ਕਲਾ ਦੇ ਖੇਤਰ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਮਿਲੇ ਨੌਕਰੀਆਂ ’ਚ ਰਾਖਵਾਂਕਰਨ-ਡਾ.ਰਿਸ਼ੀ
ਫ਼ਿਰੋਜ਼ਪੁਰ, 10 ਅਗਸਤ (ਗੁਰਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਦਾ ਯੁਵਕ ਭਲਾਈ ਵਿਭਾਗ ਆਉਣ ਵਾਲੇ ਸਮੇਂ ਵਿਚ ਕਲਾਕਾਰ ਵਿਦਿਆਰਥੀਆਂ ਦੇ ਹੱਕਾਂ ਲਈ ਨਵੀਂ ਪਹਿਲ ਕਰਨ ਦੀ ਤਿਆਰੀ ਵਿਚ ਹੈ। ਵਿਭਾਗ ਵਲੋਂ ਪੰਜਾਬ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਵਿਚ ਹਰ ਸਾਲ ਕਰਵਾਏ ਜਾਂਦੇ ਯੁਵਕ ਮੇਲਿਆਂ ਦੇ ਜੇਤੂ ਵਿਦਿਆਰਥੀ ਕਲਾਕਾਰਾਂ ਨੂੰ ਸਰਕਾਰੀ ਨੌਕਰੀਆਂ ਵਿਚ ਖੇਡਾਂ ਜਾਂ ਹੋਰ ਖੇਤਰਾਂ ਦੀ ਤਰ੍ਹਾਂ ਰਾਖਵਾਂਕਰਨ ਦਾ ਲਾਭ ਦਿਵਾਉਣ ਲਈ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਯ
ਯੁਵਕ ਭਲਾਈ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਿਰਦੇਸ਼ਕ ਡਾ.ਸੁਖਜਿੰਦਰ ਰਿਸ਼ੀ। ਅਜੀਤ ਤਸਵੀਰ
11-08-2026
ਫ਼ਿਰੋਜ਼ਪੁਰ, 10 ਅਗਸਤ (ਗੁਰਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਦਾ ਯੁਵਕ ਭਲਾਈ ਵਿਭਾਗ ਆਉਣ ਵਾਲੇ ਸਮੇਂ ਵਿਚ ਕਲਾਕਾਰ ਵਿਦਿਆਰਥੀਆਂ ਦੇ ਹੱਕਾਂ ਲਈ ਨਵੀਂ ਪਹਿਲ ਕਰਨ ਦੀ ਤਿਆਰੀ ਵਿਚ ਹੈ। ਵਿਭਾਗ ਵਲੋਂ ਪੰਜਾਬ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਵਿਚ ਹਰ ਸਾਲ ਕਰਵਾਏ ਜਾਂਦੇ ਯੁਵਕ ਮੇਲਿਆਂ ਦੇ ਜੇਤੂ ਵਿਦਿਆਰਥੀ ਕਲਾਕਾਰਾਂ ਨੂੰ ਸਰਕਾਰੀ ਨੌਕਰੀਆਂ ਵਿਚ ਖੇਡਾਂ ਜਾਂ ਹੋਰ ਖੇਤਰਾਂ ਦੀ ਤਰ੍ਹਾਂ ਰਾਖਵਾਂਕਰਨ ਦਾ ਲਾਭ ਦਿਵਾਉਣ ਲਈ ਮੁਹਿੰਮ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਪੰਜਾਬ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ਨਿਰਦੇਸ਼ਕ ਡਾ.ਸੁਖਜਿੰਦਰ ਰਿਸ਼ੀ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕਲਾ ਅਤੇ ਸਭਿਆਚਾਰ ਦੇ ਖੇਤਰ ਵਿਚ ਵਿਦਿਆਰਥੀਆਂ ਵਲੋਂ ਕੀਤੀਆਂ ਪ੍ਰਾਪਤੀਆਂ ਨੂੰ ਵੀ ਸਰਕਾਰੀ ਪੱਧਰ ’ਤੇ ਮਾਨਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਜਾਂ ਹੋਰ ਸਹੂਲਤਾਂ ਮਿਲਦੀਆਂ ਹਨ, ਉਸੇ ਤਰ੍ਹਾਂ ਯੁਵਕ ਮੇਲਿਆਂ ਵਿਚ ਉੱਚ ਪੱਧਰੀ ਪ੍ਰਾਪਤੀਆਂ ਹਾਸਿਲ ਕਰਨ ਵਾਲੇ ਕਲਾਕਾਰ ਵਿਦਿਆਰਥੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਡਾ.ਰਿਸ਼ੀ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵਲੋਂ ਸੂਝਵਾਨ ਅਤੇ ਮਾਹਿਰ ਵਿਅਕਤੀਆਂ ਦੀ ਕਮੇਟੀ ਦਾ ਗਠਨ ਕਰਕੇ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਹ ਯੂਨੀਵਰਸਿਟੀ ਅਥਾਰਿਟੀਜ਼ ਨਾਲ ਵੀ ਰਾਬਤਾ ਕਾਇਮ ਕਰਕੇ ਇਸ ਮਾਮਲੇ ਨੂੰ ਅੱਗੇ ਵਧਾਉਣਗੇ।