80 ਵੇਂ ਆਜ਼ਾਦੀ ਦਿਵਸ ਮੌਕੇ ਹੁਸੈਨੀਵਾਲਾ ਸ਼ਹੀਦੀ ਸਮਾਰਕਾਂ ’ਤੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਸੰਭਾਲਣ ਦੇ ਨਾਲ ਹੁਸੈਨੀਵਾਲਾ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕਰਨ ਦਾ ਉਪਰਾਲਾ- ਭਗਵੰਤ ਮਾਨ
ਹੁਸੈਨੀਵਾਲਾ, 16 ਅਗਸਤ (ਗੁਰਿੰਦਰ ਸਿੰਘ) 80ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸਾਂਭਣਾ ਹਰੇਕ ਪੰਜਾਬੀ ਅਤੇ ਦੇਸ਼ ਵਾਸੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹੁਸੈਨੀਵਾਲਾ ਦੀ ਪਵਿੱਤਰ ਧਰਤੀ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਦੀ ਗਵਾਹ ਹੈ ਅਤੇ ਸਰਕਾਰ ਵੱਲੋਂ ਇੱਥੋਂ ਦੇ ਸ਼ਹੀਦੀ ਸਮਾਰਕਾਂ ਦੇ ਵਿਕਾਸ ਤੇ ਸੁੰਦਰੀਕਰਨ ਲਈ 24.
ਸ
ਸਰਕਾਰੀ ਕਾਲਜ ਜ਼ੀਰਾ ਵਿਖੇ ਝੰਡਾ ਲਹਿਰਾਉਂਦੇ ਹੋਏ ਪ੍ਰਿੰਸੀਪਲ ਸਚਿਨ ਕਾਲੜਾ ਅਤੇ ਹੋਰ। ਤਸਵੀਰ: ਹਰਜੀਤ ਸਿੰਘ ਗਿੱਲ
17-08-2026
ਹੁਸੈਨੀਵਾਲਾ, 16 ਅਗਸਤ (ਗੁਰਿੰਦਰ ਸਿੰਘ) 80ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਸਾਂਭਣਾ ਹਰੇਕ ਪੰਜਾਬੀ ਅਤੇ ਦੇਸ਼ ਵਾਸੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹੁਸੈਨੀਵਾਲਾ ਦੀ ਪਵਿੱਤਰ ਧਰਤੀ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਦੀ ਗਵਾਹ ਹੈ ਅਤੇ ਸਰਕਾਰ ਵੱਲੋਂ ਇੱਥੋਂ ਦੇ ਸ਼ਹੀਦੀ ਸਮਾਰਕਾਂ ਦੇ ਵਿਕਾਸ ਤੇ ਸੁੰਦਰੀਕਰਨ ਲਈ 24.99 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਸੈਨੀਵਾਲਾ ਵਿਖੇ ਤਿਆਰ ਕੀਤੇ ਜਾ ਰਹੇ ਵਿਰਾਸਤੀ ਕੰਪਲੈਕਸ ਦਾ ਮੁੱਖ ਉਦੇਸ਼ ਸ਼ਹੀਦਾਂ ਦੀ ਯਾਦ ਨੂੰ ਹੋਰ ਸਨਮਾਨਯੋਗ ਢੰਗ ਨਾਲ ਪੇਸ਼ ਕਰਨਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਸ਼ਹੀਦੀ ਸਮਾਰਕਾਂ ਦੇ ਆਲੇ-ਦੁਆਲੇ ਦੇ ਖੇਤਰ ਨੂੰ ਸੁੰਦਰ ਬਣਾਉਣ ਦੇ ਨਾਲ-ਨਾਲ ਇਤਿਹਾਸਕ ਵਿਰਾਸਤ ਨੂੰ ਆਧੁਨਿਕ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੰਪਲੈਕਸ ਵਿਚ ਸ਼ਾਨਦਾਰ ਵਿਰਾਸਤੀ ਪ੍ਰਵੇਸ਼ ਦੁਆਰ, ਸ਼ਹੀਦਾਂ ਦੇ ਜੀਵਨ ਅਤੇ ਕੁਰਬਾਨੀ ਨੂੰ ਦਰਸਾਉਂਦਾ ਵਿਰਾਸਤੀ ਗਲਿਆਰਾ, ਕੰਧ ਚਿੱਤਰ ਅਤੇ ਪਾਰਕਾਂ ਸਮੇਤ ਯਾਦਗਾਰੀ ਖੇਤਰਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੁਰਾਣੇ ਪੁਲ ’ਤੇ ਇਤਿਹਾਸਕ ਘਟਨਾਵਾਂ ਅਤੇ ਸ਼ਖ਼ਸੀਅਤਾਂ ਨੂੰ ਦਰਸਾਉਣ ਲਈ 3ਡੀ ਮੈਪਿੰਗ ਸ਼ੋਅ ਅਤੇ ਸੰਗੀਤਕ ਫੁਹਾਰੇ ਦੀ ਵਿਵਸਥਾ ਵੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਸਮਾਰਕਾਂ ਨੂੰ ਹੋਰ ਸਹੂਲਤਾਂ ਨਾਲ ਲੈਸ ਕਰਨ ਲਈ ਬੱਚਿਆਂ ਵਾਸਤੇ ਖੇਡ ਖੇਤਰ, ਬਜ਼ੁਰਗਾਂ ਲਈ ਆਰਾਮਦਾਇਕ ਥਾਵਾਂ, ਆਨ-ਗਰਿੱਡ ਸੋਲਰ ਪਾਵਰ ਪਲਾਂਟ ਅਤੇ ਸਾਫ਼ ਪੀਣ ਵਾਲੇ ਪਾਣੀ ਲਈ ਆਰ.ਓ. ਪਲਾਂਟ ਵੀ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੁਸੈਨੀਵਾਲਾ ਦੀ ਇਤਿਹਾਸਕ ਮਹੱਤਤਾ ਨੂੰ ਕਾਇਮ ਰੱਖਦਿਆਂ ਇਸ ਨੂੰ ਸੂਬੇ ਦੇ ਪ੍ਰਮੁੱਖ ਵਿਰਾਸਤੀ ਅਤੇ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨਾ ਹੈ। ਇਸ ਮੌਕੇ ਉਨ੍ਹਾਂ ਨਾਲ ਧਰਮ-ਪਤਨੀ ਡਾ ਗੁਰਪ੍ਰੀਤ ਕੌਰ ਮਾਨ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ, ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਕੁਮਾਰ ਦਹੀਯਾ, ਫੌਜਾ ਸਿੰਘ ਸਰਾਰੀ ਤੇ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡੀ.ਆਈ.ਜੀ. ਸਨੇਹਦੀਪ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਫ਼ਿਰੋਜ਼ਪੁਰ, (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਉਤਸ਼ਾਹ ਦੇ ਮਾਹੌਲ ਵਿਚ ਮਨਾਇਆ ਗਿਆ। ਸਮਾਗਮ ਵਿਚ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ, ਅਧਿਕਾਰੀਆਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਵਲੋਂ ਕੈਂਪਸ ਸਥਿਤ ਸ਼ਹੀਦੀ ਸਮਾਰਕ ’ਤੇ ਫੁੱਲ ਭੇਟ ਕਰਨ ਉਪਰੰਤ ਕੌਮੀ ਝੰਡਾ ਲਹਿਰਾ ਕੇ ਕੀਤੀ ਗਈ। ਰਾਸ਼ਟਰੀ ਗਾਣ ਉਪਰੰਤ ਐਨ.ਸੀ.ਸੀ. ਕੈਡੇਟਸ ਅਤੇ ਸਕਿਉਰਿਟੀ ਗਾਰਡਜ਼ ਵਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਵਾਈਸ ਚਾਂਸਲਰ ਨੇ ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਪੇ੍ਰਰਨਾ ਲੈ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਸਥਾਪਿਤ ਯੂਨੀਵਰਸਿਟੀ ਸਿੱਖਿਆ, ਖੋਜ, ਹੁਨਰ ਵਿਕਾਸ ਅਤੇ ਨਵੀਨਤਾ ਦੇ ਖੇਤਰ ਵਿਚ ਨਵੀਆਂ ਉਚਾਈਆਂ ਹਾਸਲ ਕਰਨ ਲਈ ਵਚਨਬੱਧ ਹੈ। ਰਜਿਸਟਰਾਰ ਡਾ. ਰਾਜੀਵ ਅਰੋੜਾ ਅਤੇ ਡੀਨ ਅਕਾਦਮਿਕ ਡਾ. ਰਾਜੀਵ ਗਰਗ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਵਾਈਸ ਚਾਂਸਲਰ ਅਤੇ ਰਜਿਸਟਰਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਯੂਨੀਵਰਸਿਟੀ ਲਈ ਗੈੱਸਟ ਹਾਊਸ ਅਤੇ ਆਡੀਟੋਰੀਅਮ ਦੀ ਸਥਾਪਨਾ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ’ਤੇ ਸਕਾਲਰਸ਼ਿਪ ਸ਼ੁਰੂ ਕਰਨ ਸਬੰਧੀ ਮੰਗ ਪੱਤਰ ਸੌਂਪਿਆ। ਮੁੱਖ ਮੰਤਰੀ ਵਲੋਂ ਇਨ੍ਹਾਂ ਮੰਗਾਂ ’ਤੇ ਸਹਿਮਤੀ ਪ੍ਰਗਟ ਕਰਦਿਆਂ ਜਲਦ ਕਾਰਵਾਈ ਦਾ ਭਰੋਸਾ ਦਿੱਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਫੈਕਲਟੀ ਤੇ ਸਟਾਫ਼ ਦੇ ਬੱਚਿਆਂ ਵਲੋਂ ਦੇਸ਼ ਭਗਤੀ ਨਾਲ ਸਬੰਧਤ ਕਵਿਤਾਵਾਂ, ਭਾਸ਼ਣ, ਗੀਤ ਅਤੇ ਨਾਚ ਪੇਸ਼ ਕੀਤੇ ਗਏ। ਸ਼ਾਨਦਾਰ ਕਾਰਗੁਜ਼ਾਰੀ ਵਾਲੇ ਫੈਕਲਟੀ ਅਤੇ ਸਟਾਫ਼ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਮਠਿਆਈਆਂ ਵੰਡੀਆਂ ਗਈਆਂ। ਤਲਵੰਡੀ ਭਾਈ ’ਚ ਕਰਨਜੋਤ ਸਿੰਘ ਗਿੱਲ ਨੇ ਲਹਿਰਾਇਆ ਤਿਰੰਗਾ ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)-ਦੇਸ਼ ਦੀ ਆਜ਼ਾਦੀ ਦਾ 80 ਵਾਂ ਦਿਹਾੜਾ ਤਲਵੰਡੀ ਭਾਈ ਵਿਖੇ ਬੜੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸੰਬੰਧੀ ਸਥਾਨਿਕ ਨਗਰ ਕੌਂਸਲ ਦਫਤਰ ਵਿਖੇ ਹੋਏ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਸਲਾਮੀ ਲਈ। ਇਸ ਮੌਕੇ ਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਗਾਇਣ ਕੀਤਾ । ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਕਰਨਜੋਤ ਸਿੰਘ ਗਿੱਲ ਨੇ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਯਾਦ ਕੀਤਾ ਅਤੇ ਲੋਕਾਂ ਨੂੰ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ ਅਤੇ ਫ਼ਿਰਕੂ ਏਕਤਾ ਲਈ ਸਭਨਾਂ ਨੂੰ ਆਪੋ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਸਮੇਂ ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਸ਼ਹਿਰ ਦੀ ਸੁੰਦਰਤਾ ਲਈ ਆਲ਼ੇ ਦੁਆਲੇ ਦੀ ਸਫ਼ਾਈ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ’ਤੇ ਹਰਪ੍ਰੀਤ ਸਿੰਘ ਹੈਪੀ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ, ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਜਗਨਾਮਇੰਦਰ ਸਿੰਘ ਘੁੰਮਣ ਕੌਂਸਲਰ, ਅੰਕੁਸ਼ ਅਰੋੜਾ, ਸਤਪਾਲ ਸਿੰਘ ਵੜਿੰਗ, ਰੂਪ ਲਾਲ ਵੱਤਾ ਸੀਨੀਅਰ ਕਾਂਗਰਸੀ ਆਗੂ, ਬੂਟਾ ਰਾਮ ਅਰੋੜਾ ਸੇਵਾ ਮੁਕਤ ਬਲਾਕ ਸਿੱਖਿਆ ਅਫਸਰ, ਤਰਸੇਮ ਵੱਤਾ, ਡਾ: ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਨੌਜਵਾਨ ਲੋਕ ਭਲਾਈ ਸਭਾ, ਪ੍ਰਿੰਸੀਪਲ ਨਰਿੰਦਰਪਾਲ ਸਿੰਘ ਗਿੱਲ, ਗੁਲਸ਼ਨ ਮਹਿਰਾਣਾ, ਸੁਨੀਲ ਕੁਮਾਰ ਅਰੋੜਾ ਐਸ ਡੀ ਓ ਪਾਵਰਕਾਮ, ਸੁਖਵਿੰਦਰ ਸਿੰਘ ਸੁੱਖਾ ਕਲਸੀ, ਸਿਦਕਜੋਤ ਸਿੰਘ ਗਿੱਲ, ਸੁਰਿੰਦਰ ਬੰਟੀ, ਪੱਪੀ ਚੌਹਾਨ ਚੇਅਰਮੈਨ, ਸੰਜੀਵ ਕੁਮਾਰ ਕਾਲਾ, ਇੰਦਰਜੀਤ ਸਿੰਘ ਕਲਸੀ, ਗੁਰਬਖ਼ਸ਼ ਸਿੰਘ ਮੱਪਾ ਬਰਾੜ, ਬਲਜੀਤ ਸਿੰਘ ਮੀਤਾ ਬਰਾੜ, ਰਣਜੀਤ ਸਿੰਘ ਬਰਾੜ ਸਾਬਕਾ ਕੌਂਸਲਰ, ਸਹਿਦੇਵ ਸਿੰਘ ਬਰਾੜ,ਅਮਰਜੀਤ ਮਾਰਸ਼ਲ, ਸੁਰਿੰਦਰ ਕੁਮਾਰ ਬੰਟੀ,ਟਿੰਕੂ ਬਾਂਸਲ ਪ੍ਰਧਾਨ ਭਾਜਪਾ ਮੰਡਲ ਤਲਵੰਡੀ ਭਾਈ, ਮੋਤੀ ਲਾਲ ਮੋਹਿਤ ਅਕਾਊਂਟੈਂਟ, ਲਛਮਣ ਸਿੰਘ ਬਰਾੜ ਤੋਂ ਇਲਾਵਾ ਹੋਰ ਕਈ ਪਤਵੰਤੇ, ਨਗਰ ਕੌਂਸਲ ਮੁਲਾਜ਼ਮ, ਵੱਖ ਵੱਖ ਸਕੂਲਾਂ ਦੇ ਅਧਿਆਪਕ, ਆਂਗਣਵਾੜੀ ਵਰਕਰ ਤੇ ਸ਼ਹਿਰ ਵਾਸੀ ਮੌਜੂਦ ਸਨ। ਸਰਕਾਰੀ ਕਾਲਜ ਜ਼ੀਰਾ ਵਿਖੇ ਆਜ਼ਾਦੀ ਦਿਵਸ ਮਨਾਇਆ ਜ਼ੀਰਾ (ਹਰਜੀਤ ਸਿੰਘ ਗਿੱਲ)-ਸਰਕਾਰੀ ਕਾਲਜ ਜ਼ੀਰਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ ਜਿਸ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਕਾਲਜ ਦੇ ਪ੍ਰਿੰਸੀਪਲ ਸਚਿਨ ਕਾਲੜਾ ਵਲੋਂ ਨਿਭਾਈ ਗਈ। ਇਸ ਦੌਰਾਨ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਗੀਤ ਗਾਇਆ ਗਿਆ। ਪ੍ਰਿੰਸੀਪਲ ਸਚਿਨ ਕਾਲੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਸਵਤੰਤਰਤਾ ਦੌਰਾਨ ਅਪਣਾਏ ਗਏ ਆਦਰਸ਼ਾਂ ਦਾ ਸਤਿਕਾਰ ਕਰਨਾ ਚਾਹੀਦਾ ਤੇ ਆਪਣੇ ਫ਼ਰਜ਼ਾਂ ਦੀ ਅਦਾਇਗੀ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ। ਉਹਨਾਂ ਵਿਦਿਆਰਥੀਆਂ ਨੂੰ ਨਸ਼ਾ ਰਹਿਤ ਜੀਵਨ ਬਤੀਤ ਕਰਨ ਲਈ ਪ੍ਰੇਰਿਆ । ਇਸ ਦੌਰਾਨ ਪ੍ਰੋਫੈਸਰ ਪਵਿੱਤਰ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਕ੍ਰਾਂਤੀਕਾਰੀਆਂ ਦੀ ਭੂਮਿਕਾ ਬਾਰੇ ਦੱਸਿਆ ਪ੍ਰੋਫੈਸਰ ਸਤਵਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਕਾਨੂੰਨ ਕਰਤਬਾਂ ਦੀ ਪਾਲਣਾ ਕਰਨ ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਅਸੀਂ ਕਾਨੂੰਨੀ ਕਰਤਵਾਂ ਦੀ ਅਦਾਇਗੀ ਕਰਕੇ ਦੇਸ਼ ਦੀ ਤਰੱਕੀ ਵਿੱਚ ਹਿੱਸਾ ਪਾ ਸਕਦੇ ਹਾਂ । ਇਸ ਮੌਕੇ ਪ੍ਰੋਫੈਸਰ ਗੁਰਵਿੰਦਰ ਸਿੰਘ, ਪ੍ਰੋਫੈਸਰ ਵੇਦ ਪ੍ਰਕਾਸ਼, ਪ੍ਰੋਫੈਸਰ ਕੁਲਵੰਤ ਸਿੰਘ, ਪ੍ਰੋਫੈਸਰ ਜਸ਼ਨਪ੍ਰੀਤ ਸਿੰਘ, ਸਟੈਨੋ ਰਮਨਦੀਪ ਕੌਰ , ਸੁਖਵਿੰਦਰ ਸਿੰਘ, ਸੰਦੀਪ ਸਿੰਘ ਅਤੇ ਵਿਜੇਪਾਲ ਹਾਜ਼ਰ ਸਨ। ਫਿਰੋਜ਼ਪੁਰ ਮੰਡਲ ਵਿਚ ਉਤਸ਼ਾਹ ਨਾਲ ਮਨਾਇਆ ਗਿਆ 80ਵਾਂ ਆਜ਼ਾਦੀ ਦਿਵਸ ਫ਼ਿਰੋਜ਼ਪੁਰ, (ਰਾਕੇਸ਼ ਚਾਵਲਾ)- ਉੱਤਰੀ ਰੇਲਵੇ ਦੇ ਫਿਰੋਜ਼ਪੁਰ ਮੰਡਲ ਵਲੋਂ 80ਵੇਂ ਆਜ਼ਾਦੀ ਦਿਵਸ ਮੌਕੇ ਮੰਡਲ ਰੇਲ ਪ੍ਰਬੰਧਕ ਦਫ਼ਤਰ, ਫਿਰੋਜ਼ਪੁਰ ਵਿਖੇ ਆਜ਼ਾਦੀ ਦਿਵਸ ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ। ਰਾਸ਼ਟਰੀ ਝੰਡਾ ਲਹਿਰਾਉਣ ਤੋਂ ਪਹਿਲਾਂ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਅਤੇ ਝੰਡਾ ਲਹਿਰਾਉਣ ਤੋਂ ਬਾਅਦ ਰਾਸ਼ਟਰਗਾਨ ਗਾਇਆ ਗਿਆ। ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਵਲੋਂ ਗਾਰਡ ਆਫ਼ ਆਨਰ ਪੇਸ਼ ਕਰਦਿਆਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਸਮੂਹ ਰੇਲ ਅਧਿਕਾਰੀਆਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਫਿਰੋਜ਼ਪੁਰ ਮੰਡਲ ਵਲੋਂ ਹਾਸਲ ਕੀਤੀਆਂ ਵੱਖ-ਵੱਖ ਪ੍ਰਾਪਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਸਮਾਰੋਹ ਦੌਰਾਨ ਸਕਾਊਟ ਅਤੇ ਗਾਈਡ ਅਤੇ ਬਾਲ ਨਿਕੇਤਨ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਜਿਨ੍ਹਾਂ ਨੇ ਹਾਜ਼ਰ ਸਾਰੇ ਲੋਕਾਂ ਦਾ ਮਨ ਮੋਹ ਲਿਆ। ਬਾਲ ਨਿਕੇਤਨ ਸਕੂਲ ਦੇ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਵੀ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਮੰਡਲ ਦੀ ਸਭਿਆਚਾਰਕ ਟੀਮ ਵਲੋਂ ਆਜ਼ਾਦੀ ਦੀ ਭਾਵਨਾ ’ਤੇ ਆਧਾਰਿਤ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਉੱਤਰੀ ਰੇਲਵੇ ਮਹਿਲਾ ਕਲਿਆਣ ਸੰਗਠਨ ਵਲੋਂ ਬਾਲ ਨਿਕੇਤਨ ਸਕੂਲ ਵਿੱਚ ਪੜ੍ਹ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਆਜ਼ਾਦੀ ਦਿਵਸ ਸਮਾਰੋਹ ਦਾ ਸਮਾਪਨ ਮੰਡਲ ਕਾਰਮਿਕ ਅਧਿਕਾਰੀ ਬਜਿੰਦਰ ਕੁਮਾਰ ਵਲੋਂ ਧੰਨਵਾਦੀ ਭਾਸ਼ਣ ਨਾਲ ਹੋਇਆ। ਸਮਾਰੋਹ ਦੌਰਾਨ ਰੇਲਵੇ ਦੇ ਅਧਿਕਾਰੀ, ਕਰਮਚਾਰੀ, ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਸਕੂਲੀ ਬੱਚੇ ਵੱਡੀ ਗਿਣਤੀ ਵਿਚ ਹਾਜ਼ਰ ਸਨ। ਮਯੰਕ ਫਾਊਂਡੇਸ਼ਨ ਵਲੋਂ ਹੋਮ ਫਾਰ ਦ ਬਲਾਈਂਡ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ ਫ਼ਿਰੋਜ਼ਪੁਰ , ( ਕੁਲਬੀਰ ਸਿੰਘ ਸੋਢੀ )- ਮਯੰਕ ਫਾਊਂਡੇਸ਼ਨ ਵਲੋਂ ਹੋਮ ਫਾਰ ਦ ਬਲਾਈਂਡ , ਫ਼ਿਰੋਜ਼ਪੁਰ ਵਿਖੇ ਨੇਤਰਹੀਣ ਸਾਥੀਆਂ ਨਾਲ 80 ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ , ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਮਨਾਇਆ ਗਿਆ । ਸਮਾਗਮ ਦੌਰਾਨ ਦੇਸ਼ ਪ੍ਰਤੀ ਸਤਿਕਾਰ ਦੇ ਨਾਲ - ਨਾਲ ਲੋੜਵੰਦ ਅਤੇ ਦਿਵਿਆਂਗ ਵਰਗ ਦੀ ਸਹਾਇਤਾ ਲਈ ਫਾਊਂਡੇਸ਼ਨ ਵਲੋਂ ਆਪਣੀ ਵਚਨਬੱਧਤਾ ਵੀ ਦੁਹਰਾਈ ਗਈ । ਇਸ ਮੌਕੇ ਮਯੰਕ ਫਾਊਂਡੇਸ਼ਨ ਦੇ ਆਨਰੇਰੀ ਸਕੱਤਰ ਐਡਵੋਕੇਟ ਅਸ਼ਵਨੀ ਸ਼ਰਮਾ ਵਲੋਂ ਰਾਸ਼ਟਰੀ ਤਿਰੰਗਾ ਲਹਿਰਾਇਆ ਗਿਆ । ਤਿਰੰਗਾ ਲਹਿਰਾਉਣ ਉਪਰੰਤ ਹਾਜ਼ਰ ਸਮੂਹ ਮੈਂਬਰਾਂ ਅਤੇ ਨਾਗਰਿਕਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ । ਸਮਾਗਮ ਵਿੱਚ ਫਾਊਂਡੇਸ਼ਨ ਦੇ ਮੈਂਬਰਾਂ ਤੋਂ ਇਲਾਵਾ ਹੋਮ ਫਾਰ ਦ ਬਲਾਈਂਡ ਦੇ ਵਸਨੀਕਾਂ ਅਤੇ ਸ਼ਹਿਰ ਦੇ ਪਤਵੰਤੇ ਨਾਗਰਿਕਾਂ ਨੇ ਵੀ ਸ਼ਮੂਲੀਅਤ ਕੀਤੀ । ਇਸ ਮੌਕੇ ਐਡਵੋਕੇਟ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਜ਼ਾਦੀ ਦਿਵਸ ਸਿਰਫ਼ ਤਿਰੰਗਾ ਲਹਿਰਾਉਣ ਅਤੇ ਦੇਸ਼ ਭਗਤੀ ਦਾ ਜਸ਼ਨ ਮਨਾਉਣ ਦਾ ਦਿਨ ਨਹੀਂ , ਸਗੋਂ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਯਾਦ ਕਰਨ ਦਾ ਵੀ ਮੌਕਾ ਹੈ । ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਬਰਾਬਰ ਮੌਕੇ , ਸਨਮਾਨ ਅਤੇ ਸਹਿਯੋਗ ਮਿਲਣਾ ਚਾਹੀਦਾ ਹੈ । ਮਯੰਕ ਫਾਊਂਡੇਸ਼ਨ ਦੇ ਸਕੱਤਰ ਰਾਕੇਸ਼ ਕੁਮਾਰ ਨੇ ਕਿਹਾ ਕਿ ਫਾਊਂਡੇਸ਼ਨ ਵਲੋਂ ਹੋਮ ਫਾਰ ਦ ਬਲਾਈਂਡ ਦੇ ਵਸਨੀਕਾਂ ਨੂੰ ਭਵਿੱਖ ਵਿਚ ਵੀ ਹਰ ਸੰਭਵ ਸਹਾਇਤਾ ਅਤੇ ਨਿਰੰਤਰ ਸਹਿਯੋਗ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਅਸਲ ਅਰਥ ਤਾਂ ਹੀ ਸਾਰਥਿਕ ਹੈ , ਜਦੋਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗ ਨੂੰ ਵੀ ਸਨਮਾਨ ਨਾਲ ਜੀਵਨ ਬਤੀਤ ਕਰਨ ਲਈ ਲੋੜੀਂਦਾ ਸਹਿਯੋਗ ਮਿਲੇ । ਉਨ੍ਹਾਂ ਕਿਹਾ ਕਿ ਮਯੰਕ ਫਾਊਂਡੇਸ਼ਨ ਆਪਣੇ ਸਮਾਜ ਸੇਵਾ ਦੇ ਮਿਸ਼ਨ ਤਹਿਤ ਲੋੜਵੰਦ ਲੋਕਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਲਗਾਤਾਰ ਯਤਨਸ਼ੀਲ ਹੈ । ਫਾਊਂਡੇਸ਼ਨ ਦਾ ਉਦੇਸ਼ ਹੈ ਕਿ ਸਮਾਜ ਦਾ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਅਣਗੌਲਿਆ ਜਾਂ ਇਕੱਲਾ ਮਹਿਸੂਸ ਨਾ ਕਰੇ । ਇਸ ਮੌਕੇ ਫਾਊਂਡੇਸ਼ਨ ਦੇ ਮੈਨੇਜਮੈਂਟ ਮੈਂਬਰ ਹਰੀਸ਼ ਮੋਂਗਾ , ਰਮੇਸ਼ ਸੇਠੀ ਅਤੇ ਸੀ . ਏ . ਵਿਜੇਸ਼ ਭੋਲਾ ਤੋਂ ਇਲਾਵਾ ਪ੍ਰਿੰਸੀਪਲ ਸੰਜੀਵ ਟੰਡਨ , ਹਰਨਾਮ ਸਿੰਘ , ਰਾਜੀਵ ਸੇਤੀਆ , ਵਿਪੁਲ ਨਾਰੰਗ , ਮਨੋਜ ਗੁਪਤਾ , ਸੰਦੀਪ ਸਹਿਗਲ , ਸੁਮੇਸ਼ ਗੂੰਬਰ , ਦੀਪਕ ਨਰੂਲਾ , ਦੀਪਕ ਮਠਪਾਲ , ਵਿਕਾਸ ਗੂੰਬਰ , ਅਮਿਤ ਸੇਤੀਆ , ਅਸੀਮ ਅਗਰਵਾਲ , ਦੀਪਕ ਸ਼ਰਮਾ ਸਮੇਤ ਫ਼ਿਰੋਜ਼ਪੁਰ ਦੇ ਹੋਰ ਪ੍ਰਮੁੱਖ ਨਾਗਰਿਕ ਹਾਜ਼ਰ ਸਨ । ਗੁਰੂਹਰਸਹਾਏ ਵਿਖੇ 80ਵਾਂ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗੁਰੂਹਰਸਹਾਏ , ( ਕਪਿਲ ਕੰਧਾਰੀ )- ਗੁਰੂਹਰਸਹਾਏ ਵਿਖੇ 80 ਵਾਂ ਆਜ਼ਾਦੀ ਦਿਹਾੜਾ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਸ . ਡੀ . ਐੱਮ . ਹਰਦੀਪ ਸਿੰਘ ਨੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਉਪਰੰਤ ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਸਲਾਮੀ ਲਈ । ਇਸ ਮੌਕੇ ਐੱਨ . ਸੀ . ਸੀ . ਕੈਡਟਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਗਿਆ । ਸਮਾਗਮ ਦੌਰਾਨ ਸਕੂਲੀ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ । ਇਸ ਤੋਂ ਬਾਅਦ ਆਜ਼ਾਦੀ ਘੁਲਾਟੀਆਂ ਅਤੇ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਐੱਸ . ਡੀ . ਐੱਮ . ਹਰਦੀਪ ਸਿੰਘ ਨੇ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ । ਉਨ੍ਹਾਂ ਨੇ ਸਰਕਾਰ ਦੀ ਪ੍ਰਗਤੀ ਰਿਪੋਰਟ ਵੀ ਪੜ੍ਹ ਕੇ ਸੁਣਾਈ । ਸਮਾਗਮ ਦੌਰਾਨ ਵੱਖ - ਵੱਖ ਸਕੂਲਾਂ ਤੋਂ ਪਹੁੰਚੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਨਾਟਕ , ਕੋਰੀਓਗ੍ਰਾਫੀ , ਭਾਸ਼ਣ , ਗੀਤ , ਡਾਂਸ , ਕਵਿਤਾਵਾਂ , ਗਿੱਧਾ ਅਤੇ ਭੰਗੜਾ ਸਮੇਤ ਵੱਖ - ਵੱਖ ਸਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ । ਸਮਾਗਮ ਦੇਖਣ ਲਈ ਪਹੁੰਚੇ ਲੋਕਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦਾ ਖ਼ੂਬ ਆਨੰਦ ਮਾਣਿਆ । ਇਸ ਤੋਂ ਇਲਾਵਾ ਵੱਖ - ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ , ਸਮਾਜ ਸੇਵੀਆਂ , ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਐੱਸ . ਡੀ . ਐੱਮ . ਹਰਦੀਪ ਸਿੰਘ , ਤਹਿਸੀਲਦਾਰ ਸੁਖਬੀਰ ਕੌਰ ਅਤੇ ਨਾਇਬ ਤਹਿਸੀਲਦਾਰ ਰਮੇਸ਼ ਢੀਂਗਰਾ , ਸੁਪਰਡੈਂਟ ਕੇਵਲ ਕ੍ਰਿਸ਼ਨ ਵਲੋਂ ਸਨਮਾਨਿਤ ਕੀਤਾ ਗਿਆ । ਸਮਾਗਮ ਵਿੱਚ ਵਿਸ਼ੇਸ਼ ਤੌਰ ’ ਤੇ ਪਹੁੰਚੇ ਅਕਬਰ ਖ਼ਾਨ , ਐਡੀਸ਼ਨਲ ਸਿਵਲ ਜੱਜ ( ਸੀਨੀਅਰ ਡਵੀਜ਼ਨ ), ਅਤੇ ਦੀਪਕ ਮਦਾਨ , ਸਿਵਲ ਜੱਜ ( ਜੂਨੀਅਰ ਡਵੀਜ਼ਨ ), ਨੂੰ ਵੀ ਐੱਸ . ਡੀ . ਐੱਮ . ਹਰਦੀਪ ਸਿੰਘ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ । ਸਮਾਗਮ ਦੀ ਸਟੇਜ ਸਕੱਤਰ ਦੀ ਭੂਮਿਕਾ ਹੈਪੀ ਦੀਪਕ ਸ਼ਰਮਾ ਵੱਲੋਂ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ ਗਈ । ਇਸ ਮੌਕੇ ਵਿਪਨ ਕੰਬੋਜ , ਗਗਨ ਕੁਮਾਰ , ਜਗਸੀਰ ਸਿੰਘ , ਵਿਸ਼ੂ ਭਠੇਜਾ , ਸੰਦੀਪ ਕੰਬੋਜ , ਕੌਂਸਲਰ ਬ੍ਰਿਜ ਭੂਸ਼ਨ , ਕਾਂਗਰਸੀ ਆਗੂ ਅਮਨ ਭਠੇਜਾ ਬੰਟੀ , ਸਾਬਕਾ ਨਗਰ ਕੌਂਸਲ ਪ੍ਰਧਾਨ ਆਤਮਜੀਤ ਸਿੰਘ ਡੇਵਿਡ , ਛਿੰਦਰਪਾਲ ਸਿੰਘ ਭੋਲਾ ਰਾਕੇਸ਼ ਕੁਮਾਰ , ਰਮਨ ਸ਼ਰਮਾ , ਏ . ਐੱਫ . ਐੱਸ . ਓ . ਸੋਨਾ ਸਿੰਘ , ਇੰਸਪੈਕਟਰ ਅਜਮੇਰ ਸਿੰਘ ਤੋਂ ਇਲਾਵਾ ਵੱਖ - ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ । ਸਿੱਖਿਆ ਦੇ ਖੇਤਰ ਵਿਚ ਚੰਗੀਆਂ ਸੇਵਾਵਾਂ ਲਈ ਮੁੱਖ ਅਧਿਆਪਕ ਦੀਪਕ ਗਾਂਧੀ ਸਨਮਾਨਿਤ ਗੁਰੂਹਰਸਹਾਏ , ( ਕਪਿਲ ਕੰਧਾਰੀ )- ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਅਤੇ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਹਾਈ ਸਕੂਲ ਪਿੰਡੀ ਦੇ ਮੁੱਖ ਅਧਿਆਪਕ ਦੀਪਕ ਗਾਂਧੀ ਨੂੰ ਆਜ਼ਾਦੀ ਦਿਹਾੜੇ ਮੌਕੇ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ । ਇਹ ਸਨਮਾਨ ਉਪ ਮੰਡਲ ਮੈਜਿਸਟਰੇਟ ( ਐੱਸ . ਡੀ . ਐਮ ) ਹਰਦੀਪ ਸਿੰਘ ਵਲੋਂ ਪ੍ਰਦਾਨ ਕੀਤਾ ਗਿਆ । ਇਸ ਮੌਕੇ ਐੱਸ . ਡੀ . ਐਮ ਹਰਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਅਧਿਆਪਕਾਂ ਵਲੋਂ ਨਿਭਾਈ ਜਾ ਰਹੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ । ਉਨ੍ਹਾਂ ਨੇ ਮੁੱਖ ਅਧਿਆਪਕ ਦੀਪਕ ਗਾਂਧੀ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਤਹਿਸੀਲਦਾਰ ਮੈਡਮ ਸੁਖਬੀਰ ਕੌਰ , ਨਾਇਬ ਤਹਿਸੀਲਦਾਰ ਰਮੇਸ਼ ਢੀਂਗਰਾ ਅਤੇ ਸੁਪਰਡੈਂਟ ਕੇਵਲ ਕ੍ਰਿਸ਼ਨ ਵੀ ਹਾਜ਼ਰ ਸਨ ।