14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੇਂਦਰ ਅਤੇ ਰਾਜਪਾਲ ਬਿਨਾਂ ਕਿਸੇ ਦੇਰੀ ਦੇ ਭਾਈ ਹਵਾਰਾ ਨੂੰ ਦੇਣ ਪੈਰੋਲ-ਪੀਰ ਮੁਹੰਮਦ

ਮੱਖੂ, 14 ਅਗਸਤ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੀਤੀ ਗਈ ਸਿਫ਼ਾਰਸ਼ ਦਾ ਪੁਰਜ਼ੋਰ ਸਵਾਗਤ ਕਰਦਿਆਂ ਇਸ ਨੂੰ ਇਕ ਬੇਹੱਦ ਸ਼ਲਾਘਾਯੋਗ ਅਤੇ ਮਾਨਵੀ ਕਦਮ ਦੱਸਿਆ ਹੈ। ਪੀਰ ਮੁਹੰਮਦ ਨੇ ਕਿਹਾ ਕਿ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣਾ ਕੋਈ ਰਿਆਇਤ ਨਹੀਂ, ਸਗੋਂ ਇਹ ਉਨ੍ਹਾਂ ਦਾ ਸੰਵਿਧਾਨਕ ਅਤੇ ਮਾਨਵੀ ਹੱਕ ਹੈ।

Ad Position 21
No active advertisement
ਅਜੀਤ ਡੈਸਕ 15-08-2026
ਮੱਖੂ, 14 ਅਗਸਤ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੀਤੀ ਗਈ ਸਿਫ਼ਾਰਸ਼ ਦਾ ਪੁਰਜ਼ੋਰ ਸਵਾਗਤ ਕਰਦਿਆਂ ਇਸ ਨੂੰ ਇਕ ਬੇਹੱਦ ਸ਼ਲਾਘਾਯੋਗ ਅਤੇ ਮਾਨਵੀ ਕਦਮ ਦੱਸਿਆ ਹੈ। ਪੀਰ ਮੁਹੰਮਦ ਨੇ ਕਿਹਾ ਕਿ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣਾ ਕੋਈ ਰਿਆਇਤ ਨਹੀਂ, ਸਗੋਂ ਇਹ ਉਨ੍ਹਾਂ ਦਾ ਸੰਵਿਧਾਨਕ ਅਤੇ ਮਾਨਵੀ ਹੱਕ ਹੈ। ਉਨ੍ਹਾਂ ਕਿਹਾ ਕਿ ਮਾਨਵੀ ਹਾਲਤਾਂ ਵਿਚ ਭਾਈ ਹਵਾਰਾ ਦਾ ਆਪਣੇ ਪਰਿਵਾਰ ਅਤੇ ਮਾਤਾ ਕੋਲ ਪਹੁੰਚਣਾ ਬਹੁਤ ਜ਼ਰੂਰੀ ਹੈ। ਪੀਰ ਮੁਹੰਮਦ ਨੇ ਕੇਂਦਰ ਸਰਕਾਰ, ਪੰਜਾਬ ਦੇ ਰਾਜਪਾਲ ਅਤੇ ਸਬੰਧਿਤ ਪ੍ਰਸ਼ਾਸਨ ਤੋਂ ਜ਼ੋਰਦਾਰ ਮੰਗ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਦੇਰੀ ਕੀਤੇ ਬਿਨਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨਾਂ ਦੀ ਪੈਰੋਲ ਤੁਰੰਤ ਮਨਜ਼ੂਰ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕੇ.ਵੀ.ਕੇ. ਫਿਰੋਜ਼ਪੁਰ ਵਲੋਂ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਜੇ.ਕੇ.ਐੱਸ. ਪਬਲਿਕ ਸਕੂਲ ’ਚ ਹਰਿਆਲੀ ਤੀਜ ਮਨਾਈ
Ad Position 24