11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਫ਼ਿਰੋਜ਼ਪੁਰ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਦਫ਼ਤਰ ਦਾ ਰਸਮੀ ਉਦਘਾਟਨ * 2027 ਦੀਆਂ ਚੋਣਾਂ ਲਈ ਜਥੇਬੰਦਕ ਸਰਗਰਮੀਆਂ ਦਾ ਹੋਇਆ ਆਗਾਜ਼ * ਬੁਲਾਰਿਆਂ ਨੇ ਚਾਰੇ ਵਿਧਾਨ ਸਭਾ ਹਲਕਿਆਂ ’ਚ ਜਿੱਤ ਦਾ ਕੀਤਾ ਦਾਅਵਾ

ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮੱਲਵਾਲ ਕਦੀਮ ਵਿਖੇ ਪਾਰਟੀ ਦੇ ਨਵੇਂ ਜ਼ਿਲ੍ਹਾ ਮੁੱਖ ਦਫ਼ਤਰ ਦਾ ਅੱਜ ਧਾਰਮਿਕ ਸਮਾਗਮ ਦੌਰਾਨ ਉਦਘਾਟਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-08-2026
ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮੱਲਵਾਲ ਕਦੀਮ ਵਿਖੇ ਪਾਰਟੀ ਦੇ ਨਵੇਂ ਜ਼ਿਲ੍ਹਾ ਮੁੱਖ ਦਫ਼ਤਰ ਦਾ ਅੱਜ ਧਾਰਮਿਕ ਸਮਾਗਮ ਦੌਰਾਨ ਉਦਘਾਟਨ ਕੀਤਾ ਗਿਆ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੋੜਿਆ ਗਿਆ। ਇਸ ਤੋਂ ਬਾਅਦ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਸਮਾਗਮ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ, ਹਲਕਾ ਜ਼ੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਗੁਰੂਹਰਸਹਾਏ ਦੇ ਹਲਕਾ ਇੰਚਾਰਜ ਨਰਦੇਵ ਸਿੰਘ ਬੌਬੀ ਮਾਨ ਅਤੇ ਪਾਰਟੀ ਬੁਲਾਰੇ ਦਿਲਬਾਗ ਸਿੰਘ ਵਿਰਕ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਲਗਭਗ ਵੱਜ ਚੁੱਕਾ ਹੈ ਅਤੇ ਪਾਰਟੀ ਨੇ ਚੋਣਾਂ ਲਈ ਜਥੇਬੰਦਕ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਮੱਲਵਾਲ ਕਦੀਮ ਵਿਖੇ ਸਥਾਪਿਤ ਕੀਤਾ ਗਿਆ ਜ਼ਿਲ੍ਹਾ ਦਫ਼ਤਰ ਪਾਰਟੀ ਦੀਆਂ ਸਰਗਰਮੀਆਂ ਅਤੇ ਜਥੇਬੰਦਕ ਗਤੀਵਿਧੀਆਂ ਲਈ ਇਕ ਕੇਂਦਰੀ ਧੁਰੇ ਵਜੋਂ ਕੰਮ ਕਰੇਗਾ। ਇਸ ਰਾਹੀਂ ਵਰਕਰਾਂ ਨਾਲ ਸਿੱਧਾ ਸੰਪਰਕ, ਮੀਟਿੰਗਾਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾਵੇਗਾ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 2027 ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਚਾਰੇ ਵਿਧਾਨ ਸਭਾ ਸੀਟਾਂ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਈਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਫ਼ਿਰੋਜ਼ਪੁਰ ਸ਼ਹਿਰੀ ਦੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਮੁੱਖ ਸੰਸਦੀ ਸਕੱਤਰ, ਬਚਿੱਤਰ ਸਿੰਘ ਮੋਰ, ਰਸ਼ਪਾਲ ਸਿੰਘ ਕਰਮੂੰਵਾਲਾ, ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ ਭੁੱਲਰ, ਸਕੱਤਰ ਜਨਰਲ ਜੋਗਾ ਸਿੰਘ ਮੁਰਕਵਾਲਾ, ਸਾਬਕਾ ਪ੍ਰਧਾਨ ਚਮਕੌਰ ਸਿੰਘ ਟਿੱਬੀ, ਭਗਵਾਨ ਸਿੰਘ ਸਾਮਾਂ, ਗੁਰਨਾਮ ਸਿੰਘ ਸੈਦਾ ਰੁਹੇਲਾ, ਸੁਰਿੰਦਰ ਸਿੰਘ ਬੱਬੂ, ਕੋਰ ਕਮੇਟੀ ਮੈਂਬਰ ਬੂਟਾ ਸਿੰਘ ਭੁੱਲਰ ਸਤੀਏਵਾਲਾ, ਬਲਵਿੰਦਰ ਸਿੰਘ ਪੱਪੂ ਕੋਤਵਾਲ, ਭੁਪਿੰਦਰ ਸਿੰਘ ਫਰੀਦੇਵਾਲਾ, ਵੀਰ ਸਿੰਘ ਲੋਹਾਮ, ਬਲਵਿੰਦਰ ਸਿੰਘ ਬਸਤੀ ਰਾਮ ਲਾਲ, ਕਰਨੈਲ ਸਿੰਘ ਸਾਂਦੇ ਹਾਸ਼ਮ, ਬਲਦੇਵ ਸਿੰਘ ਉਗੋ ਕੇ, ਗੁਰਮੀਤ ਸਿੰਘ ਬਰਾੜ ਮੁਦਕੀ, ਬਲਬੀਰ ਸਿੰਘ ਜੋਸਨ, ਮੋਹਨਜੀਤ ਸਿੰਘ ਚੰਗਾਲੀ, ਜੱਜਬੀਰ ਸਿੰਘ ਸਿੱਧੂ, ਅਮਰੀਕ ਸਿੰਘ ਝੋਕ ਹਰੀਹਰ, ਬਲਦੇਵ ਸਿੰਘ ਭੁੱਲਰ, ਰਣਜੀਤ ਸਿੰਘ ਸੰਧੂ, ਮੁਖ਼ਤਿਆਰ ਸਿੰਘ ਮੱਲਵਾਲ ਕਦੀਮ, ਮਹਿਲ ਸਿੰਘ ਕਾਲਾ ਟਿੱਬਾ ਆਦਿ ਵੱਡੀ ਗਿਣਤੀ ਵਿਚ ਅਕਾਲੀ ਆਗੂ, ਵਰਕਰ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੇ ਪਾਣੀ ਕਾਰਨ ਆਟੋ ਪਲਟਿਆ, ਬੱਚੀ ਜ਼ਖ਼ਮੀ ਅਗਲੀ ਖ਼ਬਰ ਫ਼ਿਰੋਜ਼ਪੁਰ ’ਚ ਖ਼ਾਲਿਸਤਾਨ ਪੱਖੀ ਨਾਅਰਿਆਂ ਦੇ ਦਾਅਵੇ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਲ...
Ad Position 24