10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਾਂਝੇ ਕਿਸਾਨ-ਮਜ਼ਦੂਰ ਅੰਦੋਲਨ ਨੂੰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਭਰਵਾਂ ਸਮਰਥਨ

ਫ਼ਿਰੋਜ਼ਪੁਰ, 10 ਅਗਸਤ (ਕੁਲਬੀਰ ਸਿੰਘ ਸੋਢੀ)-ਦੇਸ਼ ਭਰ ’ਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਗਏ ਸਾਂਝੇ ਅੰਦੋਲਨ ਨੂੰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਭਰਵਾਂ ਸਮਰਥਨ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਅੰਦੋਲਨ ਸਿਰਫ਼ ਕਿਸਾਨਾਂ ਅਤੇ ਮਜ਼ਦੂਰਾਂ ਦਾ ਸੰਘਰਸ਼ ਨਹੀਂ, ਸਗੋਂ ਹਰ ਉਸ ਮਿਹਨਤਕਸ਼ ਦੀ ਆਵਾਜ਼ ਹੈ ਜੋ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਪਣੇ ਹੱਕਾਂ ਤੋਂ ਵਾਂਝਾ ਹੈ।

Ad Position 21
No active advertisement
ਮੰਗਾਂ ਸੰਬੰਧੀ ਡੀ.ਸੀ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਦੇਣ ਸਮੇਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ 11-08-2026
ਫ਼ਿਰੋਜ਼ਪੁਰ, 10 ਅਗਸਤ (ਕੁਲਬੀਰ ਸਿੰਘ ਸੋਢੀ)-ਦੇਸ਼ ਭਰ ’ਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਗਏ ਸਾਂਝੇ ਅੰਦੋਲਨ ਨੂੰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਭਰਵਾਂ ਸਮਰਥਨ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਅੰਦੋਲਨ ਸਿਰਫ਼ ਕਿਸਾਨਾਂ ਅਤੇ ਮਜ਼ਦੂਰਾਂ ਦਾ ਸੰਘਰਸ਼ ਨਹੀਂ, ਸਗੋਂ ਹਰ ਉਸ ਮਿਹਨਤਕਸ਼ ਦੀ ਆਵਾਜ਼ ਹੈ ਜੋ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਪਣੇ ਹੱਕਾਂ ਤੋਂ ਵਾਂਝਾ ਹੈ। ਆਂਗਣਵਾੜੀ ਵਰਕਰ ਅਤੇ ਹੈਲਪਰ ਵੀ ਇਸ ਸਾਂਝੇ ਸੰਘਰਸ਼ ਦਾ ਅਹਿਮ ਹਿੱਸਾ ਹਨ। ਆਗੂਆਂ ਨੇ ਕਿਹਾਕੀ ਹੁਣ ਮੀਟਿੰਗਾਂ ਨਹੀਂ, ਫ਼ੈਸਲੇ ਚਾਹੀਦੇ ਹਨ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੰਜਵਾਂ ਸਾਲ ਸ਼ੁਰੂ ਹੋ ਚੁੱਕਾ ਹੈ, ਪਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਸਲੇ ਅਜੇ ਵੀ ਲਟਕ ਰਹੇ ਹਨ। ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਵਿਚ ਕੀਤੇ ਗਏ ਫ਼ੈਸਲੇ ਅਤੇ ਦਿੱਤੇ ਭਰੋਸੇ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਹੋਏ। ਮੁੱਖ ਆਗੂ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਭੀਖ ਮੰਗਣ ਵਾਲਾ ਵਰਗ ਨਹੀਂ, ਸਗੋਂ ਬੱਚਿਆਂ, ਔਰਤਾਂ ਅਤੇ ਪਰਿਵਾਰਾਂ ਦੀ ਸੇਵਾ ਕਰਨ ਵਾਲੀ ਮਿਹਨਤਕਸ਼ ਤਾਕਤ ਹਨ। ਹੁਣ ਮੀਟਿੰਗਾਂ ਅਤੇ ਭਰੋਸਿਆਂ ਨਾਲ ਨਹੀਂ, ਸਗੋਂ ਸਰਕਾਰੀ ਹੁਕਮਾਂ ਅਤੇ ਅਮਲੀ ਫ਼ੈਸਲਿਆਂ ਨਾਲ ਗੱਲ ਬਣੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਹੋਰ ਲਟਕਾਇਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਡੀ ਸੰਖਿਆ ਵਿਚ ਆਂਗਣਵਾੜੀ ਆਗੂ ਜ਼ਿਲ੍ਹਾ ਜਨਰਲ ਸਕੱਤਰ ਕਾਂਤਾ ਰਾਣੀ, ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ, ਜ਼ਿਲ੍ਹਾ ਕੈਸ਼ੀਅਰ ਰਜਵੰਤ ਕੌਰ, ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਵਰਕਰਾਂ ਅਤੇ ਹੈਲਪਰਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਲਾ ਦੇ ਖੇਤਰ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਮਿਲੇ ਨੌਕਰੀਆਂ ’ਚ ਰਾਖਵਾਂਕਰਨ-ਡਾ.ਰਿਸ਼ੀ ਅਗਲੀ ਖ਼ਬਰ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਸ਼ਿਆਮ ਗਿਆਰਾਸ ਕੀਰਤਨ ਕਰਵਾਇਆ
Ad Position 24