17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨ ਰਸਤੇ ਵਿੱਚ ਰੋਕ ਕੇ ਕੀਤੇ ਗ੍ਰਿਫ਼ਤਾਰ

ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦਾ ਇਕ ਕਾਫ਼ਲਾ ਅੱਜ ਫ਼ਿਰੋਜ਼ਪੁਰ ਵਿਖੇ ਪਹੁੰਚੇ ਮੁੱਖ ਮੰਤਰੀ ਨੂੰ ਸਵਾਲ ਕਰਨ ਲਈ ਜਾ ਰਿਹਾ ਸੀ। ਇਸ ਦੌਰਾਨ ਕਿਲ੍ਹੇ ਵਾਲਾ ਚੌਂਕ, ਵਿਖੇ ਪੁਲਿਸ ਫੋਰਸ ਵਲੋਂ ਨਾਕਾ ਲਗਾ ਕੇ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਰੋਕ ਕੇ ਗ੍ਰਿਫ਼ਤਾਰ ਕਰ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 17-08-2026
ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਦਾ ਇਕ ਕਾਫ਼ਲਾ ਅੱਜ ਫ਼ਿਰੋਜ਼ਪੁਰ ਵਿਖੇ ਪਹੁੰਚੇ ਮੁੱਖ ਮੰਤਰੀ ਨੂੰ ਸਵਾਲ ਕਰਨ ਲਈ ਜਾ ਰਿਹਾ ਸੀ। ਇਸ ਦੌਰਾਨ ਕਿਲ੍ਹੇ ਵਾਲਾ ਚੌਂਕ, ਵਿਖੇ ਪੁਲਿਸ ਫੋਰਸ ਵਲੋਂ ਨਾਕਾ ਲਗਾ ਕੇ ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਰੋਕ ਕੇ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਮੌਕੇ ਪੁਲਿਸ ਅਤੇ ਕਿਸਾਨ ਆਗੂਆਂ ਵਿਚਕਾਰ ਤਲਖ਼ ਕਲਾਮੀ ਵੀ ਹੋਈ। ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਕੀਆਂ ਵਿਚ ਬੰਦ ਕਰ ਦਿੱਤਾ ਗਿਆ। ਕਿਸਾਨ ਜਥੇਬੰਦੀ ਵੱਲੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਵਿਰੁੱਧ ਜ਼ੋਰਦਾਰ ਰੋਸ ਪ੍ਰਗਟ ਕੀਤਾ ਗਿਆ ਅਤੇ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਗਈ।ਜਥੇਬੰਦੀ ਦੇ ਹੋਰ ਆਗੂਆਂ ਵਲੋਂ ਦੱਸਿਆ ਗਿਆ ਕਿ ਗੁਰਬਖਸ਼ ਸਿੰਘ, ਮੇਜਰ ਸਿੰਘ, ਫੁੰਮਣ ਸਿੰਘ ਨੂੰ ਮਮਦੋਟ ਅਤੇ ਧਰਮ ਸਿੰਘ ਸਿੱਧੂ ਨੂੰ ਲੱਖੋ ਕੇ ਥਾਣੇ ਵਿਚ, ਜਦਕਿ ਹਰਜੀਤ ਸਿੰਘ, ਰਣਜੀਤ ਸਿੰਘ ਅਤੇ ਬਿੰਦਰ ਸਿੰਘ ਨੂੰ ਬਾਰੇ ਕੇ ਚੌਂਕੀ ਵਿਚ ਬੰਦ ਕੀਤਾ ਗਿਆ ਸੀ।ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਸਬੰਧੀ ਮੁੱਖ ਮੰਤਰੀ ਨੂੰ ਸਵਾਲ ਕਰਨ ਲਈ ਜਾ ਰਹੇ ਸਨ, ਪਰ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਕੇ ਹਿਰਾਸਤ ਵਿੱਚ ਲੈ ਲਿਆ ਗਿਆ। ਜਥੇਬੰਦੀ ਦੇ ਦਬਾਅ ਤੋਂ ਬਾਅਦ ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ ਸਾਰੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ।ਇਸ ਮੌਕੇ ਮੰਗਲ ਸਿੰਘ, ਨਿਸ਼ਾਨ ਸਿੰਘ, ਗੁਰਭੇਜ ਸਿੰਘ, ਦਰਸ਼ਨ ਸਿੰਘ, ਸ਼ਾਮ ਲਾਲ, ਪ੍ਰੀਤਮ ਸਿੰਘ, ਕ੍ਰਿਸ਼ਨ ਲਾਲ, ਦੀਵਾਨ ਚੰਦ, ਕੁਲਵੰਤ ਸਿੰਘ, ਭਗਵਾਨ ਸਿੰਘ, ਬਲਵੀਰ ਸਿੰਘ, ਗੁਰਪ੍ਰੀਤ ਸਿੰਘ, ਮੁਖ਼ਤਿਆਰ ਸਿੰਘ ਅਤੇ ਸੁਰਜੀਤ ਸਿੰਘ ਸਮੇਤ ਹੋਰ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 15 ਅਗਸਤ ਮੌਕੇ ਮੁੱਖ ਮੰਤਰੀ ਦਾ ਘਿਰਾਓ ਕਰਨ ਪਹੁੰਚੇ ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਨੂੰ ਗ੍ਰਿਫਤਾਰ ਕਰਕੇ ਜੀਰਾ ਥ... ਅਗਲੀ ਖ਼ਬਰ 91 ਸਾਲ ਦੀ ਉਮਰ ’ਚ ਮੋਨੀ ਬਾਬਾ ਸ੍ਰੀ ਰਾਜ ਕੁਮਾਰ ਦਾ ਦਿਹਾਂਤ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
Ad Position 24