10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕਥਿਤ ਬਹੁ-ਕਰੋੜੀ ਠੱਗੀ ਮਾਮਲੇ ’ਚ ਪੀੜਤਾਂ ਦੇ ਹੱਕ ’ਚ ਡਟਿਆ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ 13 ਨੂੰ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਵੱਡਾ ਇਕੱਠ ਕਰਨ ਦਾ ਐਲਾਨ

ਫ਼ਿਰੋਜ਼ਪੁਰ,10 ਅਗਸਤ (ਕੁਲਬੀਰ ਸਿੰਘ ਸੋਢੀ)-ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੋਲਡਨ ਗੇਟ ਨੇੜੇ ਲੋਕਾਂ ਨਾਲ ਕਥਿਤ ਬਹੁ-ਕਰੋੜੀ ਠੱਗੀ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਹੁਣ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੀੜਤਾਂ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਨੂੰਨੀ ਕਾਰਵਾਈ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 11-08-2026
ਫ਼ਿਰੋਜ਼ਪੁਰ,10 ਅਗਸਤ (ਕੁਲਬੀਰ ਸਿੰਘ ਸੋਢੀ)-ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੋਲਡਨ ਗੇਟ ਨੇੜੇ ਲੋਕਾਂ ਨਾਲ ਕਥਿਤ ਬਹੁ-ਕਰੋੜੀ ਠੱਗੀ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਹੁਣ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਨੇ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੀੜਤਾਂ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਨੂੰਨੀ ਕਾਰਵਾਈ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਭਾਕਿਯੂ ਏਕਤਾ ਮਝੈਲ ਦੇ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਚਾਰ ਦਿਨਾਂ ਤੋਂ ਗੋਲਡਨ ਗੇਟ ਨੇੜੇ ਲੋਕਾਂ ਨੂੰ ਕਥਿਤ ਤੌਰ ’ਤੇ ਵੱਡੀ ਰਕਮ ਦਾ ਨੁਕਸਾਨ ਹੋਣ ਦੇ ਮਾਮਲੇ ਨੂੰ ਲੈ ਕੇ ਮੋਰਚਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਪਹਿਲਾਂ ਬੀਕੇਯੂ ਏਕਤਾ ਮਝੈਲ ਦੀ ਅਗਵਾਈ ਹੇਠ ਚੱਲ ਰਿਹਾ ਸੀ, ਜਿਸ ਨੂੰ ਹੁਣ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਭਾਰਤ ਵਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ 13 ਅਗਸਤ ਨੂੰ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਪਹੁੰਚਣਗੇ। ਧਾਲੀਵਾਲ ਨੇ ਕਿਹਾ ਕਿ ਕਿ ਮੋਰਚੇ ਵਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਪੀੜਤ ਲੋਕਾਂ ਦੀਆਂ ਦਰਖਾਸਤਾਂ ਲੈ ਕੇ ਹਰੇਕ ਜ਼ਿਲ੍ਹੇ ਵਿਚ ਸਥਾਨਕ ਪੁਲਿਸ ਥਾਣਿਆਂ ਰਾਹੀਂ ਕਾਨੂੰਨ ਅਨੁਸਾਰ ਮਾਮਲੇ ਦਰਜ ਕੀਤੇ ਜਾਣ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਟਰੇਡ ਵਿੰਗ ਨੇ ਸ੍ਰੀ ਹਨੂਮਾਨ ਚਾਲੀਸਾ ਪਾਠ ਕਰਵਾਇਆ ਅਗਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਜੱਲੇ ਖਾਂ ਵਿਖੇ 50 ਬੂਟੇ ਲਗਾਏ
Ad Position 24