17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਸ਼ਾ ਅਤੇ ਲੁੱਟ-ਖੋਹ ਵਿਰੋਧੀ ਫ਼ਰੰਟ ਵਲੋਂ ਅਹਿਮ ਮੀਟਿੰਗ, ਨਸ਼ਿਆਂ ਖ਼ਿਲਾਫ਼ ਸੰਘਰਸ਼ ਤਿੱਖਾ ਕਰਨ ਦਾ ਐਲਾਨ

ਗੁਰੂਹਰਸਹਾਏ, 15 ਅਗਸਤ (ਕਪਿਲ ਕੰਧਾਰੀ)-ਨਸ਼ਾ ਅਤੇ ਲੁੱਟ-ਖੋਹ ਵਿਰੋਧੀ ਫ਼ਰੰਟ ਗੁਰੂਹਰਸਹਾਏ ਵਲੋਂ ਸਥਾਨਕ ਸ਼ਹਿਰ ਦੇ ਦਾਣਾ ਮੰਡੀ ਵਿਖੇ ਬਣੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਫ਼ਰੰਟ ਦੇ ਕਨਵੀਨਰ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਫ਼ਰੰਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਇਲਾਕੇ ਵਿਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਮੀਟਿੰਗ ਕਰਨ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਫ਼ਰੰਟ ਦੇ ਆਗੂ। ਤਸਵੀਰ-ਕਪਿਲ ਕੰਧਾਰੀ 17-08-2026
ਗੁਰੂਹਰਸਹਾਏ, 15 ਅਗਸਤ (ਕਪਿਲ ਕੰਧਾਰੀ)-ਨਸ਼ਾ ਅਤੇ ਲੁੱਟ-ਖੋਹ ਵਿਰੋਧੀ ਫ਼ਰੰਟ ਗੁਰੂਹਰਸਹਾਏ ਵਲੋਂ ਸਥਾਨਕ ਸ਼ਹਿਰ ਦੇ ਦਾਣਾ ਮੰਡੀ ਵਿਖੇ ਬਣੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਫ਼ਰੰਟ ਦੇ ਕਨਵੀਨਰ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਫ਼ਰੰਟ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਇਲਾਕੇ ਵਿਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਚੁੱਕਦਿਆਂ ਫ਼ਰੰਟ ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਮੁਹਿੰਮ ਕਾਗ਼ਜ਼ੀ ਪ੍ਰਾਪਤੀਆਂ ਤੱਕ ਹੀ ਸੀਮਤ ਰਹਿ ਗਈ ਹੈ ਅਤੇ ਜ਼ਮੀਨੀ ਪੱਧਰ ’ਤੇ ਇਸ ਦਾ ਕੋਈ ਠੋਸ ਪ੍ਰਭਾਵ ਨਜ਼ਰ ਨਹੀਂ ਆ ਰਿਹਾ। ਮੀਟਿੰਗ ਉਪਰੰਤ ਪੈ੍ੱਸ ਨੂੰ ਜਾਣਕਾਰੀ ਦਿੰਦਿਆਂ ਫ਼ਰੰਟ ਦੇ ਕਨਵੀਨਰ ਧਰਮ ਸਿੰਘ ਸਿੱਧੂ, ਸਕੱਤਰ ਸੁਰਜੀਤ ਸਿੰਘ ਅਤੇ ਖ਼ਜ਼ਾਨਚੀ ਨਰੇਸ਼ ਕੁਮਾਰ ਸੇਠੀ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਬਾਵਜੂਦ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਐਸ.ਟੀ.ਐਫ. ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਨਸ਼ਿਆਂ ਦੇ ਵੱਡੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਕਈ ਵਾਰ ਨਸ਼ਾ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਹੀ ਮਾਮਲੇ ਦਰਜ ਕੀਤੇ ਜਾਂਦੇ ਹਨ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਲਪੇਟ ਵਿਚ ਆਏ ਨੌਜਵਾਨ ਆਪਣੀ ਨਸ਼ੇ ਦੀ ਲੋੜ ਪੂਰੀ ਕਰਨ ਲਈ ਲੁੱਟ-ਖੋਹ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਆਮ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਦੀ ਸਪਲਾਈ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਨਾ ਲਗਾਈ ਗਈ ਤਾਂ ਇਸ ਦੇ ਗੰਭੀਰ ਸਮਾਜਿਕ ਨਤੀਜੇ ਸਾਹਮਣੇ ਆ ਸਕਦੇ ਹਨ। ਫ਼ਰੰਟ ਆਗੂਆਂ ਨੇ ਦੱਸਿਆ ਕਿ ਜਲਦ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਨਸ਼ਿਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਰੰਟ ਵਲੋਂ ਨਸ਼ਿਆਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਵਿਰੁੱਧ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਗੁਰਮੀਤ ਸਿੰਘ ਮੋਠਾਂਵਾਲਾ, ਕੁਲਦੀਪ ਸਿੰਘ ਮੋਠਾਂਵਾਲਾ, ਅਮਰਜੀਤ ਸਿੰਘ, ਪ੍ਰਤਾਪ ਸਿੰਘ, ਚਰਨਜੀਤ ਸਿੰਘ ਛਾਂਗਾ ਰਾਏ, ਸਤਪਾਲ ਸਿੰਘ ਸਮੇਤ ਹੋਰ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਹੁਸੈਨੀਵਾਲਾ ਹਿੰਦ-ਪਾਕਿ ਕੌਮਾਂਤਰੀ ਸਰਹੱਦ ’ਤੇ ਆਜ਼ਾਦੀ ਦਿਹਾੜੇ ਮੌਕੇ ਦੇਸ਼ ਭਗਤੀ ਦਾ ਜੋਸ਼ ਅਗਲੀ ਖ਼ਬਰ ਆਜ਼ਾਦੀ ਦਿਹਾੜੇ ’ਤੇ ਹੱਕੀ ਮੰਗਾਂ ਦੀ ਪੂਰਤੀ ਲਈ ਸੜਕਾਂ ’ਤੇ ਉਤਰੇ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ 8 ਮੁੱਖ ਮੰ...
Ad Position 24