ਜ਼ੀਰਾ ਵਿਕਾਸ ਪ੍ਰੀਸ਼ਦ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਜੱਲੇ ਖਾਂ ਵਿਖੇ 50 ਬੂਟੇ ਲਗਾਏ
ਜ਼ੀਰਾ, 10 ਅਗਸਤ (ਰਜਨੀਸ਼ ਕਥੂਰੀਆ)-ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਵਾਤਾਵਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਪੀ. ਐਮ.
ਜ਼ੀਰਾ, 10 ਅਗਸਤ (ਰਜਨੀਸ਼ ਕਥੂਰੀਆ)-ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਵਾਤਾਵਰਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਜੱਲੇ ਖਾਂ ਵਿਖੇ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਅਤੇ ਸਕੂਲ ਦੇ ਸਟਾਫ ਵਲੋਂ ਸਾਂਝੇ ਤੌਰ ’ਤੇ 50 ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਗਿਆ। ਇਸ ਦੌਰਾਨ ਸੁਖਦੇਵ ਬਿੱਟੂ ਵਿੱਜ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜ਼ੀਰਾ ਅਤੇ ਸਰਪ੍ਰਸਤ ਜ਼ੀਰਾ ਵਿਕਾਸ ਪ੍ਰੀਸ਼ਦ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਅਤੇ ਜਨਰਲ ਸਕੱਤਰ ਜਗਦੇਵ ਸ਼ਰਮਾ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ। ਜਿਨਾਂ ਤੋਂ ਸਾਨੂੰ ਸ਼ੁੱਧ ਹਵਾ ਮਿਲਦੀ ਹੈ ਅਤੇ ਇਹ ਵਾਤਾਵਰਨ ਨੂੰ ਸੰਤੁਲਿਤ ਰੱਖਣ ਵਿਚ ਵੀ ਵੱਡੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਵੇਖਦਿਆਂ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਅਪੀਲ ਕੀਤੀ ਕਿ ਲਗਾਏ ਗਏ ਪੌਦਿਆਂ ਦੀ ਸੰਭਾਲ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣ। ਇਸ ਮੌਕੇ ਗੁਰਬਖਸ਼ ਸਿੰਘ ਵਿੱਜ ਸਹਾਇਕ ਖਜ਼ਾਨਚੀ ਜ਼ੀਰਾ, ਡਾ. ਸੁਖਮੀਤ ਫੀਜੀਓਥੈਰਪਿਸਟ,ਗੁਰਦੀਪ ਸਿੰਘ ਕਾਨੂੰਨਗੋ,ਆਸ਼ੂ ਸਚਦੇਵਾ ਅਤੇ ਮੰਗਤ ਰਾਏ ਅਰੋੜਾ ਤੂੰ ਇਲਾਵਾ ਸਕੂਲ ਸਟਾਫ ਵਿਚ ਕਰਮਜੀਤ ਕੌਰ, ਰੇਖਾ ਰਾਣੀ, ਸੰਜੀਵ ਕੁਮਾਰ, ਹਰਜੀਤ ਸਿੰਘ ਅਤੇ ਗਗਨਦੀਪ ਸਿੰਘ ਹਾਜ਼ਰ ਸਨ। ਸਕੂਲ ਸਟਾਫ ਨੇ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਕੀਤੇ ਗਏ ਇਸ ਉਪਰਾਲੇ ਲਈ ਧੰਨਵਾਦ ਕੀਤਾ।