‘ ਆਪ’ ਟਰੇਡ ਵਿੰਗ ਨੇ ਸ੍ਰੀ ਹਨੂਮਾਨ ਚਾਲੀਸਾ ਪਾਠ ਕਰਵਾਇਆ
ਫ਼ਿਰੋਜ਼ਪੁਰ,10 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵਲੋਂ ਵਪਾਰੀ ਭਾਈਚਾਰੇ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਕੈਂਟ ਵਿਖੇ ਸ਼੍ਰੀ ਹਨੂਮਾਨ ਚਾਲੀਸਾ ਪਾਠ ਕਰਵਾਇਆ ਗਿਆ। ਜਿਸ ਵਿਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਫ਼ਿਰੋਜ਼ਪੁਰ,10 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਵਲੋਂ ਵਪਾਰੀ ਭਾਈਚਾਰੇ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਕੈਂਟ ਵਿਖੇ ਸ਼੍ਰੀ ਹਨੂਮਾਨ ਚਾਲੀਸਾ ਪਾਠ ਕਰਵਾਇਆ ਗਿਆ। ਜਿਸ ਵਿਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੇ ਨਾਲ ਸਮਾਗਮ ’ਚ ਫ਼ਿਰੋਜ਼ਪੁਰ ਕੈਂਟ ਦੇ ਵੱਡੀ ਗਿਣਤੀ ਵਿਚ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਾਂਝੇ ਤੌਰ ’ਤੇ ਸ਼੍ਰੀ ਹਨੂਮਾਨ ਚਾਲੀਸਾ ਦਾ ਪਾਠ ਕੀਤਾ ਅਤੇ ਸ਼ਹਿਰ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਮੁੱਚੇ ਸਮਾਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਵਿਧਾਇਕ ਭੁੱਲਰ ਨੇ ਕਿਹਾ ਕਿ ਫ਼ਿਰੋਜ਼ਪੁਰ ਦਾ ਵਪਾਰੀ ਭਾਈਚਾਰਾ ਸ਼ਹਿਰ ਦੀ ਆਰਥਿਕ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਣ ਦੇ ਨਾਲ-ਨਾਲ ਸਮਾਜਿਕ ਅਤੇ ਧਾਰਮਿਕ ਕਾਰਜਾਂ ਵਿਚ ਵੀ ਹਮੇਸ਼ਾ ਵੱਧ-ਚੜ੍ਹ ਕੇ ਯੋਗਦਾਨ ਪਾਉਂਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਸੀ ਸਾਂਝ, ਸੇਵਾ ਅਤੇ ਭਾਈਚਾਰਕ ਏਕਤਾ ਹੀ ਫ਼ਿਰੋਜ਼ਪੁਰ ਦੀ ਅਸਲ ਤਾਕਤ ਹੈ। ਇਸ ਮੌਕੇ ਹਾਜ਼ਰ ਸੰਗਤ ਵਲੋਂ ਪ੍ਰਭੂ ਸ਼੍ਰੀ ਹਨੂਮਾਨ ਜੀ ਅੱਗੇ ਫ਼ਿਰੋਜ਼ਪੁਰ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ। ਸਮਾਗਮ ਦੌਰਾਨ ਵੱਡੀ ਸੰਖਿਆ ਵਿਚ ਛਾਉਣੀ ਦੀਆਂ ਸੰਗਤਾਂ ਹਾਜ਼ਰ ਸਨ।