12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਆਜ਼ਾਦੀ ਦਿਹਾੜਾ 2026: ਡੀ.ਜੀ.ਪੀ. ਪੰਜਾਬ ਵਲੋਂ ਤਲਵੰਡੀ ਭਾਈ ਵਿਖੇ ਸੁਰੱਖਿਆ ਸੰਬੰਧੀ ਹਾਈ-ਟੈੱਕ ਨਾਕੇ ਦਾ ਜਾਇਜ਼ਾ

ਚੰਡੀਗੜ੍ਹ/ਫਿਰੋਜ਼ਪੁਰ, 12 ਅਗਸਤ (ਅ. ਬ.)

Ad Position 21
No active advertisement
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਿਖੇ ਹਾਈ-ਟੈੱਕ ਨਾਕੇ ਦਾ ਜਾਇਜ਼ਾ ਲੈਂਦੇ ਹੋਏ। 13-08-2026
ਚੰਡੀਗੜ੍ਹ/ਫਿਰੋਜ਼ਪੁਰ, 12 ਅਗਸਤ (ਅ.ਬ.)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ| ਉਨ੍ਹਾਂ ਕਿਹਾ, ਮੈਂ ਅਧਿਕਾਰੀਆਂ/ਕਰਮਚਾਰੀਆਂ ਨੂੰ ਗਸ਼ਤ ਵਿੱਚ ਵਾਧਾ ਕਰਨ, ਨਿਗਰਾਨੀ ਨੂੰ ਮਜ਼ਬੂਤ ਕਰਨ, ਰੋਕਥਾਮ ਪੁਲਿਸਿੰਗ, ਭੀੜ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਕਿਸੇ ਵੀ ਉਭਰ ਰਹੀ ਚੁਣੌਤੀ ਦਾ ਤੁਰੰਤ ਹੱਲ ਯਕੀਨੀ ਬਣਾ ਕੇ ਕੜੀ ਚੌਕਸੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ| ਫਿਰੋਜ਼ਪੁਰ ਵਿੱਚ, ਡੀ.ਜੀ.ਪੀ. ਗੌਰਵ ਯਾਦਵ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਸੰਬੰਧੀ ਤਿਆਰੀ ਦਾ ਜਾਇਜ਼ਾ ਲਿਆ| ਇਸ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ, ਤਰਨ ਤਾਰਨ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਦਾ ਵਿਸ਼ੇਸ਼ ਤੌਰ ’ਤੇ ਮੁਲਾਂਕਣ ਕੀਤਾ| ਜ਼ਮੀਨੀ ਪੱਧਰ ’ਤੇ ਨਿਰੀਖਣ ਵਜੋਂ, ਡੀ.ਜੀ.ਪੀ. ਨੇ ਫਿਰੋਜ਼ਪੁਰ ਦੇ ਤਲਵੰਡੀ ਭਾਈ ਵਿਖੇ ਹਾਈ-ਟੈੱਕ ਨਾਕੇ ਦਾ ਨਿੱਜੀ ਤੌਰ ’ਤੇ ਜਾਇਜ਼ਾ ਲਿਆ| ਸੁਤੰਤਰਤਾ ਦਿਵਸ ਦੇ ਸਮਾਗਮਾਂ ਨੂੰ ਅਮਨ-ਸ਼ਾਂਤੀ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀ.ਜੀ.ਪੀ. ਨੇ ਸਰਗਰਮ ਅਤੇ ਲੋਕ-ਕੇਂਦ੍ਰਿਤ ਪੁਲਿਸਿੰਗ ’ਤੇ ਜ਼ੋਰ ਦਿੱਤਾ ਤਾਂ ਜੋ ਨਾਗਰਿਕ ਸਮੁੱਚੇ ਸੂਬੇ ਵਿੱਚ ਵਿਸ਼ਵਾਸ, ਮਾਣ ਅਤੇ ਸੁਰੱਖਿਆ ਦੀ ਮਜ਼ਬੂਤ ਭਾਵਨਾ ਨਾਲ ਕੌਮੀ ਦਿਹਾੜਾ ਮਨਾ ਸਕਣ|
Ad Position 22
No active advertisement
ਪਿਛਲੀ ਖ਼ਬਰ ਮਿਸਲ ਸਤਲੁਜ ਨੂੰ ਮਹਿਲਾ ਵਰਗ ਵਲੋਂ ਮਿਲਿਆ ਵੱਡਾ ਹੁੰਗਾਰਾ ਅਗਲੀ ਖ਼ਬਰ ਐਸ.ਐਮ.ਡੀ. ਕਾਨਵੈਂਟ ਸਕੂਲ ਪਿੰਡੀ ਵਿਖੇ ਮਨਾਇਆ 3 ਰੋਜ਼ਾ ਤੀਆਂ ਦਾ ਤਿਉਹਾਰ ਪੰਜਾਬੀ ਵਿਰਾਸਤ, ਵਿਰਸੇ ਅਤੇ ਸੱਭਿਆਚਾਰ ਨਾ...
Ad Position 24