12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ਸਕੂਲ ਖੇਡਾਂ, ਜ਼ੋਨਲ ਵਾਲੀਬਾਲ ਟੂਰਨਾਮੈਂਟ ’ਚ ਡੀ.ਸੀ.ਐਮ. ਸਕੂਲ ਦਾ ਦਬਦਬਾ, ਪੰਜ ਵਰਗਾਂ ’ਚ ਜਿੱਤੇ ਸੋਨ ਤਗਮੇ

ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਕੂਲ ਖੇਡਾਂ ਤਹਿਤ ਫ਼ਿਰੋਜ਼ਪੁਰ ਜ਼ੋਨ-1 ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਡੀ. ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ।

Ad Position 21
No active advertisement
ਟੂਰਨਾਮੈਂਟ ਦੌਰਾਨ ਖਿਡਾਰੀਆਂ ਨਾਲ ਜਾਣ ਪਛਾਣ ਕਰਦੇ ਪ੍ਰਿੰਸੀਪਲ ਯਾਚਨਾ ਚਾਵਲਾ । ਅਜੀਤ ਤਸਵੀਰ 12-08-2026
ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)-ਪੰਜਾਬ ਸਕੂਲ ਖੇਡਾਂ ਤਹਿਤ ਫ਼ਿਰੋਜ਼ਪੁਰ ਜ਼ੋਨ-1 ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਡੀ.ਸੀ.ਐਮ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਚੈਂਪੀਅਨਸ਼ਿਪ ਵਿਚ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਤੋਂ ਇਲਾਵਾ ਐਚ.ਐਮ ਡੀ.ਏ.ਵੀ ਪਬਲਿਕ ਸਕੂਲ, ਕੈਂਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ, ਅਕਾਲ ਅਕੈਡਮੀ ਨਵਾਂ ਕਿੱਲਾ ਅਤੇ ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾਂ ਨੇ ਵੀ ਹਿੱਸਾ ਲਿਆ। ਸਕੂਲ ਦੀ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਦੱਸਿਆ ਕਿ ਲੜਕਿਆਂ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਵਿਚ ਡੀ.ਸੀ.ਐਮ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਲੜਕੀਆਂ ਦੇ ਅੰਡਰ-14 ਅਤੇ ਅੰਡਰ-17 ਵਰਗ ਵਿਚ ਵੀ ਡੀ.ਸੀ.ਐਮ ਦੀਆਂ ਟੀਮਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਜਿੱਤੇ। ਪ੍ਰਿੰਸੀਪਲ ਯਾਚਨਾ ਚਾਵਲਾ ਨੇ ਜੇਤੂ ਖਿਡਾਰੀਆਂ, ਕੋਚਾਂ ਅਤੇ ਸਮੁੱਚੀ ਟੀਮ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਕੇ ਉੱਚ ਪੱਧਰ ’ਤੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਕੇਂਦਰਾਂ ’ਚ ਮਨਾਇਆ ਨੈਸ਼ਨਲ ਡੀ-ਵਾਰਮਿੰਗ ਦਿਵਸ ਬੱਚਿਆਂ ਅਤੇ ਮਾਪਿਆਂ ਨੂੰ ਪੇਟ ਦੇ ਕੀੜਿਆਂ ਨਾਲ ਹੋਣ ਵਾਲੀਆਂ... ਅਗਲੀ ਖ਼ਬਰ ਕੌਂਸਲਰ ਅਮਨ ਦੁੱਗਲ ਵਲੋਂ ਕਾਂਵੜੀਆਂ ਦਾ ਭਰਵਾਂ ਸਵਾਗਤ
Ad Position 24