13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ 2 ਦਿਨਾ ਹੜਤਾਲ ਸ਼ੁਰੂ, ਸੇਵਾਵਾਂ ਰੈਗੂਲਰ ਕਰਨ ਦੀ ਮੰਗ ਸਰਕਾਰ ਨੇ ਮੰਗਾਂ ’ਤੇ ਗ਼ੌਰ ਨਾ ਕੀਤਾ ਤਾਂ ਹੜਤਾਲ ਅਣਮਿੱਥੇ ਸਮੇਂ ਲਈ ਹੋਵੇਗੀ ਸ਼ੁਰੂ-ਆਗੂਆਂ ਨਾਗਪਾਲ

ਫ਼ਿਰੋਜ਼ਪੁਰ, 13 ਅਗਸਤ (ਕੁਲਬੀਰ ਸਿੰਘ ਸੋਢੀ)-ਐੱਨ. ਐੱਚ.

Ad Position 21
No active advertisement
ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠ ਰੋਸ ਪ੍ਰਦਰਸ਼ਨ ਕਰਨ ਸਮੇਂ ਐੱਨ.ਐੱਚ.ਐੱਮ ਦੇ ਮੁਲਾਜ਼ਮ। ਕੁਲਬੀਰ ਸਿੰਘ ਸੋਢੀ 14-08-2026
ਫ਼ਿਰੋਜ਼ਪੁਰ, 13 ਅਗਸਤ (ਕੁਲਬੀਰ ਸਿੰਘ ਸੋਢੀ)-ਐੱਨ.ਐੱਚ.ਐੱਮ. ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਕਾਲ ’ਤੇ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਦੋ ਦਿਨਾਂ ਹੜਤਾਲ ਸ਼ੁਰੂ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ, ‘ਬਰਾਬਰ ਕੰਮ, ਬਰਾਬਰ ਤਨਖ਼ਾਹ’ ਦੀ ਨੀਤੀ ਲਾਗੂ ਕਰਨ ਅਤੇ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਭੱਤੇ ’ਤੇ ਹੋਰ ਸਹੂਲਤਾਂ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਇਸ ਮੌਕੇ ਸਟੇਟ ਕਮੇਟੀ ਮੈਂਬਰ ਐੱਨ.ਐੱਚ.ਐੱਮ. ਯੂਨੀਅਨ ਪੰਜਾਬ ਬਗੀਚ ਸਿੰਘ ਨਾਗਪਾਲ ਨੇ ਕਿਹਾ ਕਿ ਠੇਕੇ ’ਤੇ ਕੰਮ ਕਰ ਰਹੇ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਿਛਲੇ ਕਈ ਸਾਲਾਂ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਭਰੋਸੇ ਦਿੱਤੇ ਜਾ ਰਹੇ ਹਨ, ਪਰ ਅਮਲੀ ਤੌਰ ’ਤੇ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਨਾਗਪਾਲ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ ਦੋ ਦਿਨਾਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਆਮਦ ਤੇ 15 ਅਗਸਤ ਨੂੰ ਫ਼ਿਰੋਜ਼ਪੁਰ ਵਿਖੇ ਵਿਸ਼ਾਲ ਰੈਲੀ ਕਰਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਹੜਤਾਲ ਨੂੰ ਅਣਮਿਥੇ ਸਮੇਂ ਲਈ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਸਥਿਤ ਐੱਨ.ਐੱਚ.ਐੱਮ. ਦਫ਼ਤਰ ਵਿਖੇ ਪੱਕਾ ਧਰਨਾ ਲਗਾਉਣ ਸਬੰਧੀ ਵੀ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਨਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਕਾਰ ਵਲੋਂ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਮੰਗਾਂ ਵੱਲ ਬਣਦਾ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਸਿਹਤ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਮੌਕੇ ਪਰਮਵੀਰ ਮੋਗਾ, ਡਾ. ਯੁਵਰਾਜ ਨਾਰੰਗ, ਡਾ. ਪ੍ਰੀਤ ਮੁਖੀਜਾ, ਰਾਮ ਪ੍ਰਸ਼ਾਦ, ਨਰਿੰਦਰ ਸ਼ਰਮਾ, ਕੌਰਜੀਤ ਸਿੰਘ, ਰਵੀ ਚੌਪੜਾ, ਨਰਿੰਦਰ ਸਿੰਘ, ਜਸਵਿੰਦਰ ਸਿੰਘ ਕੌੜਾ, ਹਰਬੰਸ ਲਾਲ, ਮਨਿੰਦਰਜੀਤ, ਲਵਪ੍ਰੀਤ ਸਿੰਘ, ਅਮਰਿੰਦਰ ਸਿੰਘ, ਹਰਜਿੰਦਰ ਸਿੰਘ, ਸੁਰਿੰਦਰ ਕੁਮਾਰ, ਸੰਗੀਤਾ ਸਮੇਤ ਵੱਡੀ ਗਿਣਤੀ ਵਿਚ ਐੱਨ.ਐੱਚ.ਐੱਮ. ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਰਵੈਰ ਸਿੰਘ ਉੱਪਲ ਬਣੇ ਪੀ.ਏ.ਸੀ ਕਮੇਟੀ ਮੈਂਬਰ ਅਗਲੀ ਖ਼ਬਰ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਡੀ.ਆਈ.ਜੀ ਅਤੇ ਐੱਸ.ਐੱਸ.ਪੀ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਪੁਲਿਸ ਅਧਿਕਾਰੀਆ...
Ad Position 24