13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ

ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ 2026 ਮਨਾਇਆ ਗਿਆ। ਕਾਲਜ ਦੇ ਲਾਇਬ੍ਰੇਰੀ ਵਿਭਾਗ ਵਲੋਂ ਪੀ.

Ad Position 21
No active advertisement
ਦੇਵ ਸਮਾਜ ਕਾਲਜ ਫ਼ਾਰ ਵਿਮਨ ਵਿਚ ਮਨਾਏ ਲਾਇਬ੍ਰੇਰੀਅਨ ਦਿਵਸ ਮੌਕੇ ਡਾ.ਰੰਗਨਾਥਨ ਨੂੰ ਸ਼ਰਧਾਂਜਲੀ ਭੇਂਟ ਕਰਦੇ ਪ੍ਰਿੰਸੀਪਲ ਡਾ.ਸੰਗੀਤਾ ਅਤੇ ਸਟਾਫ਼ ਮੈਂਬਰ। ਤਸਵੀਰ-ਗੁਰਿੰਦਰ ਸਿੰਘ 14-08-2026
ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ 2026 ਮਨਾਇਆ ਗਿਆ। ਕਾਲਜ ਦੇ ਲਾਇਬ੍ਰੇਰੀ ਵਿਭਾਗ ਵਲੋਂ ਪੀ.ਵੀ. ਕਨਲ ਲਾਇਬ੍ਰੇਰੀ ਆਰਟਸ ਬਲਾਕ ਵਿਖੇ ਕਰਵਾਏ ਸਮਾਗਮ ਮੌਕੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਡਾ. ਰੰਗਨਾਥਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਦੇ ਖੇਤਰ ਵਿਚ ਉਨ੍ਹਾਂ ਵਲੋਂ ਪਾਏ ਗਏ ਮਹੱਤਵਪੂਰਨ ਯੋਗਦਾਨ ਨੂੰ ਯਾਦ ਕੀਤਾ। ਜ਼ਿਕਰਯੋਗ ਹੈ ਕਿ ਇਹ ਦਿਵਸ ਭਾਰਤ ਵਿਚ ਲਾਇਬ੍ਰੇਰੀ ਸਾਇੰਸ ਦੇ ਪਿਤਾਮਾ ਪਦਮਸ਼੍ਰੀ ਡਾ. ਐੱਸ. ਆਰ. ਰੰਗਨਾਥਨ ਦੇ ਜਨਮ ਦਿਵਸ ਦੀ ਯਾਦ ਵਿਚ ਹਰ ਸਾਲ 12 ਅਗਸਤ ਨੂੰ ਮਨਾਇਆ ਜਾਂਦਾ ਹੈ। ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਦੇ ਅਸ਼ੀਰਵਾਦ ਅਤੇ ਸ਼੍ਰੀਮਤੀ ਅਗਨੀਜ਼ ਢਿੱਲੋਂ, ਪ੍ਰਧਾਨ (ਕਾਲਜ), ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਜੇ ਬੱਤਾ, ਸਕੱਤਰ (ਕਾਲਜ), ਅਤੇ ਪ੍ਰਿੰਸੀਪਲ ਡਾ. ਸੰਗੀਤਾ ਦੀ ਅਗਵਾਈ ’ਚ ਕਰਵਾਏ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥਣਾਂ ਨੂੰ ਨਿਯਮਿਤ ਤੌਰ ’ਤੇ ਲਾਇਬ੍ਰੇਰੀ ਦੀ ਵਰਤੋਂ ਕਰਨ ਅਤੇ ਪੜ੍ਹਨ ਦੀ ਆਦਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਮੈਡਮ ਅਲਕਾ ਬਾਬਾ ਅਤੇ ਗੁਰਜੰਟ ਸਿੰਘ ਇੰਚਾਰਜ ਲਾਇਬ੍ਰੇਰੀ ਵਿਭਾਗ ਨੇ ਡਾ. ਰੰਗਨਾਥਨ ਦੇ ਮੋਢੀ ਕਾਰਜਾਂ ਅਤੇ ਲਾਇਬ੍ਰੇਰੀ ਸਾਇੰਸ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਲਾਇਬ੍ਰੇਰੀ ਦੀ ਮਹੱਤਤਾ ਨੂੰ ਸਮਝਣ, ਪੜ੍ਹਨ ਦੀ ਸੰਸਕ੍ਰਿਤੀ ਨੂੰ ਪ੍ਰਫੁੱਲਿਤ ਕਰਨ, ਲਾਇਬ੍ਰੇਰੀ ਸਰੋਤਾਂ ਦੀ ਵੱਧ ਤੋਂ ਵੱਧ ਅਤੇ ਪ੍ਰਭਾਵਸ਼ਾਲੀ ਵਰਤੋਂ ਕਰਨ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਸਕੂਲੀ ਬੱਚਿਆਂ ਲਈ ਗੁਣਵੱਤਾ ਭਰਪੂਰ ਭੋਜਨ ਯਕੀਨੀ ਬਣਾਉਣ ਵੱਲ ਨਿਵੇਕਲੀ ਪਹਿਲ ਕੁਕਿੰਗ ਪ੍ਰਤੀਯੋਗਤਾ... ਅਗਲੀ ਖ਼ਬਰ ਮਨੁੱਖਤਾ ਦੀ ਸੇਵਾ ਲਈ ਗੁਰਦੁਆਰਾ ਗੁਰੂ ਰਾਮਦਾਸ ਪੁਰੀ ਅਰਮਾਨ ਪੁਰਾ ਦਾ ਵੱਡਾ ਉਪਰਾਲਾ ਮਰੀਜ਼ਾਂ ਲਈ ਦਵਾਈਆਂ ਤੋਂ ਲੈ ਕੇ 24...
Ad Position 24