12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਫ਼ਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, 1 ਕਿੱਲੋ 253 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 11 ਅਗਸਤ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ 15 ਅਗਸਤ ਦੇ ਮੱਦੇ ਨਜ਼ਰ ਅਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਇਕ ਕਥਿਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 1 ਕਿੱਲੋ 253 ਗ੍ਰਾਮ ਹੈਰੋਇਨ, ਇਕ ਕਿੱਟ ਬੈਗ, ਇਕ ਮੋਬਾਈਲ ਫ਼ੋਨ ਅਤੇ 1110 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਐੱਨ.

Ad Position 21
No active advertisement
ਸਿਟੀ ਥਾਣਾ ਦੇ ਡੀ.ਐਸ.ਪੀ. ਸੁਖਵਿੰਦਰ ਸਿੰਘ ਅਤੇ ਐਸ.ਐਚ. ਓ. ਸੁਖਚੈਨ ਮਹਿਤਾ ਨਸ਼ਾ ਤਸਕਰ ਤੋਂ ਬਰਾਮਦ ਕੀਤੀ ਹੋਈ ਹੈਰੋਇਨ ਸਬੰਧੀ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 12-08-2026

ਫ਼ਿਰੋਜ਼ਪੁਰ, 11 ਅਗਸਤ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ 15 ਅਗਸਤ ਦੇ ਮੱਦੇ ਨਜ਼ਰ ਅਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਇਕ ਕਥਿਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 1 ਕਿੱਲੋ 253 ਗ੍ਰਾਮ ਹੈਰੋਇਨ, ਇਕ ਕਿੱਟ ਬੈਗ, ਇਕ ਮੋਬਾਈਲ ਫ਼ੋਨ ਅਤੇ 1110 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਥਾਣਾ ਦੇ ਡੀ.ਐੱਸ.ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਡੀ.ਆਈ.ਜੀ. ਸੁਨੇਹਦੀਪ ਸਿੰਘ ਅਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੇਰੇ ਸਿਟੀ ਪੁਲਿਸ ਦੀ ਨਿਗਰਾਨੀ ਹੇਠ 15 ਅਗਸਤ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਲਗਾਤਾਰ ਗਸ਼ਤ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਨੀ ਉਰਫ਼ ਪੱਦੀ ਪੁੱਤਰ ਰਾਜੂ ਵਾਸੀ ਸੰਤ ਕਬੀਰ ਨਗਰ, ਅਲੀ ਕੇ ਰੋਡ, ਬਸਤੀ ਬਾਗ ਵਾਲੀ, ਫ਼ਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਭਾਰੀ ਮਾਤਰਾ ਵਿਚ ਹੈਰੋਇਨ ਆਪਣੇ ਕੋਲ ਰੱਖ ਕੇ ਮੱਛੀ ਮੰਡੀ ਦੇ ਬਾਹਰਵਾਰ ਕੁੰਡੇ ਰੋਡ ਸਥਿਤ ਖੰਡਰ ਬਿਲਡਿੰਗ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਇਤਲਾਹ ਨੂੰ ਭਰੋਸੇਯੋਗ ਮੰਨਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ. ਸੁਖਚੈਨ ਮਹਿਤਾ ਵਲੋਂ ਪੁਲਿਸ ਪਾਰਟੀ ਸਮੇਤ ਤੁਰੰਤ ਕਾਰਵਾਈ ਕੀਤੀ ਗਈ ਅਤੇ ਕੁੰਡੇ ਵਾਲੇ ਰੋਡ ’ਤੇ ਖੰਡਰ ਬਿਲਡਿੰਗ ਨੇੜੇ ਰੇਡ ਕਰਕੇ ਸੰਨੀ ਉਰਫ਼ ਪੱਦੀ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 1 ਕਿੱਲੋ 253 ਗ੍ਰਾਮ ਹੈਰੋਇਨ, ਇਕ ਕਿੱਟ ਬੈਗ, ਮੋਬਾਈਲ ਫ਼ੋਨ ਅਤੇ 1110 ਰੁਪਏ ਬਰਾਮਦ ਹੋਏ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 21/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ 5.17 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਅਮੁਲ ਮਿਲਕ ਦੀ ਦੁਕਾਨ ਨੂੰ ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Ad Position 24