11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਸੌਂਪਿਆ ਮੰਗ ਪੱਤਰ 20 ਅਗਸਤ ਨੂੰ ਡਾਇਰੈਕਟਰ ਦਫ਼ਤਰ ਵਿਖੇ ਦਿੱਤਾ ਜਾਵੇਗਾ ਧਰਨਾ

ਫ਼ਿਰੋਜ਼ਪੁਰ,11 ਅਗਸਤ (ਕੁਲਬੀਰ ਸਿੰਘ ਸੋਢੀ)-ਪੈਰਾਂ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਕੋਆਰਡੀਨੇਟਰ ਨਰਿੰਦਰ ਸ਼ਰਮਾ ਅਤੇ ਗੁਲਜਾਰ ਖਾਨ ਦੀ ਅਗਵਾਈ ’ਚ ਇਕ ਵਫ਼ਦ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਆਗੂਆਂ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਰਾਹੀਂ ਡਾਇਰੈਕਟਰ ਸਿਹਤ ਸੇਵਾਵਾਂ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਧਰਨੇ ਵਾਲਾ ਨੋਟਿਸ ਸੌਂਪਿਆ।

Ad Position 21
No active advertisement
ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਦੇਣ ਸਮੇਂ ਪੈਰਾਂ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ 12-08-2026
ਫ਼ਿਰੋਜ਼ਪੁਰ,11 ਅਗਸਤ (ਕੁਲਬੀਰ ਸਿੰਘ ਸੋਢੀ)-ਪੈਰਾਂ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਕੋਆਰਡੀਨੇਟਰ ਨਰਿੰਦਰ ਸ਼ਰਮਾ ਅਤੇ ਗੁਲਜਾਰ ਖਾਨ ਦੀ ਅਗਵਾਈ ’ਚ ਇਕ ਵਫ਼ਦ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਆਗੂਆਂ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਰਾਹੀਂ ਡਾਇਰੈਕਟਰ ਸਿਹਤ ਸੇਵਾਵਾਂ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਧਰਨੇ ਵਾਲਾ ਨੋਟਿਸ ਸੌਂਪਿਆ। ਗੱਲਬਾਤ ਕਰਦਿਆਂ ਆਗੂ ਜਸਵਿੰਦਰ ਸਿੰਘ ਕੌੜਾ ਨੇ ਦੱਸਿਆ ਕਿ ਬੀਤੀ 23 ਜੁਲਾਈ ਨੂੰ ਸੰਘਰਸ਼ ਕਮੇਟੀ ਪੰਜਾਬ ਵਲੋਂ ਡਾਇਰੈਕਟਰ ਸਿਹਤ ਸੇਵਾਵਾਂ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੂੰ ਮੰਗ ਪੱਤਰ ਦੇ ਕੇ ਮੁਲਾਜ਼ਮਾਂ ਦੀਆਂ ਹੀ ਮੀਟਿੰਗ ਦਾ ਸਮਾਂ ਮੰਗਿਆ ਗਿਆ ਸੀ। ਪਰ ਲੰਬਾ ਸਮਾਂ ਬੀਤ ਜਾਣ ਦੇ ਬਾਅਦ ਵੀ ਮੀਟਿੰਗ ਦਾ ਸਮਾਂ ਨਾ ਦੇਣ ਕਾਰਨ ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਅਤੇ ਸੂਬੇ ਭਰ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਆਗੂਆਂ ਨੇ ਕਿਹਾ ਕਿ ਜੇਕਰ ਧਰਨਾ ਲੱਗਣ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ ਤਾਂ ਉਸ ਦੀ ਜ਼ਿੰਮੇਵਾਰੀ ਦੋਨਾਂ ਡਾਇਰੈਕਟਰਾਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਸਮੇਂ ਜ਼ਿਲ੍ਹੇ ਦੇ ਆਗੂ ਰਾਮ ਪ੍ਰਸ਼ਾਦ, ਕੌਰ ਜੀਤ ਸਿੰਘ, ਡਾਕਟਰ ਪ੍ਰੀਤ ਮੁਖੀਜਾ ਮਨਿੰਦਰ ਸਿੰਘ, ਰੇਖਾ, ਰਜਨੀਸ਼ ਕੌਰ, ਗੁਰਮੇਲ ਸਿੰਘ, ਪਰਵੀਰ ਸਿੰਘ, ਸਤਨਾਮ ਸਿੰਘ, ਗੁਰਦੇਵ ਸਿੰਘ, ਰਮਨਦੀਪ ਸਿੰਘ, ਦਵਿੰਦਰ ਸਿੰਘ, ਅਜੀਤ ਸਿੰਘ, ਦੀਪ ਸਿੰਘ, ਗੌਰਵ ਦਾਸ, ਗੁਰਬਚਨ ਸਿੰਘ, ਵੰਸ਼ ਫਾਰਮਾਸਿਸਟ, ਰਾਜਵੀਰ ਸਿੰਘ, ਅਰਵਿੰਦਰ ਸਿੰਘ, ਸੰਗੀਤਾ ਪਾਸੀ, ਰਜਿੰਦਰ ਕੌਰ, ਨਿਸਾ, ਰਜਵੰਤ ਕੌਰ, ਮਹਿਕ, ਰਾਜਵਿੰਦਰ ਕੌਰ, ਡਾਕਟਰ ਸ਼ਿਵਲਕਸ਼ਤਾ, ਅਜੀਤ ਗਿੱਲ, ਪਰਮਜੀਤ ਸਿੰਘ ਅਤੇ ਕਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਰਾਮੈਡੀਕਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਰਮਿੰਦਰ ਸਿੰਘ ਆਂਵਲਾ ਵਲੋਂ ਲੰਗਰ ਭੰਡਾਰੇ ਲਈ 11 ਹਜ਼ਾਰ ਦੀ ਸੇਵਾ ਰਾਸ਼ੀ ਭੇਟ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਨਕਾਣਾ ਸਾਹਿਬ ਜਾਵੇਗਾ ਭਾਈ ਮਰਦਾਨਾ ਸੁਸਾਇਟੀ ਦਾ ਜਥਾ 22 ਅਗਸਤ ਤੱਕ...
Ad Position 24