17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਜ਼ਾਦੀ ਦਿਹਾੜੇ ਦੇ ਸਮਾਗਮ ਵਿਚ ‘ਆਪ’ ਦੀ ਮਹਿਲਾ ਆਗੂ ਅਤੇ ਪਤੀ ਨੂੰ ਦਾਖ਼ਲ ਹੋਣ ਤੋਂ ਰੋਕਣ ’ਤੇ ਰੋਸ

ਫ਼ਿਰੋਜ਼ਪੁਰ, 16 ਅਗਸਤ (ਕੁਲਬੀਰ ਸਿੰਘ ਸੋਢੀ)-ਆਜ਼ਾਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ਛਾਉਣੀ ਦੇ ਕੰਟੋਨਮੈਂਟ ਬੋਰਡ ਗਰਾਊਂਡ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਅਤੇ ਮੰਡੀ ਬੋਰਡ ਛਾਉਣੀ ਦੀ ਮੈਂਬਰ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਸਾਬਕਾ ਫ਼ੌਜੀ ਸੁਬੇਗ ਸਿੰਘ ਨੂੰ ਪੁਲਿਸ ਵਲੋਂ ਸਮਾਗਮ ਵਾਲੀ ਥਾਂ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਇਸ ਕਾਰਵਾਈ ਤੋਂ ਨਾਰਾਜ਼ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੇ ਮੌਕੇ ’ਤੇ ਹੀ ਰੋਸ ਜ਼ਾਹਿਰ ਕੀਤਾ।

Ad Position 21
No active advertisement
ਅਜੀਤ ਡੈਸਕ 17-08-2026
ਫ਼ਿਰੋਜ਼ਪੁਰ, 16 ਅਗਸਤ (ਕੁਲਬੀਰ ਸਿੰਘ ਸੋਢੀ)-ਆਜ਼ਾਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ਛਾਉਣੀ ਦੇ ਕੰਟੋਨਮੈਂਟ ਬੋਰਡ ਗਰਾਊਂਡ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਅਤੇ ਮੰਡੀ ਬੋਰਡ ਛਾਉਣੀ ਦੀ ਮੈਂਬਰ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਸਾਬਕਾ ਫ਼ੌਜੀ ਸੁਬੇਗ ਸਿੰਘ ਨੂੰ ਪੁਲਿਸ ਵਲੋਂ ਸਮਾਗਮ ਵਾਲੀ ਥਾਂ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਇਸ ਕਾਰਵਾਈ ਤੋਂ ਨਾਰਾਜ਼ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੇ ਮੌਕੇ ’ਤੇ ਹੀ ਰੋਸ ਜ਼ਾਹਿਰ ਕੀਤਾ। ਜ਼ਿਕਰਯੋਗ ਹੈ ਕਿ ਆਜ਼ਾਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ਛਾਉਣੀ ਦੇ ਕੰਟੋਨਮੈਂਟ ਬੋਰਡ ਗਰਾਊਂਡ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਨੂੰ ਲੈ ਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਮਨਜੀਤ ਕੌਰ ਨੇ ਦੋਸ਼ ਲਗਾਇਆ ਕਿ ਉਹ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ ਪਰ ਉੱਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪਤੀ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਮੰਡੀ ਬੋਰਡ ਛਾਉਣੀ ਦੀ ਮੈਂਬਰ ਹੋਣ ਦੇ ਨਾਤੇ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਸਮਾਗਮ ਤੋਂ ਬਾਹਰ ਰੱਖਿਆ ਗਿਆ। ‘ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਕਾਰਨ ਸਮਾਗਮ ਦੇਖਣ ਤੋਂ ਰਹੇ ਵਾਂਝੇ’ ਮਨਜੀਤ ਕੌਰ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪ੍ਰਸ਼ਾਸਨ ਦੀ ਕਥਿਤ ਮਾੜੀ ਕਾਰਗੁਜ਼ਾਰੀ ਕਾਰਨ ਉਹ ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਸਮਾਗਮ ਨਹੀਂ ਦੇਖ ਸਕੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਦੇਸ਼ ਦਾ ਮਹੱਤਵਪੂਰਨ ਕੌਮੀ ਦਿਹਾੜਾ ਹੈ ਅਤੇ ਇਸ ਮੌਕੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਤੋਂ ਰੋਕਿਆ ਜਾਣਾ ਉਨ੍ਹਾਂ ਲਈ ਬੇਹੱਦ ਦੁਖਦਾਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਨ੍ਹਾਂ ਨਾਲ ਅਜਿਹਾ ਵਤੀਰਾ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਸਰਕਾਰੀ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਕਾਰਨ ਉਨ੍ਹਾਂ ਨੇ ਇਸ ਪੂਰੇ ਮਾਮਲੇ ਨੂੰ ਲੈ ਕੇ ਆਪਣਾ ਰੋਸ ਪ੍ਰਗਟ ਕੀਤਾ। ਮਨਜੀਤ ਕੌਰ ਨੇ ਇਹ ਵੀ ਕਿਹਾ ਕਿ ਵਾਰ-ਵਾਰ ਉਨ੍ਹਾਂ ਨੂੰ ਸਰਕਾਰੀ ਸਮਾਗਮਾਂ ਵਿਚ ਦਾਖ਼ਲ ਹੋਣ ਤੋਂ ਰੋਕਣ ਪਿੱਛੇ ਕਿਸੇ ਸਿਆਸੀ ਆਗੂ ਦਾ ਦਬਾਅ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਸਮਾਗਮ ਵਿਚ ਜਾਣ ਤੋਂ ਰੋਕਣ ਦੇ ਹੁਕਮ ਕਿਸ ਵਲੋਂ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਸੁਰੱਖਿਆ ਕਾਰਨਾਂ ਕਰਕੇ ਕਿਸੇ ਵਿਅਕਤੀ ਨੂੰ ਸਮਾਗਮ ਵਿਚ ਦਾਖ਼ਲ ਹੋਣ ਤੋਂ ਰੋਕਿਆ ਜਾਂਦਾ ਹੈ ਤਾਂ ਪ੍ਰਸ਼ਾਸਨ ਵਲੋਂ ਇਸ ਦੀ ਸਪਸ਼ਟ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਾਰਨ ਕਰਕੇ ਰੋਕਿਆ ਗਿਆ ਸੀ ਤਾਂ ਇਸ ਸਬੰਧੀ ਉਨ੍ਹਾਂ ਨੂੰ ਪਹਿਲਾਂ ਜਾਣਕਾਰੀ ਕਿਉਂ ਨਹੀਂ ਦਿੱਤੀ। ਪਤੀ ਸੁਬੇਗ ਸਿੰਘ ਨੇ ਵੀ ਪ੍ਰਗਟਾਇਆ ਰੋਸ ਮਨਜੀਤ ਕੌਰ ਦੇ ਪਤੀ ਅਤੇ ਸਾਬਕਾ ਫ਼ੌਜੀ ਸੁਬੇਗ ਸਿੰਘ ਨੇ ਵੀ ਇਸ ਘਟਨਾ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਆਜ਼ਾਦੀ ਦਿਹਾੜੇ ਦੇ ਸਮਾਗਮ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ ਪਰ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰ ਚੁੱਕੇ ਵਿਅਕਤੀ ਵਜੋਂ ਅਜਿਹੇ ਕੌਮੀ ਦਿਹਾੜੇ ਦੇ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਣੀ ਚਾਹੀਦੀ ਸੀ। ਇਸ ਘਟਨਾ ਤੋਂ ਬਾਅਦ ਮਾਮਲਾ ਸਥਾਨਕ ਪੱਧਰ ’ਤੇ ਚਰਚਾ ਦਾ ਵਿਸ਼ਾ ਬਣ ਗਿਆ। ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਵਲੋਂ ਪੂਰੇ ਮਾਮਲੇ ਦੀ ਜਾਂਚ ਕਰਕੇ ਸਪਸ਼ਟ ਕੀਤਾ ਜਾਵੇ ਕਿ ਉਨ੍ਹਾਂ ਨੂੰ ਸਮਾਗਮ ਵਿਚ ਦਾਖ਼ਲ ਹੋਣ ਤੋਂ ਕਿਹੜੇ ਕਾਰਨਾਂ ਕਰਕੇ ਰੋਕਿਆ ਗਿਆ ਅਤੇ ਇਸ ਦੇ ਪਿੱਛੇ ਕਿਸੇ ਤਰ੍ਹਾਂ ਦਾ ਸਿਆਸੀ ਦਖ਼ਲ ਸੀ ਜਾਂ ਨਹੀਂ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ’ਤੇ ਹੱਕੀ ਮੰਗਾਂ ਦੀ ਪੂਰਤੀ ਲਈ ਸੜਕਾਂ ’ਤੇ ਉਤਰੇ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ 8 ਮੁੱਖ ਮੰ... ਅਗਲੀ ਖ਼ਬਰ 15 ਅਗਸਤ ਮੌਕੇ ਮੁੱਖ ਮੰਤਰੀ ਦਾ ਘਿਰਾਓ ਕਰਨ ਪਹੁੰਚੇ ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਨੂੰ ਗ੍ਰਿਫਤਾਰ ਕਰਕੇ ਜੀਰਾ ਥ...
Ad Position 24