ਸੁਖਬੀਰ ’ਤੇ ਹਮਲਾ ਬੇਹੱਦ ਨਿੰਦਣਯੋਗ-ਗਿੱਲ, ਸੰਧੂ
ਫ਼ਿਰੋਜ਼ਸ਼ਾਹ, 14 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਲ ਸਾਬਕਾ ਸਰਪੰਚ ਫ਼ਿਰੋਜ਼ਸ਼ਾਹ ਅਤੇ ਮੈਂਬਰ ਕੌਰ ਕਮੇਟੀ ਗੁਰਪ੍ਰੀਤ ਸਿੰਘ ਸੰਧੂ ਮਾਣਾ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਨੂੰ ਮੰਦਭਾਗੀ ਘਟਨਾ ਦੱਸਦਿਆਂ ਸਖ਼ਤ ਨਿਖੇਧੀ ਕੀਤੀ ਹੈ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਆਵਾਜ਼ ਹਨ ਅਤੇ ਉਨ੍ਹਾਂ ’ਤੇ ਦੂਸਰੀ ਵਾਰ ਹਮਲਾ ਕਰਕੇ ਆਖ਼ਰ ਕੌਣ ਪੰਜਾਬ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਘੜ ਰਿਹਾ ਹੈ, ਇਸ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ ਇਸ ਤੋਂ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਵੀ ਸੁਖਬੀਰ ਬਾਦਲ ’ਤੇ ਇਸੇ ਤਰ੍ਹਾਂ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਗੁਰਧਾਮਾਂ ਵਿਖੇ ਕਿਸੇ ਵਿਅਕਤੀ ਵਲੋਂ ਹਿੰਸਕ ਕਾਰਵਾਈ ਕਰਨ ਦੀ ਕੋਸ਼ਿਸ਼ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਪੂਰੀ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ ਅਤੇ ਦੋਸ਼ੀਆਂ ਨੂੰ ਅਤੇ ਪਿੱਛੇ ਸਾਜ਼ਿਸ਼ ਕਰ ਰਹੇ ਵਿਅਕਤੀਆਂ ਨੂੰ ਸਖ਼ਤ ਸਜਾ ਦਿੱਤੀ ਜਾਵੇ।
ਕ
ਕੁਲਦੀਪ ਸਿੰਘ ਸਰਕਲ ਪ੍ਰਧਾਨ ਅਤੇ ਕੌਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਮਾਣਾ ਸਿੰਘ ਵਾਲਾ। ਅਜੀਤ ਤਸਵੀਰ
15-08-2026