17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਜ਼ਾਦੀ ਦਿਹਾੜੇ ’ਤੇ ਹੱਕੀ ਮੰਗਾਂ ਦੀ ਪੂਰਤੀ ਲਈ ਸੜਕਾਂ ’ਤੇ ਉਤਰੇ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ 8 ਮੁੱਖ ਮੰਤਰੀ ਦੀ ਆਮਦ ਮੌਕੇ ਫਿਰੋਜ਼ਪੁਰ ’ਚ ਜ਼ਬਰਦਸਤ ਰੋਸ ਪ੍ਰਦਰਸ਼ਨ 8 ਪੁਲਿਸ ਨਾਲ ਧੱਕਾ-ਮੁੱਕੀ ਮਗਰੋਂ 150 ਤੋਂ ਵੱਧ ਗ੍ਰਿਫ਼ਤਾਰ

ਫ਼ਿਰੋਜ਼ਪੁਰ, 16 ਅਗਸਤ (ਗੁਰਿੰਦਰ ਸਿੰਘ)-ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫ਼ਿਰੋਜ਼ਪੁਰ ਆਮਦ ਦੌਰਾਨ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਾਲੀਆਂ ਪੱਟੀਆਂ ਬੰਨ੍ਹ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਅੱਗੇ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਪਹਿਲਾਂ ਪੁਲਿਸ ਵਲੋਂ ਫਿਰੋਜ਼ਪੁਰ ਛਾਉਣੀ ਬੱਸ ਅੱਡੇ ਅੰਦਰ ਤਾੜ ਲਿਆ ਗਿਆ ਤਾਂ ਰੋਹ ਨਾਲ ਭਰੇ ਬੱਸ ਅੱਡੇ ਦਾ ਗੇਟ ਤੋੜ ਕੇ ਅੱਗੇ ਵਧੇ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ।

Ad Position 21
No active advertisement
ਪ੍ਰਦਰਸ਼ਨਕਾਰੀਆਂ ਨੂੰ ਜ਼ਬਰੀ ਬੱਸਾਂ ਵਿਚ ਡੱਕਣ ਲਈ ਧੱਕਾ ਮੁੱਕੀ ਕਰਦੇ ਹੋਏ ਪੁਲਿਸ ਅਧਿਕਾਰੀ ਅਤੇ ਕਰਮਚਾਰੀ। ਤਸਵੀਰਾਂ-ਗੁਰਿੰਦਰ ਸਿੰਘ 17-08-2026
ਫ਼ਿਰੋਜ਼ਪੁਰ, 16 ਅਗਸਤ (ਗੁਰਿੰਦਰ ਸਿੰਘ)-ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫ਼ਿਰੋਜ਼ਪੁਰ ਆਮਦ ਦੌਰਾਨ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਾਲੀਆਂ ਪੱਟੀਆਂ ਬੰਨ੍ਹ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਅੱਗੇ ਵਧ ਰਹੇ ਪ੍ਰਦਰਸ਼ਨਕਾਰੀਆਂ ਨੂੰ ਪਹਿਲਾਂ ਪੁਲਿਸ ਵਲੋਂ ਫਿਰੋਜ਼ਪੁਰ ਛਾਉਣੀ ਬੱਸ ਅੱਡੇ ਅੰਦਰ ਤਾੜ ਲਿਆ ਗਿਆ ਤਾਂ ਰੋਹ ਨਾਲ ਭਰੇ ਬੱਸ ਅੱਡੇ ਦਾ ਗੇਟ ਤੋੜ ਕੇ ਅੱਗੇ ਵਧੇ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਜਿਨ੍ਹਾਂ ਨੂੰ ਬਾਅਦ ਵਿਚ ਪੁਲਿਸ ਵਲੋਂ ਜਬਰੀ ਬੱਸਾਂ ਵਿਚ ਬਿਠਾ ਕੇ ਵੱਖ ਵੱਖ ਥਾਣਿਆਂ ਵਿਚ ਬੰਦ ਕਰ ਦਿੱਤਾ ਗਿਆ। ਫ਼ਰੰਟ ਆਗੂਆਂ ਦੇ ਦਾਅਵੇ ਅਨੁਸਾਰ ਪੁਲਿਸ ਨੇ 150 ਤੋਂ ਵੱਧ ਸਹਾਇਕ ਪ੍ਰੋਫ਼ੈਸਰਾਂ ਨੂੰ ਹਿਰਾਸਤ ਵਿਚ ਲੈ ਕੇ ਵੱਖ-ਵੱਖ ਥਾਣਿਆਂ ਵਿਚ ਰੱਖਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਵਲੋਂ 13 ਅਗਸਤ ਨੂੰ ਦਿੱਤੀ ਗਈ ਮੀਟਿੰਗ ਤੋਂ ਮੁੱਕਰਨ ਕਾਰਨ ਉਨ੍ਹਾਂ ਨੂੰ ਮੁੜ ਸੜਕਾਂ ’ਤੇ ਉਤਰਨਾ ਪਿਆ। ਆਗੂਆਂ ਅਨੁਸਾਰ 4 ਅਗਸਤ ਨੂੰ ਚੰਡੀਗੜ੍ਹ ਵਿਚ ਕੀਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਪ੍ਰਸ਼ਾਸਨ ਵਲੋਂ 13 ਅਗਸਤ ਨੂੰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ, ਪਰ ਮੀਟਿੰਗ ਨਾ ਹੋਣ ਕਾਰਨ ਅਧਿਆਪਕਾਂ ਵਿਚ ਰੋਸ ਹੋਰ ਭੜਕ ਗਿਆ। ਇਸ ਮੌਕੇ ਡਾ. ਸੋਹੇਲ ਢਿੱਲੋਂ ਨੇ ਕਿਹਾ ਕਿ ਸਰਕਾਰੀ ਨਾਕਾਮੀਆਂ ਕਾਰਨ ਪੀ.ਐੱਚ.ਡੀ. ਤੱਕ ਉੱਚ ਸਿੱਖਿਆ ਪ੍ਰਾਪਤ ਨੌਜਵਾਨ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਅਣਸ਼ਚਿਤਤਾ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਭਰਤੀ ਰੱਦ ਕੀਤੇ ਜਾਣ ਕਾਰਨ 1158 ਪਰਿਵਾਰਾਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ ਅਤੇ ਸਰਕਾਰ ਗੱਲਬਾਤ ਰਾਹੀਂ ਹੱਲ ਕੱਢਣ ਦੀ ਬਜਾਏ ਆਪਣਾ ਹੱਕ ਮੰਗਦਿਆਂ ਨੂੰ ਹਿਰਾਸਤ ਵਿਚ ਲੈ ਰਹੀ ਹੈ। ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਫ਼ਰੰਟ ਦੀ ਮੁੱਖ ਮੰਗ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਚ ਵਿਸ਼ੇਸ਼ ਐਕਟ ਪਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚਾਹੇ ਤਾਂ ਕਾਨੂੰਨ ਬਣਾ ਕੇ ਇਸ ਮਸਲੇ ਦਾ ਠੋਸ ਹੱਲ ਕੱਢ ਸਕਦੀ ਹੈ।ਡਾ. ਕਰਮਜੀਤ ਸਿੰਘ ਅਤੇ ਪ੍ਰੋ. ਪ੍ਰਿਤਪਾਲ ਸਿੰਘ ਨੇ ਕਿਹਾ ਕਿ 13 ਅਗਸਤ ਦੀ ਮੀਟਿੰਗ ਤੋਂ ਮੁੱਕਰਨ ਨਾਲ ਸਰਕਾਰ ਦਾ ਰਵੱਈਆ ਸਪੱਸ਼ਟ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਹਿਰਾਸਤ ਵਿਚ ਲਏ ਸਾਰੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਸਥਾਈ ਰੁਜ਼ਗਾਰ ਦੀ ਸੁਰੱਖਿਆ ਲਈ ਵਿਧਾਨ ਸਭਾ ਵਿੱਚ ਐਕਟ ਲਿਆਂਦਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੂਬਾ ਪੱਧਰੀ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਅਤੇ ਲੁੱਟ-ਖੋਹ ਵਿਰੋਧੀ ਫ਼ਰੰਟ ਵਲੋਂ ਅਹਿਮ ਮੀਟਿੰਗ, ਨਸ਼ਿਆਂ ਖ਼ਿਲਾਫ਼ ਸੰਘਰਸ਼ ਤਿੱਖਾ ਕਰਨ ਦਾ ਐਲਾਨ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਸਮਾਗਮ ਵਿਚ ‘ਆਪ’ ਦੀ ਮਹਿਲਾ ਆਗੂ ਅਤੇ ਪਤੀ ਨੂੰ ਦਾਖ਼ਲ ਹੋਣ ਤੋਂ ਰੋਕਣ ’ਤੇ ਰੋਸ
Ad Position 24