10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਸ਼ਿਆਮ ਗਿਆਰਾਸ ਕੀਰਤਨ ਕਰਵਾਇਆ

ਗੁਰੂਹਰਸਹਾਏ, 10 ਅਗਸਤ (ਕਪਿਲ ਕੰਧਾਰੀ)-ਸ਼ਹਿਰ ਦੇ ਪ੍ਰਸਿੱਧ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ, ਵਿਖੇ ਸ਼ਿਆਮ ਬਾਬਾ ਦੀ ਭਗਤੀ ਨੂੰ ਸਮਰਪਿਤ ਸ਼ਿਆਮ ਗਿਆਰਾਸ ਕੀਰਤਨ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਸ਼ਿਆਮ ਬਾਬਾ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 11-08-2026
ਗੁਰੂਹਰਸਹਾਏ, 10 ਅਗਸਤ (ਕਪਿਲ ਕੰਧਾਰੀ)-ਸ਼ਹਿਰ ਦੇ ਪ੍ਰਸਿੱਧ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ, ਵਿਖੇ ਸ਼ਿਆਮ ਬਾਬਾ ਦੀ ਭਗਤੀ ਨੂੰ ਸਮਰਪਿਤ ਸ਼ਿਆਮ ਗਿਆਰਾਸ ਕੀਰਤਨ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਸ਼ਿਆਮ ਬਾਬਾ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮੰਦਿਰ ਦੇ ਪੁਜਾਰੀ ਬਿੰਦੂ ਭਾਰਦਵਾਜ ਨੇ ਦੱਸਿਆ ਕਿ ਸਮਾਗਮ ਦੌਰਾਨ ਇਸਤਰੀ ਸਤਿਸੰਗ ਸਭਾ ਦੀਆਂ ਮਹਿਲਾਵਾਂ ਵਲੋਂ ਅਤੇ ਭਜਨ ਗਾਇਕਾਂ ਅਤੇ ਕੀਰਤਨ ਕਾਰਾਂ ਵਲੋਂ ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਮਨਮੋਹਕ ਭਜਨ ਅਤੇ ਕੀਰਤਨ ਪੇਸ਼ ਕੀਤਾ ਗਿਆ, ਜਿਸ ਨਾਲ ਪੂਰਾ ਮੰਦਰ ਪਰਸੇ ਭਗਤੀਮਈ ਮਾਹੌਲ ਵਿਚ ਰੰਗਿਆ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਸ਼ਿਆਮ ਬਾਬਾ ਦੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਪਰਿਵਾਰ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੰਦਰ ਨੂੰ ਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਿਸ ਨਾਲ ਧਾਰਮਿਕ ਸਮਾਗਮ ਦੀ ਰੌਣਕ ਹੋਰ ਵੀ ਵਧ ਗਈ। ਇਸ ਦੌਰਾਨ ਸ਼ਾਮ 7:30 ਵਜੇ ਸੰਗਤ ਲਈ ਲੰਗਰ ਦੀ ਵਿਵਸਥਾ ਕੀਤੀ ਗਈ, ਜਦਕਿ ਰਾਤ 8:30 ਵਜੇ ਸ਼ਿਆਮ ਗੀਆਰਸ ਕੀਰਤਨ ਦੀ ਸ਼ੁਰੂਆਤ ਹੋਈ। ਸੰਗਤ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਭਜਨ-ਕੀਰਤਨ ਦਾ ਆਨੰਦ ਮਾਣਿਆ ਅਤੇ ਲੰਗਰ ਪ੍ਰਸਾਦ ਛਕਿਆ। ਮੰਦਰ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਪ੍ਰਭੂ ਭਗਤੀ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਾਂਝੇ ਕਿਸਾਨ-ਮਜ਼ਦੂਰ ਅੰਦੋਲਨ ਨੂੰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਭਰਵਾਂ ਸਮਰਥਨ ਅਗਲੀ ਖ਼ਬਰ ਪਿੰਡ ਮਹੀਆਂ ਵਾਲਾ ਖ਼ੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24