14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

4 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ

ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਗੁਪਤ ਇਤਲਾਹ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨੌਜਵਾਨਾਂ ਦੀ ਪਛਾਣ ਹਰਸ਼ ਉਰਫ਼ ਮੰਨੂ ਪੁੱਤਰ ਲਾਜਰ ਅਤੇ ਸ਼ਿਵਾ ਉਰਫ਼ ਕਾਲੀ ਪੁੱਤਰ ਸੰਨੀ, ਵਾਸੀਆਨ ਖਲਚੀਆ ਕਦੀਮ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 15-08-2026
ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)-ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਗੁਪਤ ਇਤਲਾਹ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਨੌਜਵਾਨਾਂ ਦੀ ਪਛਾਣ ਹਰਸ਼ ਉਰਫ਼ ਮੰਨੂ ਪੁੱਤਰ ਲਾਜਰ ਅਤੇ ਸ਼ਿਵਾ ਉਰਫ਼ ਕਾਲੀ ਪੁੱਤਰ ਸੰਨੀ, ਵਾਸੀਆਨ ਖਲਚੀਆ ਕਦੀਮ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਐੱਸ.ਆਈ. ਲਾਭਪ੍ਰੀਤ ਕੌਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਲਾਈਟਾਂ ਵਾਲੇ ਚੌਕ, ਫ਼ਿਰੋਜ਼ਪੁਰ ਕੈਂਟ ਵਿਖੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਇਕ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ 2 ਨੌਜਵਾਨ ਹੈਰੋਇਨ ਵੇਚਣ ਦੇ ਆਦੀ ਹਨ। ਮੁਖ਼ਬਰ ਨੇ ਦੱਸਿਆ ਕਿ ਇਸ ਵਕਤ ਵੀ ਦੋਵੇਂ ਨੌਜਵਾਨ ਬੱਸ ਸਟੈਂਡ ਫ਼ਿਰੋਜ਼ਪੁਰ ਕੈਂਟ ਤੋਂ ਯਤੀਮਖ਼ਾਨਾ ਰੋਡ ’ਤੇ ਸਥਿਤ ਮਨੋਹਰ ਲਾਲ ਸਕੂਲ ਦੀ ਗਰਾਊਂਡ ਨੇੜੇ ਸੜਕ ਕਿਨਾਰੇ ਬਣੇ ਇਕ ਸ਼ੈੱਡ ਥੱਲੇ ਖੜ੍ਹੇ ਹਨ ਅਤੇ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਮੌਕੇ ’ਤੇ ਰੇਡ ਕੀਤੀ ਅਤੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਦੋਵਾਂ ਨੌਜਵਾਨਾਂ ਹਰਸ਼ ਉਰਫ਼ ਮੰਨੂ ਅਤੇ ਸ਼ਿਵਾ ਉਰਫ਼ ਕਾਲੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਨੌਜਵਾਨਾਂ ਕੋਲੋਂ ਅੱਗੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਸ਼ਾ ਕਿੱਥੋਂ ਲਿਆਏ ਸਨ ਅਤੇ ਕਿਸ ਨੂੰ ਵੇਚਣ ਜਾ ਰਹੇ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਵਲੋਂ ਰੇਲਵੇ ਟਰੈਕ ’ਤੇ ਧਰਨਾ, ਰੇਲ ਆਵਾਜਾਈ ਪ੍ਰਭਾਵਿਤ ਅਗਲੀ ਖ਼ਬਰ ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਨੂੰ ਲੈ ਕੇ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਵਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
Ad Position 24