਲੀਆਂ,ਕਿੱਕਲੀ ਆਦਿ ਪਾ ਕੇ ਹਾਜ਼ਰ ਇਕੱਠ ਦਾ ਖ਼ੂਬ ਮਨੋਰੰਜਨ ਕੀਤਾ ਗਿਆ। ਪ੍ਰਬੰਧਕਾਂ ਵਲੋਂ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਹਿਯੋਗੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਮਜੀਤ ਕੌਰ ਕੌਂਸਲਰ ਮੁੱਦਕੀ, ਸਰਪੰਚ ਗੁਰਪ੍ਰੀਤ ਕੌਰ ਬਰਾੜ, ਸਾਬਕਾ ਸਰਪੰਚ ਸੁਖਦੀਪ ਕੌਰ,ਕੁਲਵੰਤ ਕੌਰ ਪੰਚਾਇਤ ਮੈਂਬਰ, ਪਰਮਿੰਦਰ ਕੌਰ, ਵੀਰਪਾਲ ਕੌਰ, ਲਖਵੀਰ ਕੌਰ, ਰਣਜੀਤ ਕੌਰ, ਸ਼ਿੰਦਰਪਾਲ ਕੌਰ, ਡਾ.ਸੁਰਜੀਤ ਸਿੰਘ,ਠਾਣਾ ਸਿੰਘ ਪੰਜਾਬ ਨੈਸ਼ਨਲ ਬੈਂਕ, ਵੀਰਪਾਲ ਸਿੰਘ, ਸੁਖਦੇਵ ਸਿੰਘ ਅਤੇ ਪ੍ਰਿਥੀਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਸ਼ਿਆਮ ਗਿਆਰਾਸ ਕੀਰਤਨ ਕਰਵਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਗੁਰੂਹਰਸਹਾਏ ਨੇ ਕੈਟੇਗਰੀ-ਸੀ ਵਿਚ ਹਾਸਿਲ ਕੀਤਾ ਪਹਿਲਾ ਸਥਾਨ
Ad Position 24