11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਜ਼ਾਦੀ ਦਿਵਸ ਮੌਕੇ ਕੰਪਿਊਟਰ ਅਧਿਆਪਕ ਕਰਨਗੇ ਰੋਸ ਪ੍ਰਦਰਸ਼ਨ

ਜ਼ੀਰਾ, 11 ਅਗਸਤ (ਹਰਜੀਤ ਸਿੰਘ ਗਿੱਲ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ਵਿਚ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਹਰਜੀਤ ਸਿੰਘ ਸੰਧੂ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ 15 ਤੋਂ ਪਹਿਲਾਂ ਪਹਿਲਾਂ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕਰਦੀ ਤਾਂ, ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ ਪਿਛਲੇ ਹਫ਼ਤੇ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ 15 ਅਗਸਤ ਨੂੰ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਫ਼ਿਰੋਜ਼ਪੁਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜ਼ੋਨਲ ਰੋਸ ਰੈਲੀਆਂ ਕਰਕੇ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅੱਗੇ ਵਿਰੋਧ ਦਰਜ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 12-08-2026
ਜ਼ੀਰਾ, 11 ਅਗਸਤ (ਹਰਜੀਤ ਸਿੰਘ ਗਿੱਲ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ਵਿਚ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਹਰਜੀਤ ਸਿੰਘ ਸੰਧੂ ਅਤੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ 15 ਤੋਂ ਪਹਿਲਾਂ ਪਹਿਲਾਂ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕਰਦੀ ਤਾਂ, ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ ਪਿਛਲੇ ਹਫ਼ਤੇ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ 15 ਅਗਸਤ ਨੂੰ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਫ਼ਿਰੋਜ਼ਪੁਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜ਼ੋਨਲ ਰੋਸ ਰੈਲੀਆਂ ਕਰਕੇ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਅੱਗੇ ਵਿਰੋਧ ਦਰਜ ਕਰਵਾਇਆ ਜਾਵੇਗਾ। ਇਸ ਮੌਕੇ ਰਵੀਇੰਦਰ ਸਿੰਘ ਗਿੱਲ,ਗਗਨਦੀਪ ਸਿੰਘ ਗਿੱਲ, ਸ਼ਮਸ਼ੇਰ ਸਿੰਘ ਗਿੱਲ, ਸਤੀਸ਼ ਕੁਮਾਰ, ਹਰਪਾਲ ਸਿੰਘ ਮੱਖੂ, ਹਰਪ੍ਰੀਤ ਸਿੰਘ, ਜਗਦੀਪ ਸਿੰਘ,ਅਸ਼ਵਨੀ ਕੁਮਾਰ , ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ,ਜੋਤਸਰੂਪ ਸਿੰਘ ਮੱਖੂ , ਸਤਨਾਮ ਸਿੰਘ ਮੱਖੂ, ਸਰਬਜੀਤ ਸਿੰਘ ਕਲਸੀ ,ਵਿਕਾਸ ਜ਼ੀਰਾ, ਗੁਲਸ਼ਨ ਕੁਮਾਰ , ਸਰਵਜੋਤ ਸਿੰਘ ਮੁੱਤੀ , ਮਿਸਾਲ ਧਵਨ ,ਪ੍ਰਿਤਪਾਲ ਸਿੰਘ , ਸੰਜੀਵ ਕੁਮਾਰ, ਜਸਪ੍ਰੀਤ ਸੈਣੀ, ਗੁਰਮੀਤ ਸਿੰਘ ,ਅਮਨਦੀਪ ਬੱਤਰਾ, ਮਨੀਸ਼ ਕੁਮਾਰ, ਜਤਿੰਦਰ ਗੱਖਰ,ਕਰਨ ਸ਼ਰਮਾ,ਸੰਜੀਵ ਕੁਮਾਰ, ਵਿਕਾਸ ਛਾਬੜਾ, ਹਰਬੰਸ ਸਿੰਘ,ਸਤੀਸ਼ ਕੁਮਾਰ,ਮੈਡਮ ਕੰਚਨ ,ਮੈਡਮ ਰਜਨੀ,ਮੈਡਮ ਕਿਰਨ ,ਮੈਡਮ ਪਰਵਿੰਦਰ ਕੌਰ,ਰਿੰਪੀ ਮੈਡਮ , ਸਿਮਰਨਜੀਤ, ਮਨਪ੍ਰੀਤ ਕੌਰ, ਅੰਜੂ ਬਾਲਾ, ਕਿਰਨਦੀਪ ਕੌਰ ਅਤੇ ਪਰਮਜੀਤ ਕੌਰ ਆਦਿ ਕੰਪਿਊਟਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸ਼ਿਵ ਆਸ਼ਰਮ ਗੁੱਗਾ ਮੰਦਰ ’ਚ ਭੂਮੀ ਪੂਜਨ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ੱਕ ਦੀ ਬਿਨਾਅ ’ਤੇ ਕਾਬੂ ਵਿਅਕਤੀ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ
Ad Position 24