13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗਿਆਨ ਜੋਤੀ ਸਕੂਲ ਵਿਖੇ ਤੀਆਂ ਦਾ ਮੇਲਾ ਮਨਾਇਆ

ਤਲਵੰਡੀ ਭਾਈ, 13 ਜੁਲਾਈ (ਰਵਿੰਦਰ ਸਿੰਘ ਬਜਾਜ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਪੰਜਾਬੀ ਸਭਿਆਚਾਰ ਦੀ ਅਨਮੋਲ ਵਿਰਾਸਤ ਦਾ ਤਿਉਹਾਰ ਪੰਜਾਬੀ ਅਧਿਆਪਕ ਮੈਡਮ ਕਿਰਨਦੀਪ ਕੌਰ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਸ ਦੌਰਾਨ ਬੱਚਿਆਂ ਦੇ ਗਰੁੱਪ ਡਾਂਸ, ਰਵਾਇਤੀ ਪਹਿਰਾਵੇ ਅਤੇ ਮਹਿੰਦੀ ਮੁਕਾਬਲੇ, ਪੰਜਾਬੀ ਲੋਕ ਨਾਚ ਅਤੇ ਪੰਜਾਬੀ ਗਿੱਧਾ ਵੀ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 14-08-2026
ਤਲਵੰਡੀ ਭਾਈ, 13 ਜੁਲਾਈ (ਰਵਿੰਦਰ ਸਿੰਘ ਬਜਾਜ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ ਵਿਖੇ ਪੰਜਾਬੀ ਸਭਿਆਚਾਰ ਦੀ ਅਨਮੋਲ ਵਿਰਾਸਤ ਦਾ ਤਿਉਹਾਰ ਪੰਜਾਬੀ ਅਧਿਆਪਕ ਮੈਡਮ ਕਿਰਨਦੀਪ ਕੌਰ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਸ ਦੌਰਾਨ ਬੱਚਿਆਂ ਦੇ ਗਰੁੱਪ ਡਾਂਸ, ਰਵਾਇਤੀ ਪਹਿਰਾਵੇ ਅਤੇ ਮਹਿੰਦੀ ਮੁਕਾਬਲੇ, ਪੰਜਾਬੀ ਲੋਕ ਨਾਚ ਅਤੇ ਪੰਜਾਬੀ ਗਿੱਧਾ ਵੀ ਕਰਵਾਇਆ ਗਿਆ। ਮਿਸ ਤੀਜ ਦਾ ਖ਼ਿਤਾਬ ਦਸਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਦੇ ਸਿਰ ’ਤੇ ਸੱਜਿਆ। ਸਕੂਲ ਦੇ ਪ੍ਰਿੰਸੀਪਲ ਵਿਜੇ ਸਕਲਾਨੀ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ, ਰਵਾਇਤਾਂ ਅਤੇ ਲੋਕ ਵਿਰਸੇ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਆਪਣੀ ਮਿੱਟੀ ਪ੍ਰਤੀ ਪਿਆਰ ਪੈਦਾ ਕਰਨਾ ਸੀ। ਸਕੂਲ ਦਾ ਪੂਰਾ ਕੈਂਪਸ ਰੰਗ ਬਰੰਗੀਆਂ ਸਜਾਵਟਾਂ, ਫੁੱਲਾਂ, ਫੁਲਕਾਰੀਆਂ, ਝੂਲਿਆਂ ਅਤੇ ਰਵਾਇਤੀ ਸ਼ਿੰਗਾਰ ਨਾਲ ਸਜਿਆ ਹੋਇਆ ਸੀ। ਵਿਦਿਆਰਥੀਆਂ ਨੇ ਸੁੰਦਰ ਪਹਿਰਾਵੇ, ਪਰਾਂਦੇ, ਚੂੜੀਆਂ, ਟਿੱਕੇ ਅਤੇ ਫੁਲਕਾਰੀਆਂ ਪਾ ਕੇ ਸਮਾਗਮ ਨੂੰ ਚਾਰ ਚੰਨ ਲਾ ਦਿੱਤੇ। ਵਿਦਿਆਰਥੀਆਂ ਨੇ ਗਿੱਧਾ, ਬੋਲੀਆਂ, ਸਭਿਆਚਾਰਕ ਨਾਚ ਅਤੇ ਹੋਰ ਮਨਮੋਹਕ ਪੇਸ਼ਕਾਰੀਆਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ। ਪੰਜਾਬੀ ਲੋਕ ਗੀਤਾਂ ਦੀਆਂ ਧੁਨਾਂ ਉੱਤੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ, ਜਿਸ ਦੀ ਮੁੱਖ ਮਹਿਮਾਨ ਵਜੋਂ ਹਾਜ਼ਰ ਸੁਖਮਿੰਦਰ ਕੌਰ ਸੋਢੀ ਅਤੇ ਸਮੂਹ ਅਧਿਆਪਕਾਂ ਨੇ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਮੈਡਮ ਸੋਢੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਤੀਆਂ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਪੰਜਾਬ ਦੀ ਸੰਸਕ੍ਰਿਤੀ ਪਰੰਪਰਾਵਾਂ ਅਤੇ ਨਾਰੀ ਸਨਮਾਨ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿਚ ਸਾਨੂੰ ਆਪਣੇ ਬੱਚਿਆਂ ਨੂੰ ਆਪਣੀ ਸੰਸਕ੍ਰਿਤੀ ਨਾਲ ਜੋੜ ਕੇ ਰੱਖਣ ਦੀ ਬਹੁਤ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਉੱਪਲ ਵਲੋਂ ਸੁਖਬੀਰ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਅਗਲੀ ਖ਼ਬਰ ਅਮਨਦੀਪ ਹਸਪਤਾਲ ਵਲੋਂ ਆਜ਼ਾਦੀ ਦਿਹਾੜੇ ’ਤੇ ਵੱਡਾ ਉਪਰਾਲਾ
Ad Position 24