14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜੇ.ਕੇ.ਐੱਸ. ਪਬਲਿਕ ਸਕੂਲ ’ਚ ਹਰਿਆਲੀ ਤੀਜ ਮਨਾਈ

ਗੁਰੂਹਰਸਹਾਏ, 14 ਅਗਸਤ (ਕਪਿਲ ਕੰਧਾਰੀ)-ਸਾਵਣ ਮਹੀਨੇ ਦੇ ਤਿਉਹਾਰ ਹਰਿਆਲੀ ਤੀਜ ਨੂੰ ਸਮਰਪਿਤ ਇਕ ਰੰਗਾਰੰਗ ਸਮਾਗਮ ਜੇ. ਕੇ.

Ad Position 21
No active advertisement
ਅਜੀਤ ਡੈਸਕ 15-08-2026
ਗੁਰੂਹਰਸਹਾਏ, 14 ਅਗਸਤ (ਕਪਿਲ ਕੰਧਾਰੀ)-ਸਾਵਣ ਮਹੀਨੇ ਦੇ ਤਿਉਹਾਰ ਹਰਿਆਲੀ ਤੀਜ ਨੂੰ ਸਮਰਪਿਤ ਇਕ ਰੰਗਾਰੰਗ ਸਮਾਗਮ ਜੇ.ਕੇ.ਐੱਸ. ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਮਹਿੰਦੀ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਅਤੇ ਸਿਰਜਣਾਤਮਿਕਤਾ ਦਾ ਪ੍ਰਦਰਸ਼ਨ ਕੀਤਾ। ਸਕੂਲ ਵਲੋਂ ਹਰਿਆਲੀ ਤੀਜ ਦਾ ਤਿਉਹਾਰ ਵੀ ਰਵਾਇਤੀ ਅਤੇ ਉਤਸ਼ਾਹਪੂਰਵਕ ਢੰਗ ਨਾਲ ਮਨਾਇਆ ਗਿਆ। ਰੰਗ-ਬਰੰਗਿਆਂ ਪੰਜਾਬੀ ਪੁਸ਼ਾਕਾਂ ਵਿਚ ਸਜੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਪੰਜਾਬੀ ਲੋਕ-ਗੀਤਾਂ ’ਤੇ ਮਨਮੋਹਕ ਨਾਚ ਪੇਸ਼ ਕਰਕੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ। ਇਸ ਦੌਰਾਨ ਝੂਲੇ, ਸੰਗੀਤ, ਨਾਚ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਸਕੂਲ ਦੀ ਪ੍ਰਿੰਸੀਪਲ ਮੀਨੂੰ ਮੋਂਗਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੂੰ ਹਰਿਆਲੀ ਤੀਜ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮਹਿੰਦੀ ਮੁਕਾਬਲੇ ਕਰਵਾਉਣ ਲਈ ਭਾਰਤ ਵਿਕਾਸ ਪ੍ਰੀਸ਼ਦ ਦਾ ਧੰਨਵਾਦ ਕੀਤਾ ਅਤੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਸਕੂਲ ਪ੍ਰਬੰਧਕਾਂ ਵਲੋਂ ਵੀ ਸਮਾਗਮ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਰਿਆਲੀ ਤੀਜ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਅਤੇ ਰਾਜਪਾਲ ਬਿਨਾਂ ਕਿਸੇ ਦੇਰੀ ਦੇ ਭਾਈ ਹਵਾਰਾ ਨੂੰ ਦੇਣ ਪੈਰੋਲ-ਪੀਰ ਮੁਹੰਮਦ ਅਗਲੀ ਖ਼ਬਰ ਬੀ.ਐੱਸ.ਐੱਨ.ਐੱਲ ਵਲੋਂ ਆਜ਼ਾਦੀ ਦਿਵਸ ’ਤੇ ਫ਼ਿਰੋਜ਼ਪੁਰ ਅਤੇ ਪੰਜਾਬ ਦੇ ਗਾਹਕਾਂ ਲਈ ਵਿਸ਼ੇਸ਼ ਆਫਰਾਂ ਦਾ ਐਲਾਨ
Ad Position 24