13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਮਨਦੀਪ ਹਸਪਤਾਲ ਵਲੋਂ ਆਜ਼ਾਦੀ ਦਿਹਾੜੇ ’ਤੇ ਵੱਡਾ ਉਪਰਾਲਾ

ਫ਼ਿਰੋਜ਼ਪੁਰ, 13 ਅਗਸਤ (ਕੁਲਬੀਰ ਸਿੰਘ ਸੋਢੀ)-80ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਲ ਦੇ ਸਹਿਯੋਗ ਨਾਲ ਦੇਸ਼ ਭਗਤੀ ਅਤੇ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਹੁਸੈਨੀਵਾਲਾ ਬਾਰਡਰ ’ਤੇ ਬੀ. ਐੱਸ.

Ad Position 21
No active advertisement
ਦਿਲਬਾਗ ਸਿੰਘ ਵਿਰਕ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ ਮੈਂਬਰ ਨਿਯੁਕਤ 14-08-2026
ਫ਼ਿਰੋਜ਼ਪੁਰ, 13 ਅਗਸਤ (ਕੁਲਬੀਰ ਸਿੰਘ ਸੋਢੀ)-80ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਉਜਾਲਾ ਸਿਗਨਲ ਦੇ ਸਹਿਯੋਗ ਨਾਲ ਦੇਸ਼ ਭਗਤੀ ਅਤੇ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਹੁਸੈਨੀਵਾਲਾ ਬਾਰਡਰ ’ਤੇ ਬੀ.ਐੱਸ.ਐੱਫ. ਨੂੰ 60 ਫੁੱਟ ਉੱਚਾ ਰਾਸ਼ਟਰੀ ਝੰਡਾ ਭੇਟ ਕੀਤਾ ਗਿਆ। ਇਹ ਤਿਰੰਗਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਦਿਨ-ਰਾਤ ਡਿਊਟੀ ਨਿਭਾ ਰਹੇ ਬੀ.ਐੱਸ.ਐੱਫ. ਜਵਾਨਾਂ ਪ੍ਰਤੀ ਸਨਮਾਨ ਅਤੇ ਧੰਨਵਾਦ ਦੇ ਪ੍ਰਤੀਕ ਵਜੋਂ ਭੇਟ ਕੀਤਾ ਗਿਆ। ਇਸ ਦੇ ਨਾਲ ਹੀ ਹਸਪਤਾਲ ਵਲੋਂ ਹੁਸੈਨੀਵਾਲਾ ਬਾਰਡਰ ’ਤੇ ਪਹੁੰਚਣ ਵਾਲੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਇਲੈਕਟ੍ਰਿਕ ਵਾਹਨ (ਈ.ਵੀ.) ਦੀ ਵਿਵਸਥਾ ਵੀ ਕੀਤੀ ਗਈ। ਇਸ ਨਾਲ ਆਜ਼ਾਦੀ ਦਿਵਸ ਸਮਾਗਮ ਦੌਰਾਨ ਬਜ਼ੁਰਗਾਂ ਅਤੇ ਦਿਵਿਆਂਗਾਂ ਨੂੰ ਬਾਰਡਰ ਖੇਤਰ ਅੰਦਰ ਆਉਣ-ਜਾਣ ਵਿਚ ਆਸਾਨੀ ਹੋਵੇਗੀ।ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਦੇ ਫੈਸਿਲਿਟੀ ਡਾਇਰੈਕਟਰ ਡਾ. ਅਭਿਸ਼ੇਕ ਅਰੋੜਾ ਨੇ ਕਿਹਾ ਕਿ 60 ਫੁੱਟ ਉੱਚਾ ਤਿਰੰਗਾ ਰਾਸ਼ਟਰੀ ਮਾਣ ਅਤੇ ਦੇਸ਼ ਭਗਤੀ ਦਾ ਪ੍ਰਤੀਕ ਹੈ, ਜਦਕਿ ਈ.ਵੀ. ਦੀ ਸਹੂਲਤ ਰਾਹੀਂ ਹਸਪਤਾਲ ਵਲੋਂ ਆਜ਼ਾਦੀ ਦਿਵਸ ਸਮਾਗਮ ਨੂੰ ਹਰ ਵਰਗ ਲਈ ਸੁਗਮ ਬਣਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਕਰਨ ਵਾਲੇ ਬੀ.ਐੱਸ.ਐੱਫ. ਜਵਾਨਾਂ ਦਾ ਸਨਮਾਨ ਕਰਨਾ ਹਰ ਨਾਗਰਿਕ ਦਾ ਫਰਜ਼ ਹੈ। ਅਮਨਦੀਪ ਹਸਪਤਾਲ ਦੇ ਡਾਇਰੈਕਟਰ ਡਾ. ਅਵਤਾਰ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀਆਂ ਰਾਸ਼ਟਰ ਸੇਵਾ ਅਤੇ ਲੋਕ ਸੇਵਾ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ ਅਤੇ ਅਮਨਦੀਪ ਹਸਪਤਾਲ ਸਿਹਤ ਸੇਵਾਵਾਂ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਲਈ ਵੀ ਵਚਨਬੱਧ ਹੈ। ਇਸ ਮੌਕੇ ਹਸਪਤਾਲ ਦੇ ਸਟਾਫ਼, ਬੀ.ਐੱਸ.ਐੱਫ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗਿਆਨ ਜੋਤੀ ਸਕੂਲ ਵਿਖੇ ਤੀਆਂ ਦਾ ਮੇਲਾ ਮਨਾਇਆ ਅਗਲੀ ਖ਼ਬਰ ਮਾਤਾ ਚਿੰਤਪੁਰਨੀ ਦੇ ਦਰਬਾਰ ’ਤੇ ਪੈਦਲ ਯਾਤਰਾ ਜਾ ਰਹੇ ਸ਼ਰਧਾਲੂਆਂ ਦਾ ਭਰਵਾਂ ਸਵਾਗਤ
Ad Position 24