11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹਰਪ੍ਰੀਤ ਸਿੰਘ ਹੀਰੋ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ

ਜ਼ੀਰਾ, 11 ਅਗਸਤ (ਰਜਨੀਸ਼ ਕਥੂਰੀਆ)- ਵਿਧਾਨ ਸਭਾ ਹਲਕਾ ਜੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਸ.

Ad Position 21
No active advertisement
ਅਜੀਤ ਡੈਸਕ 12-08-2026
ਜ਼ੀਰਾ, 11 ਅਗਸਤ (ਰਜਨੀਸ਼ ਕਥੂਰੀਆ)- ਵਿਧਾਨ ਸਭਾ ਹਲਕਾ ਜੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਸ. ਹੀਰੋ ਨੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੂੰ ਪਿੰਡ ਪੱਧਰ ’ਤੇ ਲੋਕਾਂ ਨਾਲ ਰਾਬਤਾ ਵਧਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਉਹਨਾਂ ਦਾ ਹੱਲ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਰਹਿਣ। ਇਸ ਮੌਕੇ ਸੁਖਦੇਵ ਬਿੱਟੂ ਵਿੱਜ ਸ਼ਹਿਰੀ ਪ੍ਰਧਾਨ ਜ਼ੀਰਾ ਨੇ ਕਿਹਾ ਕਿ ਪੰਜਾਬ ਦੇ ਸਿਆਸੀ ਹਾਲਾਤ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਵੇਖਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੇਗਾ। ਹਾਜ਼ਰ ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੀਟਿੰਗ ਵਿਚ ਸੁਖਦੇਵ ਸਿੰਘ ਵਿਜ ਸਰਕਲ ਪ੍ਰਧਾਨ ਜ਼ੀਰਾ, ਸਤਨਾਮ ਸਿੰਘ ਗੋਲਡੀ ਵਿਰਕਾਂ ਵਾਲੀ ਬਲਕਾਰ ਸਿੰਘ ਕੀਮੇ ਵਾਲੀ ਪ੍ਰਧਾਨ ਬੀ.ਸੀ.ਵਿੰਗ,ਅਮਨਦੀਪ ਸਿੰਘ ਛਾਬੜਾ ਪ੍ਰਧਾਨ ਵਪਾਰ ਵਿੰਗ,ਜਸਵਿੰਦਰ ਸਿੰਘ ਭੁੱਲਰ ਸਰਕਲ ਪ੍ਰਧਾਨ, ਗੁਰਬਖਸ਼ ਸਿੰਘ ਰਟੌਲ ਸਰਕਲ ਪ੍ਰਧਾਨ,ਸਾਰਜ ਸਿੰਘ ਸਰਕਲ ਪ੍ਰਧਾਨ ਲਖਬੀਰ ਸਿੰਘ ਕਿੱਲੀ ਗੁੱਦੇ,ਹਰਦੀਪ ਸਿੰਘ, ਸੁਖਦੀਪ ਸਿੰਘ ਆਸਿਫ ਵਾਲਾ, ਮਨਪ੍ਰੀਤ ਸਿੰਘ ਹਰਪ੍ਰੀਤ ਸਿੰਘ ਬਹਿਕ ਗੁੱਜਰਾਂ,ਸੁਖਜਿੰਦਰ ਸਿੰਘ ਔਲਖ ਅਮਨਦੀਪ ਸਿੰਘ ਬਹਿਕ ਫੱਤੂ,ਸੰਤੋਖ ਸਿੰਘ ਧੰਜੂ, ਕੁਲਦੀਪ ਡੋਗਰਾ ਅਤੇ ਮਨਜੀਤ ਸਿੰਘ ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝਾੜੀਆਂ ’ਚ ਲੁੱਕ ਕੇ ਸ਼ਰਾਬ ਦਾ ਧੰਦਾ, 9 ਬੋਤਲਾਂ ਸਮੇਤ ਤਸਕਰ ਕਾਬੂ ਅਗਲੀ ਖ਼ਬਰ ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ
Ad Position 24