12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਮੁਲ ਮਿਲਕ ਦੀ ਦੁਕਾਨ ਨੂੰ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਫ਼ਿਰੋਜ਼ਪੁਰ, 11 ਅਗਸਤ (ਸੁਖਵਿੰਦਰ ਸਿੰਘ)-ਸ਼ਹਿਰ ਵਿਚ ਅਮੁਲ ਮਿਲਕ ਦੀ ਦੁਕਾਨ ਵਿਚ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀ ਇਸ ਘਟਨਾ ਕਾਰਨ ਦੁਕਾਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।

Ad Position 21
No active advertisement
ਅਜੀਤ ਡੈਸਕ 12-08-2026
ਫ਼ਿਰੋਜ਼ਪੁਰ, 11 ਅਗਸਤ (ਸੁਖਵਿੰਦਰ ਸਿੰਘ)-ਸ਼ਹਿਰ ਵਿਚ ਅਮੁਲ ਮਿਲਕ ਦੀ ਦੁਕਾਨ ਵਿਚ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀ ਇਸ ਘਟਨਾ ਕਾਰਨ ਦੁਕਾਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਦੁਕਾਨ ਦੇ ਮਾਲਕ ਸਿੰਟੂ ਨਰੂਲਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ। ਉਹ ਹਾਲੇ ਘਰ ਪਹੁੰਚੇ ਹੀ ਸਨ ਕਿ ਮਾਰਕੀਟ ਦੇ ਦੁਕਾਨਦਾਰਾਂ ਦਾ ਫ਼ੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਵਿਚ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਫ਼ੋਨ ਕੀਤਾ ਅਤੇ ਖ਼ੁਦ ਵੀ ਮੌਕੇ ’ ਤੇ ਪਹੁੰਚ ਗਏ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ’ਤੇ ਪਹੁੰਚ ਗਈ ਅਤੇ ਫਾਇਰ ਕਰਮਚਾਰੀਆਂ ਵਲੋਂ ਕਾਫੀ ਮਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਹਾਲਾਂਕਿ ਅੱਗ ਬੁਝਾਉਣ ਤੱਕ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਦੁਕਾਨ ਮਾਲਕ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਘਟਨਾ ਤੋਂ ਬਾਅਦ ਦੁਕਾਨ ਅੰਦਰ ਪਿਆ ਸਾਰਾ ਸਮਾਨ ਸੜ ਗਿਆ ਅੰਦਰ ਫਰੀਜ਼ਰ ਹੀ ਬੱਚੇ ਹਨ ਉਹ ਵੀ ਪਤਾ ਨਹੀਂ ਹੁਣ ਚੱਲਣਗੇ ਕਿ ਨਹੀਂ। ਸਾਰਾ ਸਮਾਨ ਸੜ ਜਾਣ ਕਾਰਨ ਪਰਿਵਾਰ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 1 ਕਿੱਲੋ 253 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ ’ਤੇ ਧਰਨਾ, ਆਵਾਜਾਈ ਕੀਤੀ ਠੱਪ
Ad Position 24