12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੂਬੇ ’ਚ ਲੋਕ ਮੁੜ 2027 ’ਚ ਬਣਾਉਣਗੇ ‘ਆਪ’ ਦੀ ਸਰਕਾਰ-ਗਿੱਲ

ਫ਼ਿਰੋਜ਼ਪੁਰ,11 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਲੋਕਾਂ ਦੇ ਭਰੋਸੇ ਨਾਲ ਸਰਕਾਰ ਬਣਾਏਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਹਲਕਾ ਦਿਹਾਤੀ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 12-08-2026
ਫ਼ਿਰੋਜ਼ਪੁਰ,11 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਇਕ ਵਾਰ ਫਿਰ ਲੋਕਾਂ ਦੇ ਭਰੋਸੇ ਨਾਲ ਸਰਕਾਰ ਬਣਾਏਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਹਲਕਾ ਦਿਹਾਤੀ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਲੋਕ ਭਲਾਈ ਅਤੇ ਵਿਕਾਸ ਨੂੰ ਪਹਿਲ ਦਿੱਤੀ ਹੈ, ਜਿਸ ਕਾਰਨ ਆਮ ਲੋਕਾਂ ਵਿਚ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਵਲੋਂ ਆਪਣੇ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਗਤੀ ਦੇਣ, ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਗਏ ਹਨ ਅਤੇ ਲਗਾਤਾਰ ਜਾਰੀ ਹਨ। ਗਿੱਲ ਨੇ ਕਿਹਾ ਕਿ ਵਿਧਾਇਕ ਰਜਨੀਸ਼ ਦਹੀਯਾ ਦੀ ਕਾਰਗੁਜ਼ਾਰੀ ਨੂੰ ਲੋਕਾਂ ਵਲੋਂ ਭਰਪੂਰ ਸਰਾਹਿਆ ਅਤੇ ਸਹਾਰਨਾ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਫ਼ਿਰੋਜ਼ਪੁਰ ਦਿਹਾਤੀ ਸਮੇਤ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਭਾਰੀ ਸਮਰਥਨ ਮਿਲੇਗਾ ਅਤੇ ਪਾਰਟੀ ਪਹਿਲਾਂ ਨਾਲੋਂ ਵੱਧ ਬਹੁਮਤ ਨਾਲ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਅਮਨ ਦੁੱਗਲ ਵਲੋਂ ਕਾਂਵੜੀਆਂ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਕੁਸ਼ਤੀ ਮੁਕਾਬਲਿਆਂ ’ਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅੰਡਰ-17 ਵਿਚ ਛੇ ਸੋਨ ਤਗਮੇ, ਅੰਡਰ-...
Ad Position 24